Press ReleasePunjabTop News

ਆਪ ਸਰਕਾਰ ਅਧੀਨ ਡਰੱਗ ਮਾਫੀਆ-ਸਿਆਸਤਦਾਨ ਗੰਢਤੁੱਪ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਤਬਾਹ ਕਰਨ ਦੇ ਸਮਰਥ : ਹਰਸਿਮਰਤ ਕੌਰ ਬਾਦਲ

ਕਿਹਾ ਕਿ ਪੰਜਾਬ ਖਾਨਾਜੰਗੀ ਦੀ ਕਗਾਰ ’ਤੇ ਪੁੱਜਾ ਕਿਉਂਕਿ ਸੂਬੇ ਵਿਚ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਭੰਗ ਹੋਈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋਈ

ਚੰਡੀਗੜ੍ਹ (ਬਿੰਦੂ ਸਿੰਘ) : ਬਠਿੰਡਾ ਦੇ ਮੈਂਬਰ ਪਾਰਲੀਮੈਂਟ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਰਾਜ ਵਿਚ ਡਰੱਗ ਮਾਫੀਆ ਅਤੇ ਸਿਆਸਤਦਾਨਾਂ ਦਰਮਿਆਨ ਗੰਢਤੁੱਪ ਦੇ ਕਾਰਨ ਨਾਰਕੋ ਅਤਿਵਾਦ ਦਾ ਉਭਾਰ ਹੋਇਆ ਹੈ ਜਿਸ ਵਿਚ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਤਬਾਹ ਕਰਨ ਦੀਸਮਰਥਾ ਹੈ। ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਹਸ਼ਰ ਉਸ ਜਵਾਲਾਮੁਖੀ ਵਾਂਗੂ ਹੈ ਜੋ ਖਾਨਾਜੰਗੀ ਦੀ ਕਗਾਰ ’ਤੇ ਹੈ ਕਿਉਂਕਿ ਨਸ਼ਾ ਤਸਕਰੀ ਵਧਣ ਦੇ ਨਾਲ ਨਾਲ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ ਜਿਸ ਕਾਰਨ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਪਹਿਲਾਂ ਕਦੇ ਨਹੀਂ ਬਣੇ। ਉਹ ਸੰਸਦ ਵਿਚ ਪੰਜਾਬ ਵਿਚ ਗੈਰ ਕਾਨੂੰਨੀ ਨਸ਼ਿਆਂ ਵਿਚ ਵਾਧੇ ਬਾਰੇ ਨਿਯਮ 193 ਤਹਿਤ ਸੰਬੋਧਨ ਕਰ ਰਹੇ ਸਨ।

Moosewala ਦੇ ਘਰ ਪਹੁੰਚਦੇ ਸਾਰ Charanjit Channi ‘ਤੇ ਕਾਰਵਾਈ, Punjab ਮੁੜਦੇ ਸਾਰ ਫਸਿਆ Deputy CM

ਇਸ ਮਾਮਲੇ ਬੋਲਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਵਾਅਦਾ ਕੀਤਾਸੀ ਕਿ ਨਸ਼ਿਆਂ ਨੂੰ 10 ਦਿਨਾਂ ਦੇ ਅੰਦਰਅੰਦਰ ਖਤਮ ਕਰ ਦਿੱਤਾ ਜਾਵੇਗਾ ਪਰ 9 ਮਹੀਨੇ ਲੰਘਣ ਮਗਰੋ਼ ਪੰਜਾਬ ਵਿਚ ਨਸ਼‌ਿਆਂ ਦਾ ਪਸਾਰ ਬਹੁਤ ਜ਼ਿਆਦਾ ਵੱਧ ਗਿਆ ਹੈ ਜੋ ਕੌਮੀ ਸੁਰੱਖਿਆ ਲਈ ਖ਼ਤਰਾ ਬਣ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਨਾਲ ਹਥਿਆਰ ਸਮਗਲ ਕੀਤੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਵਿਚ ਨਾਰਕੋ ਅਤਿਵਾਦ ਦਾ ਉਭਾਰ ਹੋਇਆ ਹੈ ਅਤੇ ਹੁਣ ਪਹਿਲੀ ਵਾਰ ਆਰ ਪੀ ਜੀ ਹਮਲੇ ਹੋ ਰਹੇ ਹਨ।

Harsimrat Badal ਨੇ CM Mann ’ਤੇ ਸਾਧੇ ਨਿਸ਼ਾਨੇ, ਕਿਹਾ “ਸ਼ਰਾਬ ਦੇ ਨਸ਼ੇ ‘ਚ ਰਾਜ ਚਲਾ ਰਿਹੈ” | D5 Channel Punjabi

ਸਰਦਾਰਨੀ ਬਾਦਲ ਨੇ ਦੱਸਿਆ ਕਿ ਕਿਵੇਂ ਇਹ ਮਾਮਲਾ ਸੁਪਰੀਮ ਕੋਰਟ ਵਿਚ ਆਇਆ ਤਾਂ ਸਰਵਉਚ ਅਦਾਲਤ ਨੇ ਆਪ ਸਰਕਾਰ ਨੂੰ ਝਾੜ ਪਾਈ ਕਿ ਉਹ ਨਸ਼ਿਆਂ ਦੇ ਕੇਸਾਂ ਵਿਚ ਚਾਰਜਸ਼ੀਟ ਦਾਇਰ ਕਰਨ ਵਿਚ ਹੀ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਸਬੰਧੀ 31000 ਐਫ ਆਰ ਆਈ ਦਰਜ ਹੋਣ ਦੇ ਬਾਵਜੂਦ ਸਿਰਫ ਕੁਝ ਕੁ ਕੇਸਾਂ ਵਿਚ ਹੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਹੁਣ ਨਸ਼ਿਆਂ ਦੇ ਮਾਮਲੇ ਵਿਚ ਨੰਬਰ ਇਕ ਸੁਬਾ ਬਣ ਗਿਆ ਹੈ।

Moga News : Amritpal ਨੂੰ ਨੌਜਵਾਨ ਦੀ ਸਲਾਹ, ਫਿਰ ਸਰਕਾਰਾਂ ਵੀ ਮੰਨਣਗੀਆਂ ਸਾਰੀਆਂ ਮੰਗਾਂ | D5 Channel Punjabi

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਹਾਲਾਤਾਂ ਨਾਲ ਨਜਿੱਠਣ ਵਿਚ ਫੇਲ੍ਹ ਹੋਣ ਕਾਰਨ ਹੋਇਆ ਹੈ। ਉਹਨਾਂ ਕਿਹਾ ਕਿ ਤੁਸੀਂ ਉਸ ਮੁੱਖ ਮੰਤਰੀ ਤੋਂ ਕੋਈ ਆਸ ਨਹੀਂ ਰੱਖ ਸਕਦੇ ਜੋ ਸਵੇਰੇ 11.00 ਵਜੇ ਹੀ ਸ਼ਰਾਬ ਪੀ ਕੇ ਸੰਸਦ ਵਿਚ ਆ ਜਾਂਦਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਕਰ ਕੇ ਵੀ ਸੂਬੇ ਦੀ ਬਦਨਾਮੀ ਕਰਵਾਈ ਕਿ ਨਸ਼ੇ ਵਿਚ ਧੁੱਤ ਹੋਣ ਕਾਰਨ ਉਹਨਾਂ ਨੂੰ ਲੁਫਥਾਨਸਾ ਏਅਰਲਾਈਨ ਤੋਂ ਹੇਠਾਂ ਲਾਹ ਦਿੱਤਾ ਗਿਆ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਸਾਰੇਮਾਮਲੇ ਵਿਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਵਾਅਦਾ ਕੀਤੇ ਜਾਣ ਦੇ ਬਾਵਜੂਦ ਵੀ ਜਾਂਚ ਨਹੀਂ ਕਰਵਾਈ ਗਈ ਅਤੇ ਮਾਮਲਾ ਠੰਢੇ ਬਸਤੇ ਵਿਚ ਪਾ ਦਿੱਤਾ ਗਿਆ।

Amritsar News : ਖੇਡਣ ਦੀ ਉਮਰੇ ਨਿੱਕੀ ਜਿੰਦ ਦਾ ਸੰਘਰਸ਼, ਪਰਿਵਾਰ ਨੇ ਨਹੀਂ ਲਈ ਸਾਰ, ਮਾਂ ਨੇ ਨਹੀਂ ਮੰਨੀ ਹਾਰ

ਉਹਨਾਂ ਕਿਹਾ ਕਿ ਅਸੀਂ ਹਰ ਰੋਜ਼ ਵੇਖ ਰਹੇ ਹਾਂ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਨੌਜਵਾਨ ਮੁੰਡੇ ਕੁੜਿਆਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਤੇ ਆਪ ਸਰਕਾਰ ਇਸਨੂੰ ਨਕੇਲ ਪਾਉਣ ਵਿਚ ਬੁਰੀ ਤਰ੍ਹਾ ਫੇਲ੍ਹ ਸਾਬਤ ਹੋਈ ਹੈ। ਬਠਿੰਡਾ ਦੇ ਐਮ ਪੀ ਨੇ ਇਹ ਗੱਲ ਵੀ ਕੀਤੀ ਕਿ ਕਿਵੇਂ ਪਹਿਲਾਂ ਕਾਂਗਰਸ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕਾਂਗਰਸ ਦੇ ਰਾਜਕਾਲ ਵਿਚ ਨਸ਼ਿਆਂ ਵਿਚ ਹੋਰ ਤੇਜ਼ ਰਫਤਾਰ ਵਾਧਾ ਹੋਇਆ ਹੈ ਅਤੇ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਦੇ ਪਸਾਰ ਤੇ ਗੈਰਕਾਨੂੰਨ ਸ਼ਰਾਬ ਫੈਕਟਰੀਆਂ ਪ੍ਰਤੀ ਅੱਖਾਂ ਹੀ ਮੀਟ ਲਈਆਂ ਜਿਸ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ।

ਅੱਜ ਵੀ 2700 ਰ. ਤਨਖਾਹ ’ਤੇ ਕੰਮ ਕਰਦੇ ਨੇ ਇਹ ਜਵਾਨ, ਹੁਣ ਪੈ ਗਿਆ ਗਾਹ, | D5 Channel Punjabi

ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਰੋਕਣ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆਹੈ ਤੇ ਦੇਸ਼ ਨੁੰ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ ਹੈ। ਉਹਨਾਂ ਇਹ ਵੀ ਕਿਹਾ ਕਿ ਕਿਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਵਾਸਤੇ ਆਪਣੀ ਸ਼ਹਾਦਤ ਦਿੱਤੀ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਹਿਬਜ਼ਾਦਿਆਂ ਸਮੇਤ ਆਪਣਾ ਸਰਬੰਸ ਵਾਰ ਦਿੱਤਾ ਪਰ ਇਸਲਾਮ ਨਹੀਂ ਕਬੂਲਿਆ। ਉਹਨਾਂ ਕਿਹਾ ਕਿ ਅਜਿਹੀ ਮਹਾਨ ਧਰਤੀ ’ਤੇ ਨਸ਼ਿਆਂ ਦੀ ਬੁਰਾਈ ਦੇ ਖਾਤੇ ਲਈ ਸਖ਼ਤ ਕਾਰਵਾਈ ਦੀ ਜ਼ਰੂਰਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button