Press ReleasePunjabTop News

‘ਆਪ’ ਵੱਲੋਂ ਰਾਜ ਸਰਕਾਰ ਦੇ ਮਾਮਲਿਆਂ ‘ਚ ਦਖਲ ਦੇਣ ਦੀ ਰਾਜਪਾਲ ਦੀ ਆਲੋਚਨਾ, ਕਿਹਾ, ‘ਅਹੁਦਿਆਂ ਦੀ ਮਰਿਆਦਾ ਕਾਇਮ ਨਹੀਂ ਰੱਖ ਰਹੇ ਰਾਜਪਾਲ’

ਮਲਵਿੰਦਰ ਸਿੰਘ ਕੰਗ ਦੀ ਮੰਗ: ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਵਾਲੇ ਰਾਜਪਾਲ ਨੂੰ ਪੰਜਾਬ ਤੋਂ ਤੁਰੰਤ ਕੀਤਾ ਜਾਵੇ ਤਬਦੀਲ

ਕਿਹਾ, ਭਾਜਪਾ ਵੱਲੋਂ ਲਾਏ ਗਏ ਰਾਜਪਾਲ ਨੂੰ ਲੋਕਾਂ ਵੱਲੋਂ ਚੁਣੀ ਗਈ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ

ਚੰਡੀਗੜ੍ਹ ‘ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ‘ਤੇ ਲਾਠੀਚਾਰਜ ਲਈ ਰਾਜਪਾਲ ਜ਼ਿੰਮੇਵਾਰ: ਡਾ ਸੰਨੀ ਆਹਲੂਵਾਲੀਆ

ਅਡਾਨੀ ਦੇ ਘਪਲਿਆਂ ਦੇ ਵਿਰੋਧ ‘ਚ ਚੰਡੀਗੜ੍ਹ ਵਿਖੇ ਕੀਤੇ ਪ੍ਰਦਰਸ਼ਨ ਦੌਰਾਨ ਔਰਤਾਂ ਸਮੇਤ ‘ਆਪ’ ਦੇ 22 ਆਗੂ ਜ਼ਖ਼ਮੀ: ਆਹਲੂਵਾਲੀਆ

ਚੰਡੀਗੜ੍ਹ: ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ ‘ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਤੁਰੰਤ ਇਸ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਵੀ ਕੀਤੀ। ਇੱਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਨਿੰਦਣਯੋਗ ਅਤੇ ਬਹੁਤ ਹੀ ਮੰਦਭਾਗਾ ਹੈ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਦਖਲਅੰਦਾਜ਼ੀ ਕਰਕੇ ਪੰਜਾਬ ਦੇ ਵਿਕਾਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

Karnail Singh Panjoli ਨੇ ਖੋਲ੍ਹੀ ਬਾਦਲਾਂ ਦੀ ਕੁੰਡਲੀ, Sukhbir ਨੇ ਹਰਾਏ ਅਕਾਲੀ? | D5 Channel Punjabi

ਰਾਜਪਾਲ ਨੂੰ ਆਪਣੀਆਂ ਸੀਮਾਵਾਂ ਦਾ ਖਿਆਲ ਰੱਖਣ ਅਤੇ ਇਸ ਨੂੰ ਪਾਰ ਨਾ ਕਰਨ ਦੀ ਸਲਾਹ ਦਿੰਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ ਪਰ ਮਾਨ ਸਰਕਾਰ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਹਿੱਤਾਂ ਲਈ ਚੁਣੀ ਗਈ ਸਰਕਾਰ ਹੈ, ਇਸ ਲਈ ਉਨ੍ਹਾਂ ਨੂੰ ਵਿਕਾਸ ਕਾਰਜਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਸਗੋਂ ਉਹ ਰਾਜ ਦੀ ਕਾਇਆ ਕਲਪ ਕਰਨ ਲਈ ਉਨ੍ਹਾਂ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਪ੍ਰਿੰਸੀਪਲਾਂ ਦੀ ਸਿੰਗਾਪੁਰ ਦੀ ਵਿਦਿਅਕ ਯਾਤਰਾ ਦੇ ਵੇਰਵੇ ਮੰਗੇ। ਨਸ਼ਿਆਂ ਬਾਰੇ ਉਨ੍ਹਾਂ ਦੀਆਂ ਤਾਜ਼ਾ ਟਿੱਪਣੀਆਂ ਤੋਂ ਪਤਾ ਲੱਗਦਾ ਹੈ ਕਿ ਉਹ ਸੱਤਾਧਾਰੀ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਦੀਆਂ ਧੁਨਾਂ ‘ਤੇ ਕੰਮ ਕਰ ਰਹੇ ਹਨ। ਕੰਗ ਨੇ ਕਿਹਾ ਕਿ ਗੈਰ-ਭਾਜਪਾ ਸਰਕਾਰਾਂ ਵਾਲੇ ਰਾਜਾਂ ਦੇ ਰਾਜਪਾਲ ਸਰਕਾਰ ਨੂੰ ਕਮਜ਼ੋਰ ਕਰਨ ਵਾਲਾ ਹਥਿਆਰ ਬਣ ਗਏ ਹਨ ਅਤੇ ਪੰਜਾਬ ਦੇ ਰਾਜਪਾਲ ਵਿਰੋਧੀ ਧਿਰ ਵਾਂਗ ਕੰਮ ਕਰ ਰਹੇ ਹਨ।

ਇਸ ਸਿੱਖ ਆਗੂ ਨੇ ਠੋਕਤੇ ਵੱਡੇ-ਵੱਡੇ ਲੀਡਰ! Beadbi Case ‘ਚ ਨਵਾਂ ਮੋੜ! | D5 Channel Punjabi

ਉਨ੍ਹਾਂ ਰਾਜਪਾਲ ਨੂੰ ਯਾਦ ਦਿਵਾਇਆ ਕਿ ਧਾਰਾ 157 ਦੇ ਤਹਿਤ, ਮੁੱਖ ਮੰਤਰੀ ਅਤੇ ਰਾਜਪਾਲ, ਦੋਵੇਂ ਭਾਰਤ ਦੇ ਸੰਵਿਧਾਨ ਪ੍ਰਤੀ ਜਵਾਬਦੇਹ ਹਨ ਅਤੇ ਰਾਜਪਾਲ ਮੰਤਰੀ ਮੰਡਲ ਦੀ ਸਹਾਇਤਾ ਅਤੇ ਸਲਾਹ ਅਨੁਸਾਰ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਨੇ ਵੀ ਕਿਹਾ ਹੈ, “ਖਰੜਾ ਕਮੇਟੀ ਨੇ ਮਹਿਸੂਸ ਕੀਤਾ, ਜਿਵੇਂ ਕਿ ਸਦਨ ਵਿੱਚ ਹਰ ਕੋਈ ਜਾਣਦਾ ਹੈ, ਕਿ ਰਾਜਪਾਲ ਕੋਲ ਕਿਸੇ ਕਿਸਮ ਦੇ ਕਾਰਜ ਜਾਂ ਸ਼ਕਤੀਆਂ ਨਹੀਂ ਹੁੰਦੀਆਂ। ਸੰਵਿਧਾਨ ਦੇ ਸਿਧਾਂਤਾਂ ਦੇ ਅਨੁਸਾਰ, ਉਸਨੂੰ ਸਾਰੇ ਮਾਮਲਿਆਂ ਵਿੱਚ ਆਪਣੇ ਮੰਤਰਾਲੇ ਦੀ ਸਲਾਹ ਦੀ ਪਾਲਣਾ ਕਰਨੀ ਹੁੰਦੀ ਹੈ।” ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਰਾਜਪਾਲ ਨੇ ਇਸ ਪੱਤਰ ਨੂੰ ਪਹਿਲਾਂ ਮੁੱਖ ਮੰਤਰੀ ਦਫ਼ਤਰ ਭੇਜਣ ਦੀ ਬਜਾਏ ਮੀਡੀਆ ਨੂੰ ਦਿੱਤਾ ਗਿਆ ਕਿਉਂਕਿ ਉਹ ਭਾਜਪਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਹਨ ਅਤੇ ਉਹ ਲੋਕਾਂ ਦਾ ਧਿਆਨ ‘ਆਪ’ ਸਰਕਾਰ ਦੇ ਚੰਗੇ ਅਤੇ ਲੋਕ ਪੱਖੀ ਕੰਮਾਂ ਤੋਂ ਹਟਾਉਣਾ ਚਾਹੁੰਦੇ ਹਨ, ਜੋ ਉਹ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕਰ ਰਹੇ ਹਨ।

ਸੁਣੋ! Punjab ਤੇ Singapore ਦੇ ਸਕੂਲਾਂ ‘ਚ ਕੀ ਫ਼ਰਕ? ਪੱਤਰਕਾਰ ਦੇ Principal ਨੂੰ ਸਿੱਧੇ ਸਵਾਲ!

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਬੁਲਾਰੇ ਡਾ ਸੰਨੀ ਆਹਲੂਵਾਲੀਆ ਨੇ ਐਤਵਾਰ ਨੂੰ ‘ਆਪ’ ਵੱਲੋਂ ਮੋਦੀ-ਅਡਾਨੀ ਦੀ ਜੋੜੀ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਆਪ ਆਗੂਆਂ ‘ਤੇ ਕੀਤੇ ਲਾਠੀਚਾਰਜ ਅਤੇ ਪਾਣੀ ਦੀ ਬੁਛਾੜਾਂ ਲਈ ਰਾਜਪਾਲ ਅਤੇ ਭਾਜਪਾ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਵਿਚ ਆਪ ਦੇ 22 ਤੋਂ ਜ਼ਿਆਦਾ ਆਗੂ ਜ਼ਖ਼ਮੀ ਹੋਏ ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ। ਪ੍ਰੈਸ ਕਾਨਫਰੰਸ ਵਿੱਚ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ ਅਤੇ ਰਾਜ ਕੌਰ ਗਿੱਲ ਮੌਜੂਦ ਸਨ ਜਿਨ੍ਹਾਂ ਦੇ ਲਾਠੀਚਾਰਜ ਦੌਰਾਨ ਸੱਟਾਂ ਲੱਗੀਆਂ ਸਨ।

ਮਾਂ-ਪਿਓ ਨੂੰ ਧੱਕੇ ਮਾਰਨ ਵਾਲੇ ਸਾਵਧਾਨ, ਬਣ ਗਿਆ ਨਵਾਂ ਕਾਨੂੰਨ, ਹੋਵੇਗੀ ਸਖ਼ਤ ਕਾਰਵਾਈ | D5 Channel Punjabi

ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਨੇ ਮੋਦੀ-ਅਡਾਨੀ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਉਹ ਭਾਜਪਾ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਨ ਕਿ ਇੱਕ ਵਿਅਕਤੀ ਨੂੰ ਐਨਾ ਫ਼ਾਇਦਾ ਕਿਉਂ ਪਹੁੰਚਾਇਆ ਜਾ ਰਹੇ। ਕਦੇ ਨਰਿੰਦਰ ਮੋਦੀ ਅਡਾਨੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ ਅਤੇ ਕਦੇ ਅਡਾਨੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਦੇਸ਼ ਦੌਰਾ ਕਰਦੇ ਹਨ। ਕਿਵੇਂ ਸਿਰਫ਼ 8 ਸਾਲਾਂ ਵਿੱਚ ਗੌਤਮ ਅਡਾਨੀ ਦੀ ਸੰਪਤੀ 37 ਹਜ਼ਾਰ ਕਰੋੜ ਤੋਂ ਵਧ ਕੇ 13 ਲੱਖ ਕਰੋੜ ਹੋ ਗਈ ਜਦਕਿ ਬਾਕੀ ਦੇਸ਼ ਦੀ ਅਰਥਵਿਵਸਥਾ ਸੰਕਟ ਨਾਲ ਜੂਝ ਰਹੀ ਹੈ ਅਤੇ ਬੇਰੁਜ਼ਗਾਰੀ ਦਰ ਸਿਖ਼ਰ ‘ਤੇ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button