PunjabTop News

‘ਆਪ’ ਵਿਧਾਇਕ ਖਿਲਾਫ ED ਦੀ ਚਾਰਜਸ਼ੀਟ: ਗੱਜਣਮਾਜਰਾ 40.92 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਗ੍ਰਿਫਤਾਰ, 6 ਹੋਰਾਂ ਦੇ ਨਾਂ ਵੀ ਸ਼ਾਮਲ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਸ਼ਮੂਲੀਅਤ ਵਾਲੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ (ਪ੍ਰੌਸੀਕਿਊਸ਼ਨ ਸ਼ਿਕਾਇਤ) ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂ ਸ਼ਾਮਲ ਹਨ। ਈਡੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਈਡੀ ਦੀ ਇਹ ਵੱਡੀ ਕਾਰਵਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button