ਆਪ ਸਰਕਾਰ ਲੰਪੀ ਚਮੜੀ ਰੋਗ ਦੇ ਝੰਬੇ ਡੇਅਰੀ ਕਿਸਾਨਾਂ ਨੂੰ 300 ਕਰੋੜ ਰੁਪਏ ਮੁਆਵਜ਼ਾ ਤੁਰੰਤ ਜਾਰੀ ਕਰੇ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਆਪ ਸਰਕਾਰ ਵੱਲੋਂ ਲੰਪੀ ਚਮੜੀ ਰੋਗ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿਚ ਨਾਕਾਮ ਰਹਿਣ ਕਾਰਨ ਡੇਅਰੀ ਸੈਕਟਰ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਡੇਅਰੀ ਕਿਸਾਨਾਂ ਨੂੰ 300 ਕਰੋੜ ਰੁਪਏ ਮੁਆਵਜ਼ਾ ਤੁਰੰਤ ਜਾਰੀ ਕਰੇ ਕਿਉਂਕਿ ਉਹਨਾਂ ਦੇ ਦੁਧਾਰੂ ਪਸ਼ੂ ਲੰਪੀ ਚਮੜੀ ਰੋਗ ਕਾਰਨ ਮੌਤ ਦੇ ਮੂੰਹ ਜਾ ਪੈਣ ਨਾਲ ਉਹਨਾਂ ਦਾ ਜੀਵਨ ਨਿਰਵਾਹ ਔਖਾ ਹੋ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ 50 ਹਜ਼ਾਰ ਤੋਂ ਜ਼ਿਆਦਾ ਪਸ਼ੂਆਂ ਦੀ ਮੌਤ ਲੰਪੀ ਚਮੜੀ ਰੋਗ ਕਾਰਨ ਹੋਈ ਹੈ ਪਰ ਸਰਕਾਰ ਡੇਅਰੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੌਤਾਂ ਵਾਲੇ ਮਾਮਲਿਆਂ ਦੇ ਨਾਲ ਨਾਲ ਉਹਨਾਂ ਡੇਅਰੀ ਕਿਸਾਨਾਂ ਨੂੰ ਵੀ ਵਿਆਪਕ ਪੈਕੇਜ ਦੇਣ ਦੀ ਲੋੜ ਹੈ ਜਿਹਨਾਂ ਦੇ ਦੁਧਾਰੂ ਪਸ਼ੂ ਮਹਾਮਾਰੀ ਦੀ ਚਪੇਟ ਵਿਚ ਆਏ ਪਰ ਮਰਨ ਤੋਂ ਬੱਚ ਗਏ।
Ludhiana News : ਗ਼ਲਤ ਕੰਮ ਕਰਦੀ ਸੀ ਔਰਤ, ਪੁਲਿਸ ਨੇ ਮਾਰਿਆ ਛਾਪਾ, ਰੰਗੇ ਹੱਥੀ ਕਰ ਲਈ ਕਾਬੂ | D5 Channel Punjabi
ਉਹਨਾਂ ਕਿਹਾ ਕਿ ਇਹਨਾਂ ਦੁਧਾਰੂ ਪਸ਼ੂਆਂ ਦੇ ਦੁੱਧ ਉਤਪਾਦਨ ਵਿਚ 20 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਆਪਣੇ ਦੁਧਾਰੂ ਪਸ਼ੂਆਂ ਦੇ ਇਲਾਜ ’ਤੇ ਲੱਖਾਂ ਰੁਪਏ ਖਰਚ ਕੀਤੇ ਹਨ ਕਿਉਂਕਿ ਪਸ਼ੂ ਪਾਲਣ ਵਿਭਾਗ ਇਹਨਾਂ ਪਸ਼ੂਆਂ ਦੇ ਇਲਾਜ ਵਿਚ ਨਾਕਾਮ ਰਿਹਾ ਹੈ ਤੇ ਬਿਮਾਰੀ ਨਾਲ ਨਜਿੱਠਣ ਲਈ ਦਵਾਈਆਂ ਦੇਣ ਵਿਚ ਵੀ ਨਾਕਾਮ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਸਭ ਨੂੰ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ ਕਿਉਂਕਿ ਸੂਬੇ ਦਾ ਸਾਰਾ ਡੇਅਰੀ ਸੈਕਟਰ ਇਸ ਵੇਲੇ ਗੰਭੀਰ ਸੰਕਟ ਵਿਚ ਹੈ।
Goldy Brar ਦੀ ਧਮਕੀ, Jail ਮੰਤਰੀ ਤੇ DGP ਨੂੰ ਵੀ ਹੋ ਗਿਆ ਸਿੱਧਾ, ਕਰਨ ਨੂੰ ਫਿਰਦਾ ਧਮਾਕਾ | D5 Channel Punjabi
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਦਿੱਤਾ ਆਪਣਾ ਵਾਅਦਾ ਵੀ ਪੂਰਾ ਕਰੇ ਕਿ ਦੁੱਧ ਦੀ ਖਰੀਦ ਕੀਮਤ 55 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਵਾਅਦਾ ਮਿਲਕਫੈਡ ਤੇ ਪੰਜਾਬ ਸਰਕਾਰ ਦੋਹਾਂ ਨੇ ਪੂਰਾ ਕਰਨਾ ਸੀ। ਉਹਨਾਂ ਕਿਹਾ ਕਿ ਮਿਲਕਫੈਡ ਨੇ ਤਾਂ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਕੀਮਤ ਦੇਣੀ ਸ਼ੁਰੂ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਹਾਲੇ ਤੱਕ ਪਿਛਲੇ ਤਿੰਨ ਮਹੀਨਿਆਂ ਵਿਚ ਕਿਸਾਨਾਂ ਨੂੰ 35 ਰੁਪਏ ਪ੍ਰਤੀ ਕਿਲੋ ਫੈਟ ਦੀ ਅਦਾਇਗੀ ਨਹੀਂ ਕੀਤੀ।
SGPC ਮੈਂਬਰ ਦੇ ਵੱਡੇ ਖੁਲਾਸੇ, ਦੱਸਿਆ Akali Dal ਦਾ ਸਟੈਂਡ, ਵੋਟਾਂ ਪਾਕੇ ਚੁਣਿਆ ਪ੍ਰਧਾਨ | D5 Channel Punjabi
ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਵਿਚ ਸਹਾਇਕ ਧੰਦਿਆਂ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨਾਂ ਸਦਕਾ ਪੰਜਾਬ ਵਿਚ ਡੇਅਰੀ ਸੈਕਟਰ ਮਜ਼ਬੂਤ ਹੋਇਆ ਸੀ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਇਹ ਜ਼ਿੰਮੇਵਾਰੀ ਉਹਨਾਂ ਵੱਲੋਂ ਗਠਿਤ ਸਟੇਟ ਫਾਰਮਰਜ਼ ਕਮਿਸ਼ਨ ਨੂੰ ਸੌਂਪੀ ਸੀ । ਉਹਨਾਂ ਕਿਹਾ ਕਿ ਇਸ ਕਦਮ ਦੇ ਨਤੀਜੇ ਵਜੋਂ ਪੰਜਾਬ ਵਿਚ ਪਸ਼ੂ ਧਨ ਦੇ ਮਿਆਰ ਵਿਚ ਲਾਮਿਸਾਲ ਸੁਧਾਰ ਹੋਇਆ। ਉਹਨਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਨੇ ਡੇਅਰੀ ਕਿਸਾਨਾਂ ਨੂੰ ਪਏ ਵੱਡੇ ਘਾਟੇ ਲਈ ਉਹਨਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਫਿਰ ਇਹ ਸਾਰੇ ਲਾਭ ਖਤਮ ਹੋ ਜਾਣਗੇ। ਉਹਨਾਂ ਕਿਹਾ ਕਿ ਸਮੁੱਚੀ ਚਿੱਟੀ ਕ੍ਰਾਂਤੀ ਮੂਧੇ ਮੂੰਹ ਡਿੱਗ ਜਾਵੇਗੀ।
PM Modi ਦਾ ਸਿੱਖਾਂ ਨੂੰ ਅਨੌਖਾ ਤੋਹਫ਼ਾ, ਲੰਬੇ ਸਮੇਂ ਤੋਂ ਸੀ ਸਿੱਖਾਂ ਦੀ ਮੰਗ | D5 Channel Punjabi
ਸਰਦਾਰ ਬਾਦਲ ਨੇ ਜ਼ੋਰ ਦੇ ਕਿਹਾ ਕਿ ਜੁਲਾਈ ਮਹੀਨੇ ਵਿਚ ਬਿਮਾਰੀ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਵੀ ਲੰਪੀ ਬਿਮਾਰੀ ਨਾਲ ਨਜਿੱਠਣ ਲਈ ਵੈਕਸੀਨੇਸ਼ਨ ਪੂਰੀ ਨਹੀਂ ਹੋ ਸਕੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਸ਼ੂ ਪਾਲਣ ਵਿਭਾਗ ਲੰਪੀ ਰੋਗ ਨਾਲ ਨਜਿੱਠਣ ਲਈ ਪੈਸੇ ਜਾਰੀ ਕਰਨ ਵਿਚ ਨਾਕਾਮ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਸ ਵਾਸਤੇ ਪੈਸੇ ਦੇਣ ਲਈ ਮਜਬੂਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਾਰੇ ਪਸ਼ੂਆਂ ਦੀ ਵੈਕਸੀਨੇਸ਼ਨ ਲਈ ਮੋਬਾਈਲ ਸਟਾਫ ਤਾਇਨਾਤ ਕਰਨ ਤੋਂ ਇਲਾਵਾ ਸਰਕਾਰ ਨੂੰ ਤਹਿਸੀਲ ਪੱਧਰ ’ਤੇ ਆਰ ਟੀ ਪੀ ਸੀ ਆਰ ਦੀ ਸਹੂਲਤ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਵਿਚ ਪਸ਼ੂਆਂ ਦੀ ਜਾਂਚ ਹੋ ਸਕੇ।
Congress ‘ਚ ਪਿਆ ਵੱਡਾ ਕਲੇਸ਼, Khaira ਪਾਰਟੀ ਤੋਂ ਹੋਊ ਬਾਹਰ? ਹਾਈਕਮਾਨ ਨੇ ਲਿਆ ਵੱਡਾ ਐਕਸ਼ਨ | D5 Channel Punjabi
ਉਹਨਾਂ ਇਹ ਵੀ ਜ਼ੋਰ ਦਿੱਤਾ ਕਿ ਰਿਪੋਰਟਾਂ ਵਿਚ ਇਹ ਸਾਹਮਣੇ ਆ ਰਿਹਾ ਹੈ ਕਿ ਲੰਪੀ ਰੋਗ ਸ਼ੁਰੂ ਹੋਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਜ਼ਿਆਦਾ ਫੁਰਤੀ ਨਾਲ ਕੰਮ ਕੀਤਾ ਹੈ ਅਤੇ ਪੰਜਾਬ ਸਰਕਾਰ ਦੇ ਮੁਕਬਲੇ ਆਪਣੇ ਪਸ਼ੂ ਧੰਨ ਦੀ ਸੰਭਾਲ ਜ਼ਿਆਦਾ ਕੀਤੀ ਹੈ ਜਦੋਂ ਕਿ ਪੰਜਾਬ ਸਰਕਾਰ ਤਾਂ ਹਾਲੇ ਵੀ ਸੰਕਟ ਵਿਚੋਂ ਨਹੀਂ ਨਿਕਲ ਸਕੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.