Breaking NewsD5 specialNewsPoliticsPunjab

ਆਪ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬਾ ਬਲਜਿੰਦਰ ਕੌਰ ਦੇ ਨਾਂਅ ਦਾ ਐਲਾਨ

ਬਠਿੰਡਾ: ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਆਪਣੀ ਇੱਕ ਅਜਿਹੀ ਵਿਧਾਇਕ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਿਸ ਦਾ ਕਿ ਅਜੇ ਹੁਣੇ ਹੁਣੇ ਵਿਆਹ ਹੋਇਆ ਹੈ। ਇਹ ਚੂੜੇ ਵਾਲੀ ਵਿਧਾਇਕ ਹਨ ਪ੍ਰੋ: ਬਲਜਿੰਦਰ ਕੌਰ ਜਿਨ੍ਹਾਂ ਦੇ ਮੁਕਾਬਲੇ ਪੰਜਾਬ ਜ਼ਮਹੂਰੀ ਗੱਠਜੋੜ ਨੇ ਸੁਖਪਾਲ ਸਿੰਘ ਖਹਿਰਾ ਨੂੰ ਤਾਂ ਪਹਿਲਾਂ ਹੀ ਚੋਣ ਮੈਦਾਨ ਵਿੱਚ ਉਤਾਰ ਰੱਖਿਆ ਹੈ ਤੇ ਇੱਥੋਂ ਅਕਾਲੀ ਦਲ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਚੋਣ ਲੜਨਾ ਵੀ ਲੱਗਭਗ ਤੈਅ ਮੰਨਿਆ ਜਾ ਰਿਹਾ ਹੈ।

Read Also ਬਲਜਿੰਦਰ ਕੌਰ ਦਾ ਖਹਿਰਾ ਧੜੇ ਨੂੰ ਦੋ-ਟੁਕ ਜਵਾਬ

ਅਜਿਹੇ ਵਿੱਚ ਹੁਣ ਉਡੀਕ ਹੈ, ਤਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿਸ ਦਾ ਐਲਾਨ ਹੋਣਾ ਅਜੇ ਬਾਕੀ ਹੈ। ਪ੍ਰੋ : ਬਲਜਿੰਦਰ ਕੌਰ ਦੀ ਉਮੀਦਵਾਰੀ ਦਾ ਐਲਾਨ ਪਾਰਟੀ ਨੇ ਇੱਕ ਲਿਖਤੀ ਬਿਆਨ ਰਾਹੀਂ ਕੀਤਾ ਹੈ। ਦੱਸ ਦਈਏ ਕਿ ਪ੍ਰੋ: ਬਲਜਿੰਦਰ ਕੌਰ ਪੰਜਾਬ ਦੇ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕ ਤੇ ਪਾਰਟੀ ਦੇ ਮੁੱਖ ਬੁਲਾਰੇ ਤੋਂ ਇਲਾਵਾ ‘ਆਪ’ ਦੀ ਮਹਿਲਾ ਵਿੰਗ ਪੰਜਾਬ ਦੇ ਅਬਜ਼ਰਵਰ ਵੀ ਹਨ।
ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੇ ਜੰਮਪਲ ਹਨ ਅਤੇ ਹਾਲ ਹੀ ਦੌਰਾਨ ਉਨ੍ਹਾਂ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ।

ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ। ਅੰਗਰੇਜ਼ੀ ਭਾਸ਼ਾ ਵਿੱਚ ਐਮ.ਏ. ਅਤੇ ਐਮ.ਫਿਲ ਦੀ ਉੱਚ ਸਿੱਖਿਆ ਪ੍ਰਾਪਤ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਅਧਿਆਪਨ ਕਾਰਜ ਵੀ ਕੀਤਾ ਹੈ।
2014 ‘ਚ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ 14000 ਤੋਂ ਵੱਧ ਵੋਟਾਂ ਲੈ ਕੇ ਇਸ ਹਲਕੇ ਦੀ ਰਵਾਇਤੀ ਸਿਆਸਤ ਵਿੱਚ ਤੀਜੀ ਧਿਰ ਵਜੋਂ ਆਮ ਆਦਮੀ ਪਾਰਟੀ ਦਾ ਨਾਮ ਦਰਜ਼ ਕਰਵਾਇਆ ਸੀ ਅਤੇ 2017 ਦੀਆਂ ਵਿਧਾਨ ਸਭਾ ਵਿੱਚ ਪ੍ਰੋਫੈਸਰ ਬਲਜਿੰਦਰ ਕੌਰ ਨੇ ‘ਆਪ’ ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button