Breaking NewsD5 specialNewsPress ReleasePunjabTop News

‘ਭਗਵੰਤ ਮਾਨ ਅਤੇ ਜਰਨੈਲ ਸਿੰਘ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ

ਵਿਧਾਨ ਸਭਾ ਚੋਣਾਂ 2022- 'ਆਪ' ਵੱਲੋਂ ਐਲਾਨੇ 5 ਹੋਰ ਉਮੀਦਾਵਰਾਂ ਨਾਲ ਗਿਣਤੀ ਹੋਈ 101

ਚੰਡੀਗੜ੍ਹ: ਪੰਜਾਬ ਅੰਦਰ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਜ਼ੋਰਾਂ ਸ਼ੋਰਾਂ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਾਰੀਆਂ ਪਾਰਟੀਆਂ ਵੱਖ-ਵੱਖ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮਾਂ ਦੀ ਸੂਚੀ ਵੀ ਜਾਰੀ ਕਰ ਰਹੀ ਹੈ।

ਆਮ ਆਦਮੀ ਪਾਰਟੀ ‘ਚ ਪਿਆ ਕਲੇਸ਼ ! ਭੜਕੇ ਵਰਕਰ, ਘੇਰਿਆ ਭਗਵੰਤ ਮਾਨ ਦਾ ਘਰ D5 Channel Punjabi

ਇਸੇ ਤਹਿਤ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕੀਤੀ ਹੈ। ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 101 ਹੋ ਗਈ ਹੈ।  ‘ਆਪ’ ਨੇ ਮਜੀਠਾ, ਅੰਮ੍ਰਿਤਸਰ ਕੇਂਦਰੀ, ਤਰਨ ਤਾਰਨ, ਜਲੰਧਰ ਕੋਟ ਅਤੇ ਮਲੋਟ ਹਲਕਿਆਂ ਤੋਂ ਚੋਣਾਂ ਵਿੱਚ ਖੜਨ ਵਾਲੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Majithia ਖ਼ਿਲਾਫ਼ Randhawa ਦੇ ਪੱਕੇ ਸਬੂਤ! ਹੁਣ ਕੋਈ ਨਹੀਂ ਰੋਕ ਸਕਦਾ Majithia ਦੀ Arrest? | D5 Channel Punjabi

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਬਹੁ ਚਰਚਿਤ ਵਿਧਾਨ ਸਭਾ ਹਲਕਾ ਮਜੀਠੀਆ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਹੈ, ਜਿਹੜੇ ਕਿ ਪਨਗਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button