Breaking NewsPunjabTop News

ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਜਮਾਨਤ

 ਜ਼ਿਲ੍ਹਾ ਮਾਲੇਰਕੋਟਲਾ ਕੋਟਲਾ ਦੇ ਹਲਕਾ ਅਮਰਗੜ੍ਹ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ  ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ  ਨੂੰ ਜਮਾਨਤ ਮਿਲ ਗਈ ਹੈ, ਜਿਸ ਨੂੰ ਲੈ ਕੇ ਹਲਕਾ ਅਮਰਗੜ੍ਹ ਅਤੇ ਮਲੇਰਕੋਟਲਾ ਦੇ ਨੇੜਲੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਉਹਨਾਂ ਦੇ ਸ਼ੁਭ ਚਿੰਤਕਾਂ ਵਿਚ ਬੇਹੱਦ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਗੱਜਣ ਮਾਜਰਾ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਗ੍ਰਿਫਤਾਰ ਕੀਤਾ ਸੀ। ਗੱਜਣਮਾਜਰਾ ‘ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸੇ ਮਾਮਲੇ ਵਿੱਚ ਈਡੀ ਨੇ ਗੱਜਣਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button