PunjabTop News

‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਅਦਾਲਤ ਵੱਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ। ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

Captain Amarinder Singh ਦਾ ਵੱਡਾ ਧਮਾਕਾ, BJP ‘ਚ ਸ਼ਾਮਿਲ ਕੀਤੇ ਵੱਡੇ ਲੀਡਰ | D5 Channel Punjabi

ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਘਟਨਾ ਜਨਵਰੀ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਵੀ ਹੋਈ ਸੀ। ਇਸ ਪੂਰੀ ਘਟਨਾ ਵਿੱਚ ਪੁਲਿਸ ਦੇ ਕੁੱਝ ਮੁਲਾਜ਼ਮ ਜਖਮੀ ਹੋਏ ਸਨ ਜਿਹਨਾਂ ਦੀ ਸ਼ਿਕਾਇਤ ਤੇ ਸੈਕਟਰ-3 ਚੰਡੀਗੜ੍ਹ ਦੀ ਪੁਲੀਸ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button