ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨ ਜੋਤ ਕੌਰ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ ਦਾਇਰ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਪਟੀਸ਼ਨਰ ਜੀਵਨ ਜੋਤ ਕੌਰ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਦੇ ਖਿਲਾਫ ਬੈਂਕ ਵੱਲੋਂ ਦਿੱਤੀ ਗਈ ਸ਼ਿਕਾਇਤ ਨੂੰ ਰੱਦ ਕੀਤਾ ਜਾਵੇ।
ਬੈਂਕ ਨੇ ਫਰਵਰੀ 2017 ‘ਚ ਚੈੱਕ ਬਾਊਂਸ ਮਾਮਲੇ ‘ਚ ਜੀਵਨ ਜੋਤ ਕੌਰ ਖਿਲਾਫ ਸ਼ਿਕਾਇਤ ਦਿੱਤੀ ਸੀ। ਪਟੀਸ਼ਨਰ ਜੀਵਨ ਜੋਤ ਕੌਰ ਵੱਲੋਂ ਪੇਸ਼ ਹੋਏ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਇਹ ਰਕਮ ਬੈਂਕ ਨੂੰ ਵਾਪਸ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੈਂਕ ਨਾਲ ਸਮਝੌਤਾ ਵੀ ਹੋ ਗਿਆ ਹੈ। ਇਹੀ ਕਾਰਨ ਹੈ ਕਿ ‘ਆਪ’ ਵਿਧਾਇਕਾ ਜੀਵਨ ਜੋਤ ਕੌਰ ਨੇ ਹਾਈਕੋਰਟ ਤੋਂ ਬੈਂਕ ਦੀ ਸ਼ਿਕਾਇਤ ਰੱਦ ਕਰਨ ਦੀ ਮੰਗ ਕੀਤੀ ਹੈ।ਵਿਧਾਨ ਸਭਾ ਚੋਣਾਂ-2022 ‘ਚ ਅੰਮ੍ਰਿਤਸਰ ਪੂਰਬੀ ਸਭ ਤੋਂ ਗਰਮ ਸੀਟ ਰਹੀ। ਕਿਉਂਕਿ ਇਸ ਸੀਟ ਤੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਾਮਜ਼ਦਗੀਆਂ ਭਰੀਆਂ ਸਨ। ਪਰ ‘ਆਪ’ ਦੀ ਜੀਵਨ ਜੋਤ ਕੌਰ ਨੇ ਪੰਜਾਬ ਦੀ ਸਿਆਸਤ ਦੇ ਇਨ੍ਹਾਂ ਦੋਵਾਂ ਦਿੱਗਜਾਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.