ਆਪ ਸਰਕਾਰ ਨੇ ਬਜਟ 2023-24 ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਅਸਲ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਐ: ਸੁਖਬੀਰ ਸਿੰਘ ਬਾਦਲ
ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੋਂ ਇਨਕਾਰ ਕੀਤਾ ਗਿਆ ਤੇ ਓ ਪੀ ਐਸ ਤੇ ਬਿਜਲੀ ਪੈਦਾਵਾਰ ਵਾਸਤੇ ਕੋਈ ਪੈਸਾ ਅਲਾਟ ਨਹੀਂ ਕੀਤਾ
ਕਿਹਾ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਵੱਧ ਕੇ 3.47 ਲੱਖ ਕਰੋੜ ਹੋ ਗਿਆ ਜੋ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ
ਮੁੱਖ ਮੰਤਰੀ ਨੂੰ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਕੀਤੇ ਵਾਅਦੇ ਅਨੁਸਾਰ ਰੇਤ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਿਉਂ ਨਹੀਂ ਕਰ ਸਕੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿਚ ਅੰਕੜਿਆਂ ਦਾ ਹੇਰ ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ ਜਦੋਂ ਕਿ ਅਸਲੀਅਤ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵੱਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ। ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮਾਲੀਏ ਵਿਚ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ ਫੇਰ ਕਰ ਕੇ ਪੰਜਾਬੀਆਂ ਤੋਂ ਸੱਚਾਈ ਛੁਪਾਈ ਗਈ ਹੈ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵੱਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹਕਰਜ਼ਾ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵੱਧ ਰਿਹਾ ਹੈ।
ਮੁੜ ਹੋਵੇਗਾ Khalsa Raaj? Amritpal Singh ਬਾਰੇ ਅਹਿਮ ਜਾਣਕਾਰੀ! ਵੇਖੋ! Ravneet Bittu ਤੇ Bitta ਕਿਉਂ ਘਬਰਾਏ?
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੇਸ਼ ਕੀਤੇ ਮਾਲੀਆ ਅੰਕੜਿਆਂ ਨੂੰ ਵੀ ਬੇਨਕਾਬ ਕੀਤਾ ਅਤੇ ਦੱਸਿਆ ਕਿ ਵਿੱਤੀ ਘਾਟਾ 34784 ਕਰੋੜ ਰੁਪਏ ਦੰਸਿਆ ਗਿਆ ਹੈ ਜਿਸਦਾ ਮਤਲਬ ਹੈ ਕਿ ਵੱਖ-ਵੱਖ ਵਿਭਾਗਾਂ ਲਈ ਨਾਂ ਮਾਤਰ ਪੈਸਾ ਰੱਖਿਆ ਗਿਆ ਹੈ ਤੇ ਸਕੀਮਾਂ ਲਈ ਪੈਸਾ ਜਾਰੀ ਨਹੀਂ ਹੋਣ ਵਾਲਾ।ਉਹਨਾਂ ਕਿਹਾ ਕਿ ਮਾਲੀਆ ਘਾਟਾ 12,553 ਕਰੋੜ ਰੁਪਏ ਤੋਂ ਵੱਧ ਕੇ 24588 ਕਰੋੜ ਰੁਪਏ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਝਲਕਾਰਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਤੋਂ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਹਾਲੇ ਤੱਕ ਇਸਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਿਭਾਇਆ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ ਜਦੋਂ ਕਿ ਸਕੀਮ ਮੁੜ ਸ਼ੁਰੂ ਕਰਨ ਦਾ ਜ਼ੋਰ ਸ਼ੋਰ ਨਾਲ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਬਿਜਲੀ ਉਤਪਾਦਨ ਸਮੇਤ ਬੁਨਿਆਦੀ ਢਾਂਚੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ।
Ludhiana Girls Hostel ’ਚ ਵੜਿਆ Gangster? ਵੇਖੋ! ਫਿਲਮਾਂ ਵਾਂਗ ਚੜਿਆ Hostel ਦੀ ਕੰਧ ’ਤੇ CCTV ’ਚ ਕੈਦ!
ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀਸਰਕਾਰ ਰੇਤ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਰਨ ਵਿਚ ਨਾਕਾਮ ਕਿਉਂ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਰੇਤ ਮਾਇਨਿੰਗ ਤੋਂ ਸਿਰਫ 135 ਕਰੋੜ ਰੁਪਏ ਇਕੱਠੇ ਕੀਤੇ ਹਨ ਜਿਸ ਤੋਂ ਸਪਸ਼ਟ ਸੰਕੇਤ ਹੈ ਕਿ ਰੇਤ ਮਾਫੀਆ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਿਹਾ ਹੈ। ਸਰਦਾਰ ਬਾਦਲ ਨੇ ਜ਼ੋਰਦੇ ਕੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਪਿਛਲੇ ਸਾਲ ਮਿਥੇ ਟੀਚੇ ਵਿਚੋਂ ਕਿੰਨਾ ਪੂਰਾ ਹੋਇਆਹੈ। ਉਹਨਾਂ ਕਿਹਾ ਕਿ ਆਮ ਅਨੁਮਾਨ ਹੈ ਕਿ ਆਪ ਸਰਕਾਰ ਨੇ ਆਪਣੇ ਟੀਚੇ ਦਾ 65 ਫੀਸਦੀ ਹੀਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਇਸ ’ਬੇਈਮਾਨ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਮਾਪਣ ਦਾ ਸਹੀ ਪੈਮਾਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.