‘ਆਪ’ ਸਰਕਾਰ ਬੇਅਦਬੀ ਦੇ ਮਾਮਲੇ ਤੇ ਪਰਦਾ ਪਾਉਣ ਦੀ ਕੋਸ਼ਿਸ਼ ਚ: ਵੜਿੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਰਗਾੜੀ ਬੇਅਦਬੀ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਬੇਅਦਬੀ ਮਾਮਲੇ ‘ਤੇ ਬਣੀ ਐਸ.ਆਈ.ਟੀ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਧਾਰਮਿਕ ਆਗੂਆਂ ਨੂੰ ਰਿਪੋਰਟ ਸੌਂਪਣ ਨਾਲ ਮਾਮਲੇ ਦੀ ਸੱਚਾਈ ਦੀ ਪੁਸ਼ਟੀ ਨਹੀਂ ਹੁੰਦੀ ਅਤੇ ਅਸਲੀਅਤ ਇਹ ਹੈ ਕਿ ਤੁਸੀਂ ਇਸ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਜਿਸਦੇ ਕਾਰਨਾਂ ਨੂੰ ਹਰ ਕੋਈ ਜਾਣਦਾ ਹੈ।
‘ਆਪ’ ਵਿਧਾਇਕ ਦਾ ਵੱਡਾ ਐਲਾਨ, ਗੋਲ਼ੀਕਾਂਡ ਦਾ ਜਲਦ ਮਿਲੇਗਾ ਇਨਸਾਫ਼
ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਦੀਆਂ ਉਨ੍ਹਾਂ ਸਾਰੀਆਂ ਉਮੀਦਾਂ ਨੂੰ ਧੋਖਾ ਦਿੱਤਾ ਹੈ, ਜਿਹੜੇ ਉਸਨੂੰ ਸੱਤਾ ਚ ਲੈ ਕੇ ਆਏ। ਜਿਨ੍ਹਾਂ ਨੇ ਸਰਕਾਰ ਨੂੰ ਇਸਦੇ ਭਿਆਨਕ ਸਿੱਟਿਆਂ ਪ੍ਰਤੀ ਸੁਚੇਤ ਕਰਦਿਆਂ ਕਿਹਾ ਕਿ ਇਹ ਮਾਮਲਾ ਵਿਸ਼ਵ ਭਰ ਵਿੱਚ ਵੱਸਦੇ ਕਰੋੜਾਂ ਸਿੱਖਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਉਸ ਵੇਲੇ ਦੀ ਅਕਾਲੀ ਸਰਕਾਰ ਦੇ ਰਾਹ ‘ਤੇ ਚੱਲ ਰਹੀ ਹੈ, ਜਿਸਨੇ ਵੀ ਇਸ ਮਾਮਲੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਸੀ।
Punjab Bulletin : (03-07-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi D5 Channel Punjabi
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਕਾਲੀਆਂ ਨੇ ਇਸ ਕੇਸ ਨੂੰ ਰਫਾ-ਦਫਾ ਕਰਨ ਲਈ ਸੀ.ਬੀ.ਆਈ. ਨੂੰ ਸੌਂਪ ਦਿੱਤਾ ਸੀ, ਜੋ ਕਿ ਕੋਈ ਵੀ ਸੁਰਾਗ ਲੱਭਣ ਅਤੇ ਦੋਸ਼ੀਆਂ ਦੀ ਪਛਾਣ ਕਰਨ ‘ਚ ਨਾਕਾਮ ਰਹੀ, ਉਸੇ ਤਰ੍ਹਾਂ ‘ਆਪ’ ਨੇ ਰਿਪੋਰਟ ਲਿਖ ਕੇ ਅਸਲ ਦੋਸ਼ੀਆਂ ਨੂੰ ਬਰੀ ਕਰਨਾ ਚਾਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਇੱਕ ਵਾਰ ਫਿਰ ਉਸੇ ਮੁਕਾਮ ‘ਤੇ ਪਹੁੰਚ ਗਏ ਹਾਂ, ਕਿਉਂਕਿ ਜੋ ਅਕਾਲੀ ਨਹੀਂ ਕਰ ਸਕੇ, ਉਹ ‘ਆਪ’ ਨੇ ਉਨ੍ਹਾਂ ਸਾਰਿਆਂ ਗੁਨਾਹਗਾਰਾਂ ਨੂੰ ਕਲੀਨ ਚਿੱਟ ਦੇ ਕੇ ਕਰ ਵਿਖਾਇਆ ਹੈ, ਜਿਨ੍ਹਾਂ ਨੂੰ ਪੂਰਾ ਪੰਜਾਬ ਬੇਅਦਬੀ ਦਾ ਦੋਸ਼ੀ ਜਾਣਦਾ ਹੈ।
SIT ਦੀ ਰਿਪੋਰਟ ਦਾ ਅਸਲ ਸੱਚ, ਲੱਗੂ ਕਈਆਂ ਦਾ ਨੰਬਰ, ਦੇਖੋ ਬੇਅਦਬੀ ‘ਚ ਕੀਹਦਾ ਹੱਥ ?
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇੱਕ ਵਾਰ ਫਿਰ ਤੋਂ ਲੋਕਾਂ ਤੱਕ ਪਹੁੰਚ ਕਰੇਗੀ ਅਤੇ ਪੁਖਤਾ ਕਰੇਗੀ ਕਿ ਹਰ ਪੰਜਾਬੀ ਦੀ ਚਿੰਤਾ ਨਾਲ ਜੁੜੇ ਇਸ ਮਾਮਲੇ ਚ ਨਿਆਂ ਹੋਵੇ, ਜਿਸ ਚ ਕੁਝ ਕੀਮਤੀ ਜਾਨਾਂ ਵੀ ਚਲੀਆਂ ਗਈਆਂ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.