‘ਆਪ’ ਵੱਲੋਂ 25 ਸਤੰਬਰ ਦੇ ‘ਭਾਰਤ ਬੰਦ’ ਨੂੰ ਹਰ ਪੱਧਰ ਦੀ ਹਿਮਾਇਤ ਦਾ ਐਲਾਨ
ਲਾਠੀਚਾਰਜ: ਭਾਜਪਾ ਅਤੇ ਕਾਂਗਰਸ ਵਿੱਚ ਹਿਟਲਰ ਦੀ ਆਤਮਾ ਵੜੀ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਕਿਸਾਨਾਂ ਉੱਤੇ ਹਰਿਆਣਾ ਅਤੇ ਪੰਜਾਬ ਵਿੱਚ ਹੋ ਰਹੇ ਅੰਨ੍ਹੇ ਲਾਠੀਚਾਰਜ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੇ ਸੱਤਾਧਾਰੀਆਂ ਵਿੱਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਕਰ ਗਈ ਹੈ। ਇਸ ਕਰਕੇ ਇਹ ਸਰਕਾਰਾਂ ਦਮਨਕਾਰੀ ਨੀਤੀ ਤਹਿਤ ਅੰਨਦਾਤਾ ਦੀ ਅਵਾਜ਼ ਬੰਦ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਸੱਦੇ ਦਾ ਸਮਰਥਨ ਕਰਦੇ ਹੋਏ, ਇਸ ਲਈ ਪਾਰਟੀਬਾਜੀ ਤੋਂ ਉੱਤੇ ਉਠ ਕੇ ਹਰ ਪੱਧਰ ਉੱਤੇ ਸਹਿਯੋਗ ਅਤੇ ਸਮਰਥਨ ਦਾ ਐਲਾਨ ਕੀਤਾ ਹੈ।
ਅੱਕੇ ਕਿਸਾਨਾਂ ਨੇ ਘੇਰਿਆ ਖੱਟਰ! ਕਹਿੰਦੇ ਬਦਲਾ ਲੈ ਕੇ ਹਟਣਾ || D5 Channel Punjabi
ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਵਿੱਚ ਕਿਸਾਨਾਂ ਉੱਤੇ ਹੋਏ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਿੱਧਾ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਅਜਿਹੀ ਦਮਨਕਾਰੀ ਨੀਤੀ ਦਾ ਭਾਜਪਾ ਨੂੰ ਪੂਰੇ ਦੇਸ਼ ਅੰਦਰ ਕੀਮਤ ਚੁਕਾਉਣੀ ਪਵੇਗੀ।ਸੰਧਵਾਂ ਨੇ ਕਿਹਾ ਕਿ ਅੰਨਦਾਤਾ ਸਮੇਤ ਦੇਸ਼ ਦੇ ਕਿਸੇ ਵੀ ਨਾਗਰਿਕ ਦੀ ਆਪਣੇ ਹੱਕ ਅਤੇ ਹਿੱਤਾਂ ਲਈ ਉੱਠਦੀ ਅਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ ਹੈ, ਕਿਉਂਕਿ ਆਪਣੇ ਹੱਕਾਂ ਲਈ ਸੰਵਿਧਾਨਕ ਦਾਇਰੇ ਵਿੱਚ ਰਹਿ ਕੇ ਰੋਸ ਮੁਜਾਹਰੇ ਅਤੇ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਭਾਰਤੀ ਸੰਵਿਧਾਨ ਦਿੰਦਾ ਹੈ, ਜਿਸ ਦੀ ਸਹੁੰ ਖਾ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਆਪਣੇ ਆਹੁਦਿਆਂ ਉੱਤੇ ਬੈਠੇ ਹਨ।
Kisan Bill 2020 : SDM ਦਾ ਲੱਗ ਗਿਆ ਨੰਬਰ, ਆਰਡਰ ਦੇਣੇ ਪਏ ਮਹਿੰਗੇ || D5 Channel Punjabi
ਇਸ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਹਰਿਆਣਾ ਸਮੇਤ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਦਿਖਾਈ ਜਾ ਰਹੀ ਲਾਠੀ ਦੀ ਤਾਕਤ ਸਿੱਧੀ-ਸਿੱਧੀ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਹਣਤਾਂ ਪਾਉਂਦੇ ਹੋਏ ਕਿਹਾ ਕਿ ਇੱਕ ਪਾਸੇ ਕਾਂਗਰਸੀ ਖੱਟਰ ਸਰਕਾਰ ਦੇ ਕਿਸਾਨਾਂ ਉੱਤੇ ਲਾਠੀਚਾਰਜ਼ ਨੂੰ ਨੀਂਦ ਰਹੇ ਹਨ, ਦੂਜੇ ਪਾਸੇ ਪੰਜਾਬ ਅੰਦਰ ਖੁਦ ਲਾਠੀਚਾਰਜ ਕਰ ਰਹੇ ਹਨ।ਸੰਧਵਾਂ ਨੇ ਅੰਮ੍ਰਿਤਸਰ ਵਿਚ ਹੋਏ ਲਾਠੀਚਾਰਜ ਦੀ ਨਿਖੇਧੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਨੂੰ ਪੁੱਛਿਆ ਕੇ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਲਈ ਭਾਜਪਾ ਅਤੇ ਕਾਂਗਰਸ ਵਿੱਚ ਕੀ ਫਰਕ ਰਹਿ ਗਿਆ ਹੈ?
Kisan Andolan Punjab : ਕਿਸਾਨਾਂ ਲਈ ਆਈ ਮਾੜੀ ਖ਼ਬਰ, ਧਾਹਾਂ ਮਾਰ-ਮਾਰ ਰੋਏ ਕਿਸਾਨ || D5 Channel Punjabi
ਸੰਧਵਾਂ ਨੇ ਸੱਤਾਧਾਰੀ ਕਾਂਗਰਸੀਆਂ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਅੰਦਰ ਕੋਈ ਦਿਨ ਸੁੱਕਾ ਨਹੀਂ ਲੰਘਦਾ ਜਦੋਂ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ, ਡਾਕਟਰਾਂ, ਨਰਸਾਂ,ਟੀਚਰਾਂ,ਮੁਲਾਜ਼ਮਾਂ ਮਜ਼ਦੂਰਾਂ ਅਤੇ ਕਿਸਾਨਾਂ ਸਮੇਤ ਹੋਰ ਪ੍ਰਦਰਸ਼ਨਕਾਰੀਆਂ ਨਾਲ ਖਿੱਚ-ਧੂਹ, ਬਦਸਲੂਕੀ ਅਤੇ ਲਾਠੀਚਾਰਜ ਨਾ ਕਰਵਾਇਆ ਹੋਵੇ।ਸੰਧਵਾਂ ਨੇ ਕਿਹਾ ਕਿ ਅਜਿਹੀਆਂ ਦਮਨਕਾਰੀ ਨੀਤੀਆਂ ਦਾ ਬਦਲਾ ਲੋਕ ਵੋਟ ਦੇ ਅਧਿਕਾਰ ਨਾਲ ਲੈਣਗੇ ਅਤੇ ਤਾਨਾਸ਼ਾਹ ਹੋਏ ਭਾਜਪਾ ਅਤੇ ਕਾਂਗਰਸ ਵਾਲਿਆਂ ਦਾ ਤਖਤਾ ਪਲਟਣਗੇ। ਇਸ ਦੇ ਨਾਲ ਹੀ ਸੰਧਵਾਂ ਨੇ ਅੰਦੋਲਨਕਾਰੀ ਕਿਸਾਨਾਂ ਵੱਲੋਂ 25 ਸਤੰਬਰ ਦੇ ‘ਭਾਰਤ ਬੰਦ’ ਦੇ ਸੱਦੇ ਦੀ ਪੁਰਜ਼ੋਰ ਹਿਮਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਝੰਡੇ ਅਤੇ ਸਿਆਸੀ ਏਜੰਡੇ ਨੂੰ ਪਰੇ ਰੱਖ ਕੇ ਕਿਸਾਨਾਂ ਦੇ ਇਸ ‘ਭਾਰਤ ਬੰਦ’ ਨੂੰ ਹਰ ਪੱਧਰ ਉੱਤੇ ਪੂਰਾ ਸਹਿਯੋਗ ਅਤੇ ਸਮਰਥਨ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.