‘ਆਪ’ ਵੱਲੋਂ Navjot Singh Sidhu ਨੂੰ ਚੁਣੌਤੀ
ਪੰਜਾਬ ਪੁਲਿਸ ਦੀ ਇੱਜ਼ਤ ਨਹੀਂ ਕਰ ਸਕਦੇ ਤਾਂ ਸੁਰੱਖਿਆ ਘੇਰਾ ਛੱਡ ਦੇਣ Sidhu- 'AAP'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ Raghav Chadha ਨੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ Navjot Singh Sidhu ਵਲੋਂ ਇੱਕ ਪ੍ਰੋਗਰਾਮ ਕੀਤਾ। ਪ੍ਰੋਗਰਾਮ ਦੌਰਾਨ Navjot Singh Sidhu ਵੱਲੋਂ ਪੰਜਾਬ ਪ੍ਰਦੇਸ਼ ਪੁਲਿਸ ਦੇ ਅਧਿਕਾਰੀਆਂ ‘ਤੇ ਕੀਤੀ ਟਿੱਪਣੀ ਨੂੰ ਸ਼ਰਮਨਾਕ ਦੱਸਿਆ। ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ, ਜਗਤਾਰ ਸਿੰਘ ਸੰਘੇੜਾ ਅਤੇ ਸਤੀਸ਼ ਸੈਣੀ ਵੀ ਹਾਜ਼ਰ ਸਨ।
CM ਚੰਨੀ ਨੇ ਪੱਟ ਲਏ ਪਟਿਆਲਾ ਦੇ ਲੋਕ , ਹੱਕ ‘ਚ ਕਰਤਾ ਵੱਡਾ ਐਲਾਨ, ਕੈਪਟਨ ਨੂੰ ਪਈ ਬਿਪਤਾ || D5 Channel Punjabi
Raghav Chadha ਨੇ ਕਿਹਾ ਕਿ ਪੰਜਾਬ ਦੀ Channi ਸਰਕਾਰ, ਖਾਸ ਕਰਕੇ ਪੰਜਾਬ ਕਾਂਗਰਸ ਪ੍ਰਧਾਨ Navjot Singh Sidhu ਪੰਜਾਬ ਪੁਲਿਸ ਨੂੰ ਜ਼ਲੀਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਉਨ੍ਹਾਂ ਕਿਹਾ ਕਿ Sidhu ਵੱਲੋਂ ਇੱਕ ਜਨਤਕ ਪ੍ਰੋਗਰਾਮ ਵਿੱਚ ਪੰਜਾਬ ਪੁਲੀਸ ਦੇ ਅਧਿਕਾਰੀਆਂ ਬਾਰੇ ਦਿੱਤਾ ਗਿਆ ਬਿਆਨ ਮੁਆਫ਼ੀ ਦੇ ਲਾਇਕ ਨਹੀਂ ਹੈ। Raghav Chadha ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਪ੍ਰਧਾਨ Navjot Singh Sidhu ਦੇ ਇਸ ਗੈਰ-ਜ਼ਿੰਮੇਵਾਰਾਨਾ ਬਿਆਨ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ Navjot Singh Sidhu ਬੌਖਲਾ ਗਏ ਹਨ ਅਤੇ ਇਸ ਬੌਖਲਾਹਟ ਵਿੱਚ Sidhu ਅਜਿਹੇ ਬਿਆਨ ਦੇ ਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਜ਼ਲੀਲ ਕਰ ਰਹੇ ਹਨ।
ਹਾਈਕੋਰਟ ਚੋਂ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ || D5 Channel Punjabi
Raghav Chadha ਨੇ ਕਿਹਾ ਕਿ ਪੰਜਾਬ ਦੇ ਸਿਆਸੀ ਲੋਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਆਪਣੇ ਹੱਥਾਂ ਦਾ ਖਿਡੌਣਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ 70 ਹਜ਼ਾਰ ਦੇ ਲਗਪਗ ਅਧਿਕਾਰੀ, ਜੋ ਆਪਣਾ ਘਰ-ਬਾਰ ਛੱਡ ਕੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ, ਉਨ੍ਹਾਂ ਲਈ ਕਾਂਗਰਸ ਪ੍ਰਧਾਨ Sidhu ਦਾ ਇਹ ਬਿਆਨ ਬਹੁਤ ਹੀ ਸ਼ਰਮਨਾਕ ਕਾਰਾ ਹੈ। ਇਸ ਬਿਆਨ ਨਾਲ ਜਿੱਥੇ ਪੁਲਿਸ ਮੁਲਾਜ਼ਮਾਂ ਦਾ ਹੋਂਸਲਾ ਡਿੱਗਿਆ ਹੈ, ਉੱਥੇ ਹੀ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਦੇ ਹਿਰਦਿਆਂ ਤੇ ਵੀ ਡੂੰਘੀ ਸੱਟ ਵੱਜੀ ਹੈ।
ਕਾਂਗਸਰ ਦੇ ਵੱਡੇ ਲੀਡਰ ਦੇ ਦਫ਼ਤਰ ‘ਚੋਂ ਆਈ ਵੱਡੀ ਖ਼ਬਰ || D5 Channel Punjabi
Sidhu ਦੇ ਇਸ ਬਿਆਨ ਤੋਂ ਪੰਜਾਬ ਪੁਲਿਸ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਅਪਮਾਨਿਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ Sidhu ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਬਾਰੇ ਦਿੱਤੇ ਗਏ ਇਸ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਪੁਲਿਸ ਦੇ ਇਮਾਨਦਾਰ ਅਤੇ ਬਹਾਦਰ ਅਫ਼ਸਰਾਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਅਤੇ Sidhu ਦੇ ਦਿਲਾਂ ਵਿੱਚ ਕੀ ਸਤਿਕਾਰ ਹੈ। Raghav Chadha ਨੇ Navjot Singh Sidhu ਨੂੰ ਕਿਹਾ ਕਿ ਇਹ ਉਹੀ ਪੁਲਿਸ ਅਧਿਕਾਰੀ ਹੈ ਜੋ ਉਹਨਾਂ ਦੀ ਸੁਰੱਖਿਆ ਲਈ ਦਿਨ ਰਾਤ ਡਿਊਟੀ ‘ਤੇ ਰਹਿੰਦੇ ਹਨ। ਉਨ੍ਹਾਂ Sidhu ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਅਜਿਹੀ ਸੋਚ ਹੈ ਤਾਂ ਉਹ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਕਰ ਦੇਣ।
ਮੋਦੀ ਨੇ ਖੋਲ੍ਹੀਆਂ ਪੈਸਿਆਂ ਦੀ ਪੰਡਾਂ, ਲਾਤੀ ਲੀਡਰਾਂ ਦੀ ਬੋਲੀ, ਹੁਣ ਨਵਜੋਤ ਸਿੱਧੂ ਨੇ ਜੋੜੇ ਹੱਥ ||
ਉਹਨਾਂ ਕਿਹਾ ਕਿ ਉਹ ਸਿਰਫ਼ ਇੱਕ ਦਿਨ ਬਿਨਾਂ ਸੁਰੱਖਿਆ ਦੇ ਘੁੰਮ ਕੇ ਦੇਖ ਲੈਣ, ਕੋਈ ਉਨ੍ਹਾਂ ਨੂੰ ਸਲਾਮ ਤੱਕ ਵੀ ਨਹੀਂ ਕਰੇਗਾ। Chadha ਨੇ ਕਿਹਾ ਕਿ ਸਿੱਧੂ ਸ਼ਾਇਦ ਇਹ ਭੁੱਲ ਗਏ ਸਨ ਕਿ ਜਿਸ ਪ੍ਰੋਗਰਾਮ ਵਿੱਚ ਉਹ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ‘ਪਤਲੂਨ ਗਿੱਲੀ’ ਕਰਨ ਬਾਰੇ ਬਿਆਨਬਾਜ਼ੀ ਕਰਕੇ ‘ਤਾੜੀਆਂ ਠੋਕਣ’ ਦੀ ਗੱਲ ਕਰ ਰਹੇ ਸਨ, ਉੱਥੇ ਉਨ੍ਹਾਂ ਦੀ ਸੁਰੱਖਿਆ ਲਈ 100 ਦੇ ਕਰੀਬ ਪੁਲਿਸ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਸਨ। ਉਨ੍ਹਾਂ ਕਿਹਾ ਕਿ Sidhu ਦੇ ਇਸ ਬਿਆਨ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਥੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੇ ਦਿਲ ‘ਤੇ ਕੀ ਬੀਤੀ ਹੋਵੇਗੀ।
ਨਵਜੋਤ ਸਿੱਧੂ ਦਾ ਸਿਆਸੀ ਧਮਾਕਾ! ਬਣਾਊ ਮੁੜ ਸਰਕਾਰ || D5 Channel Punjabi
Raghav Chadha ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਵਿੱਚ ਸਿਆਸੀ ਦਖ਼ਲਅੰਦਾਜ਼ੀ ਬੰਦ ਕਰੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਪਣੀ ਮਰਜ਼ੀ ਨਾਲ ਸੁਤੰਤਰਤਾ ਨਾਲ ਕੰਮ ਕਰਨ ਦੇਣ। Raghav Chadha ਨੇ ਕਿਹਾ ਕਿ ਜੇਕਰ ਪੰਜਾਬ ‘ਚ ਪੁਲਿਸ ‘ਤੇ ਸਿਆਸੀ ਦਬਾਅ ਖਤਮ ਹੁੰਦਾ ਹੈ ਤਾਂ ਡਰੱਗ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਕੇਬਲ ਮਾਫੀਆ ਆਦਿ ਨੂੰ ਇੱਕ ਚੁਟਕੀ ਵਿੱਚ ਨੱਥ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਦੇ ਕੰਮ ਵਿਚ ਇੰਨੀ ਜ਼ਿਆਦਾ ਸਿਆਸੀ ਦਖਲਅੰਦਾਜ਼ੀ ਹੈ ਕਿ ਪੰਜਾਬ ਦਾ ਵਿਧਾਇਕ ਇਹ ਫੈਸਲਾ ਕਰਦਾ ਹੈ ਕਿ ਕਿਸ ਦੇ ਖਿਲਾਫ ਜਾਂ ਕਿਸ ਦੇ ਨਾ ਖਿਲਾਫ ਪਰਚਾ ਦਰਜ ਕੀਤਾ ਜਾਵੇ ਅਤੇ ਥਾਣਿਆਂ ‘ਚ ਫੋਨ ਕਰਕੇ ਸਿੱਧੇ ਹੀ ਦਖਲ ਕੀਤਾ ਜਾਂਦਾ ਹੈ।
ਚੰਡੀਗੜ੍ਹ ਤੋਂ ਆਈ ਵੱਡੀ ਖ਼ਬਰ || D5 Channel Punjabi
ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਦੇ ਹਨ, ਜਿਨ੍ਹਾਂ ਨੂੰ ਘਰ ਦੀ ਰੋਟੀ ਵੀ ਨਸੀਬ ਨਹੀਂ ਹੁੰਦੀ, ਉਨ੍ਹਾਂ ਬਹਾਦਰ ਜਵਾਨਾਂ ਨੂੰ ਪੰਜਾਬ ਵਿੱਚ ਸਿਆਸੀ ਦਖ਼ਲਅੰਦਾਜ਼ੀ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। Raghav Chadha ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੇ ਭੱਤੇ, ਤਨਖ਼ਾਹ ਅਤੇ ਹੋਰ ਸਹੂਲਤਾਂ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਡਿਊਟੀ ਕਰਨ ਦਾ ਸਮਾਂ ਤੈਅ ਕਰਨ ‘ਤੇ ਵੀ ਵਿਚਾਰ ਕੀਤਾ ਜਾਵੇਗਾ। Chadha ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਪੁਲਿਸ ਪ੍ਰਸ਼ਾਸਨ ‘ਤੇ ਸਿਆਸੀ ਦਖ਼ਲਅੰਦਾਜ਼ੀ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਸੁਤੰਤਰ ਢੰਗ ਨਾਲ ਕੰਮ ਕਰਨ ਦਾ ਮਾਹੌਲ ਸਿਰਜਣਗੇ।
ਨਵੇਂ ਸਾਲ ‘ਤੇ ਸੁਖਬੀਰ ਬਾਦਲ ਦਾ ਵੱਡਾ ਤੋਹਫ਼ਾ, ਲਗਾਈ ਸਕੀਮ, ਕਰ ਦਿੱਤਾ ਐਲਾਨ, ਹੁਣ ਨਹੀਂ ਹੋਣਗੇ ਚਲਾਨ!
ਪੰਜਾਬ ਪੁਲਿਸ ਸਿਰਫ਼ Police ਸੰਗ ਦਾ ਕੰਮ ਕਰੇਗੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਸਿਆਸੀ ਲੋਕਾਂ ਦੇ ਨਿੱਜੀ ਕਾਰਜ ਨਹੀਂ ਕਰਨ ਦਿੱਤੇ ਜਾਣਗੇ। ਰਾਘਵ ਚੱਢਾ ਨੇ ਦੱਸਿਆ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਡਿਊਟੀ ‘ਤੇ ‘ਸ਼ਹੀਦ’ ਹੋਣ ਵਾਲੇ ਹਰੇਕ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਨੂੰ ਇਕ ਕਰੋੜ ਰੁਪਏ ਦੀ ਨਕਦ ਸਹਾਇਤਾ ਦਿੰਦੀ ਹੈ। ਪੰਜਾਬ ‘ਚ ਵੀ ‘ਆਪ’ ਸੁਪਰੀਮੋ ਕੇਰਜੀਵਾਲ ਨੇ ਸ਼ਹੀਦ ਜਵਾਨਾਂ ਨੂੰ ਇਹ ਸਨਮਾਨ ਦੇਣ ਦਾ ਐਲਾਨ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਟੁੱਟਦੀ ਨਜ਼ਰ ਆ ਰਹੀ ਹੈ। ਅੱਜ ਪਾਰਟੀ ਦੇ ਸੀਨੀਅਰ ਆਗੂ, ਵੱਡੇ ਵੱਡੇ ਮੰਤਰੀ ਆਦਿ ਕਾਂਗਰਸ ਪਾਰਟੀ ਛੱਡ ਕੇ ਹੋਰ ਪਾਰਟੀਆਂ ਵਿੱਚ ਜਾ ਰਹੇ ਹਨ। ਕਾਂਗਰਸ ਪਾਰਟੀ ਆਪਣੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਖ਼ਤਮ ਹੋਣ ਦੇ ਕੰਢੇ ‘ਤੇ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.