Breaking NewsIndiaNewsPoliticsPunjab

‘ਆਪ’ ਵਿਧਾਇਕ ਐਚ.ਐਸ.ਫੂਲਕਾ ਅੱਜ ਦੇਣਗੇ ਅਸਤੀਫ਼ਾ

ਨਵੀਂ ਦਿੱਲੀ : ਆਪ ਪਾਰਟੀ ਦੇ ਵਿਧਾਇਕ ਐਡਵੋਕੇਟ ਐਚ.ਐਸ.ਫੂਲਕਾ ਅੱਜ ਦਿੱਲੀ ਚੋਣ ਕਮਿਸ਼ਨ ਵਿੱਚ ਆਪਣਾ ਅਸਤੀਫਾ ਦੇਣਗੇ। ਫੂਲਕਾ ਲੁਧਿਆਣਾ ਦੇ ਹਲਕਾ ਦਾਖਾ ਦੇ ਵਿਧਾਇਕ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੇ ਕਿਸੇ ਵੀ ਦੋਸ਼ੀ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। ਜਿਸ ਤੋਂ ਕਿ ਸਾਫ ਪਤਾ ਲੱਗਦਾ ਹੈ ਕਿ ਸਰਕਾਰ ਖੁਦ ਦੋਸ਼ੀਆ ਨੂੰ ਬਚਾਉਣ ਵਿੱਚ ਜੁੜੀ ਹੈ। ਹਾਲਾਂਕਿ ਵਿਧਾਨ ਸਭਾ ਸ਼ੈਸ਼ਨ ਦੇ ਬਹਿਬਲ ਕਲਾਂ ਗੋਲੀਕਾਂਡ ਦੀ ਰਿਪੋਰਟ ਪੇਸ਼ ਕਰਦੇ ਸਮੇ ਕਾਂਗਰਸ ਦੇ ਮੰਤਰੀਆਂ ਨੇ ਫਾਂਸੀ ਤੋਂ ਲੈ ਕੇ ਜ਼ੇਲ੍ਹ ਵਿੱਚ ਪਾਉਣ ਦੇ ਦਾਅਵੇ ਕੀਤੇ ਸਨ। ਹੁਣ ਉਨ੍ਹਾਂ ਦੇ ਸਾਰੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਕਿਉਂਕਿ ਉਹ ਕਾਰਵਾਈ ਕਰਨ ਦੀ ਜਗ੍ਹਾ ਮੁੱਦੇ ਨੂੰ ਦਬਾਉਣ ਵਿੱਚ ਜੁੜੇ ਹੋਏ ਹਨ। ਇਸ ਲਈ ਉਹ ਆਪਣੇ ਪਦ ਤੋਂ ਅਸਤੀਫਾ ਦੇ ਰਹੇ ਹਨ।

Read Also ਐੱਚ. ਐੱਸ. ਫੂਲਕਾ ਵਿਧਾਇਕ ਦੇ ਅਹੁਦੇ ਤੋਂ ਕੱਲ੍ਹ ਦੇਣਗੇ ਅਸਤੀਫਾ

ਪਹਿਲਾਂ ਦਰਬਾਰ ਸਾਹਿਬ ਗੁਰੂ ਦੇ ਚਰਨਾਂ ‘ਚ ਦੇਣਾ ਸੀ ਅਸਤੀਫਾ

ਵਿਧਾਨ ਸਭਾ ਸ਼ੈਸ਼ਨ ਦੇ ਬਾਅਦ ਐਡਵੋਕੇਟ ਐਚ.ਐਸ.ਫੂਲਕਾ ਨੇ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਫੂਲਕਾ ਦੀ ਪਹਿਲੀ ਮੰਗ ਸੀ ਕਿ ਰਿਪੋਰਟ ਦੇ ਆਧਾਰ ਤੇ ਸਾਬਕਾ ਸੀ.ਐਮ. ਪ੍ਰਕਾਸ਼ ਸਿੰਘ ਬਾਦਲ ਅਤੇ ਡੀ.ਜੇ.ਪੀ. ਸੁਮੇਧ ਸੈਣੀ ਦੇ ਖਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ।ਅਜਿਹਾ ਨਾ ਹੋਣ ਤੇ ਸ੍ਰੀ ਦਰਬਾਰ ਸਾਹਿਬ ਵਿੱਚ ਜਾ ਕੇ ਗੁਰੂ ਦੇ ਚਰਨਾਂ ਵਿੱਚ ਅਸਤੀਫ਼ਾ ਦੇਣ ਦੀ ਗੱਲ ਕਹੀ ਸੀ। ਹੁਣ ਫੂਲਕਾ ਦਿੱਲੀ ਵਿੱਚ ਆਪਣਾ ਅਸਤੀਫਾ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button