Breaking NewsPunjabTop News

‘ਆਪ’ ਵਿਧਾਇਕਾ ਦੇ ਬੇਟੇ ਨੂੰ ਗੈਂਗਸਟਰਾਂ ਦੀ ਧਮਕੀ, ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਕੀਤੀ ਸ਼ੁਰੂ

ਜਲੰਧਰ : ਵਿਧਾਨ ਸਭਾ ਹਲਕਾ ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਵਿਧਾਇਕ ਦੇ ਪੁੱਤਰ ਅਮਨਦੀਪ ਸਿੰਘ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਵਿਧਾਇਕ ਦੇ ਬੇਟੇ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦਰਅਸਲ, 10 ਮਈ ਦੀ ਸਵੇਰ ਨੂੰ ਵਿਧਾਇਕ ਦੇ ਬੇਟੇ ਦੇ ਮੋਬਾਈਲ ‘ਤੇ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਸੁਨੇਹਾ ਆਇਆ ਸੀ।

ਰਾਜਪਾਲ ਨੇ ਭੇਜੀ ਪੰਜਾਬ ਸਰਕਾਰ ਨੂੰ ਚਿੱਠੀ! 887 ਕਰੋੜ ਦੀ ਫਡਿੰਗ ਦਾ ਮਾਮਲਾ! ਬੇਅਦਬੀ ‘ਚ ਪਰਿਵਾਰ ਦਾ ਵੱਡਾ ਖੁਲਾਸਾ! |

ਇਸ ਤੋਂ ਬਾਅਦ ਉਸ ਨੂੰ ਇਕ ਹੋਰ ਨੰਬਰ ਤੋਂ ਮਿਸ ਕਾਲ ਆਈ। ਪਰ ਜਦੋਂ ਪੁਲਿਸ ਨੇ ਉਕਤ ਨੰਬਰ ਦੀ ਜਾਂਚ ਕੀਤੀ ਤਾਂ ਉਹ ਨੰਬਰ ਉਪਲਬਧ ਨਹੀਂ ਸੀ। ਅਮਨਦੀਪ ਸਿੰਘ ਨੇ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਭੁੱਲਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਐਸਪੀ ਮੁਖਵਿੰਦਰ ਸਿੰਘ ਨੇ ਸ਼ਿਕਾਇਤ ਮਿਲਦੇ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। ਥਾਣਾ ਸਦਰ ਨਕੋਦਰ ਵਿੱਚ ਧਾਰਾ 384, 506 ਆਈਪੀਸੀ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

WhatsApp Image 2023 05 17 at 7.37.26 PM

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button