NewsBreaking NewsD5 specialPoliticsPunjab

‘ਆਪ’ ਵੱਲੋਂ ਕਾਂਗਰਸ ਦਾ ‘ਜਨ ਅੰਦੋਲਨ’ ਡਰਾਮਾ ਕਰਾਰ

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਖੇਡੀ ਜਾ ਰਹੀ ਘਾਤਕ ਖੇਡ ‘ਚ ਅਕਾਲੀ ਦਲ (ਬਾਦਲ), ਭਾਜਪਾ ਅਤੇ ਕਾਂਗਰਸ ਬਰਾਬਰ ਦੇ ਸ਼ਰੀਕ ਹਨ। ਹਰਪਾਲ ਸਿੰਘ ਚੀਮਾ ਇੱਥੇ ਪ੍ਰੈੱਸ ਕਾਨਫ਼ਰੰਸ ਰਾਹੀਂ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਲੀਗਲ ਸੈੱਲ ਪੰਜਾਬ ਗਿਆਨ ਸਿੰਘ ਮੂੰਗੋ, ਸਹਿ ਸੰਗਠਨ ਇੰਚਾਰਜ ਗਗਨ ਦੀਪ ਸਿੰਘ ਚੱਢਾ, ਪ੍ਰਧਾਨ ਮਹਿਲਾ ਵਿੰਗ ਪੰਜਾਬ ਮੈਡਮ ਰਾਜ ਲਾਲੀ ਗਿੱਲ, ਪਾਰਟੀ ਬੁਲਾਰੇ ਗੋਵਿੰਦਰ ਮਿੱਤਲ ਆਦਿ ਪਾਰਟੀ ਆਗੂ ਹਾਜ਼ਰ ਸਨ।

Big Breaking-Navjot Sidhu ਦੀਆਂ ਵਧੀਆਂ ਮੁਸ਼ਕਿਲਾਂ!, ਲੱਭਣ ਲਈ ਘਰ ਪੁੱਜੀ ਪੁਲਿਸ, 2 ਦਿਨ ਤੋਂ ਨਹੀਂ ਮਿਲੇ ਸਿੱਧੂ

ਹਰਪਾਲ ਸਿੰਘ ਚੀਮਾ ਨੇ ‘ਦਾ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕੀਟਸ (ਅਮੈਂਡਮੈਂਟ) ਬਿਲ-2017 ਮੀਡੀਆ ਸਾਹਮਣੇ ਪੇਸ਼ ਕਰਦੇ ਹੋਏ ਕਿਹਾ ਕਿ ਅੱਜ ਲੋਕਾਂ ਨੂੰ ‘ਜਨ ਅੰਦੋਲਨ’ ਦੇ ਨਾਮ ‘ਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਪੱਸ਼ਟ ਕਰਨਗੇ ਕਿ ਉਕਤ ਏਪੀਐਮਸੀ ਕਾਨੂੰਨ ‘ਚ ਮਾਰੂ ਸੋਧਾਂ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕੀ ਮਜਬੂਰੀ ਸੀ ਕਿ ਉਹ ਕੇਂਦਰ ‘ਚ ਮੋਦੀ ਸਰਕਾਰ ਦੀ ਇੱਛਾ ਮੁਤਾਬਿਕ ਸੂਬੇ ਦੀ ਮੰਡੀਕਰਨ ਪ੍ਰਣਾਲੀ ਦੇ ਰੱਖਿਅਕ ਏਪੀਐਮਸੀ ਕਾਨੂੰਨ ‘ਚ ਆਪਣੇ ਹੱਥੀ ਛੇਦ ਕਰ ਬੈਠੇ। ਹਰਪਾਲ ਸਿੰਘ ਚੀਮਾ ਨੇ ਕਾਂਗਰਸ ਦੇ ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨਾਂ ਨੂੰ ਮਗਰਮੱਛ ਦੇ ਹੰਝੂ ਕਰਾਰ ਦਿੱਤਾ ਅਤੇ ਕਿਹਾ ਕਿ ਜਿਵੇਂ ਮੋਦੀ ਸਰਕਾਰ ਨੇ ਇਨ੍ਹਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ।

ਖੰਨਾ ਪੁਲਿਸ ਫਿਰ ਸਵਾਲਾਂ ਦੇ ਘੇਰੇ ‘ਚ,ਹੁਣ ਆਪਣੇ ਹੀ ਅਫ਼ਸਰ ਨਾਲ ਕੀਤਾ ਧੱਕਾ!

ਉਸੇ ਤਰਾਂ ਏਪੀਐਮਸੀ ਕਾਨੂੰਨ ‘ਚ ਤਰਮੀਮਾਂ ਕਰਕੇ ਕੈਪਟਨ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਪੰਜਾਬ ਦੀਆਂ ਮੰਡੀਆਂ ‘ਚ ਸਿੱਧੇ-ਅਸਿੱਧੇ ਦਾਖ਼ਲੇ ਲਈ ਰਸਤੇ ਖੋਲੇ ਹਨ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਇਨ੍ਹਾਂ ਘਾਤਕ ਆਰਡੀਨੈਂਸਾਂ/ਬਿੱਲਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ ‘ਚ ‘ਐਂਟਰੀ’ ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜ੍ਹਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ ‘ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦ ਪੰਜਾਬ ਵਿਧਾਨ ਸਭਾ ‘ਚ ਏਪੀਐਮਸੀ ਕਾਨੂੰਨ ‘ਚ ਕੈਪਟਨ ਸਰਕਾਰ ਵੱਲੋਂ ਕੀਤੀਆਂ ਮਾਰੂ ਸੋਧਾਂ ਦਾ ਆਮ ਆਦਮੀ ਪਾਰਟੀ ਨੇ ਸਦਨ ਦੇ ਅੰਦਰ ਅਤੇ ਬਾਹਰ ਤਿੱਖਾ ਵਿਰੋਧ ਕੀਤਾ ਸੀ।

ਮਲੂਕਾ ਦੀ ਬਗ਼ਾਵਤ ਤੋਂ ਬਾਅਦ ਭਾਜਪਾ ਨੇ ਵੀ ਦਿੱਤਾ ਠੋਕਵਾਂ ਜਵਾਬ,ਹੁਣ ਕੀ ਜਵਾਬ ਦੇਣਗੇ ਸੁਖਬੀਰ

ਇਸ ਮੌਕੇ ਹਰਪਾਲ ਸਿੰਘ ਨੇ ਖੇਤੀ ਲਾਗਤ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਦੀ ਸਾਲ 2020-21 ਦੇ ਖ਼ਰੀਫ਼ ਸੀਜ਼ਨ ਦੀਆਂ ਫ਼ਸਲਾਂ ਦੀਆਂ ਕੀਮਤਾਂ ਅਤੇ ਸਿਫ਼ਾਰਿਸ਼ਾਂ ਸੰਬੰਧੀ ਰਿਪੋਰਟ ਮੀਡੀਆ ਸਾਹਮਣੇ ਪੇਸ਼ ਕਰਦਿਆਂ ਦੱਸਿਆ ਕਿ ਸੀਏਸੀਪੀ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਯਕੀਨਨ ਮੰਡੀਕਰਨ ਪ੍ਰਬੰਧ ਅਤੇ ਐਮਐਸਪੀ ਨੂੰ ਖ਼ਤਮ ਕਰਨ ਦੀਆਂ ਸਿਫ਼ਾਰਿਸ਼ਾਂ ਸਪੱਸ਼ਟ ਸ਼ਬਦਾਂ ‘ਚ ਕੀਤੀਆਂ ਹੋਈਆਂ ਹਨ। ਚੀਮਾ ਨੇ ਕਿਹਾ ਕਿ ਬਾਦਲਾਂ ਨੇ ਹਰਸਿਮਰਤ ਕੌਰ ਬਾਦਲ ਦੀ ਇੱਕ ਵਜ਼ੀਰੀ ਲਈ ਇਨ੍ਹਾਂ ਘਾਤਕ ਆਰਡੀਨੈਂਸਾਂ ਦਾ ਸਾਥ ਦੇ ਕੇ ਇੱਕ ਵਾਰ ਹੋਰ ਪੰਜਾਬ ਦੀ ਪਿੱਠ ‘ਚ ਉਸੇ ਤਰਾਂ ਛੁਰਾ ਮਾਰਿਆ ਹੈ, ਜਿਵੇਂ ਵਾਜਪਾਈ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਵਜ਼ੀਰੀ ਲਈ ਪੰਜਾਬ ਨੂੰ ਗੁਆਂਢੀ ਪਹਾੜੀ ਰਾਜਾਂ ਨੂੰ ਮਿਲੀਆਂ ਵਿਸ਼ੇਸ਼ ਉਦਯੋਗਿਕ ਪੈਕੇਜ ਅਤੇ ਰਿਆਇਤਾਂ ਤੋਂ ਵਾਂਝਾ ਕੀਤਾ ਸੀ, ਜਿਸ ਕਾਰਨ ਪੰਜਾਬ ਦੇ ਉਦਯੋਗ ਗੁਆਂਢੀ ਰਾਜਾਂ ‘ਚ ਹਿਜਰਤ ਕਰ ਗਏ।
ਹਰਪਾਲ ਸਿੰਘ ਚੀਮਾ ਨੇ ਜ਼ਰੂਰੀ ਵਸਤਾਂ ਕਾਨੂੰਨ ‘ਚ ਸੋਧ ਨੂੰ ਜਖੀਰੇਬਾਜੀ ਅਤੇ ਕਾਲਾਬਾਜ਼ਾਰੀ ਨੂੰ ਕਾਨੂੰਨੀ ਹੱਕ ਦੇਣ ਦੀ ਘਾਤਕ ਕਾਰਵਾਈ ਦੱਸਿਆ। ਜਿਸ ਨਾਲ ਉਤਪਾਦਕ ਅਤੇ ਖਪਤਕਾਰ ਦੋਵਾਂ ਦੀ ਲੁੱਟ ਤੈਅ ਹੈ। ਚੀਮਾ ਨੇ ਬਾਦਲਾਂ ‘ਤੇ ਸੰਘੀ ਢਾਂਚੇ ਦੇ ਉਲਟ ਭੁਗਤਣ ਦਾ ਦੋਸ਼ ਲਗਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button