Press ReleasePunjabTop News

‘ਆਪ’ ਸਾਂਸਦ ਰਾਘਵ ਚੱਢਾ ਨੇ ਆਬੂਧਾਬੀ ‘ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਕੇਂਦਰ ਤੋਂ ਤੁਰੰਤ ਦਖਲ ਦੀ ਕੀਤੀ ਮੰਗ 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਆਬੂਧਾਬੀ ਵਿੱਚ ਫਸੇ ਪੰਜਾਬਆਂ ਦੀ ਵਾਪਸੀ ਲਈ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।

Faridkot News : ਕਿਸਾਨਾਂ ਲਈ ਨਵਾਂ ਪੰਗਾ, ਖਾਦ ਡੀਲਰਾਂ ਨੇ ਪਾੜੇ ਲਾਇਸੰਸ | D5 Channel Punjabi

ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ।

Faridkot News : ਕਿਸਾਨਾਂ ਨੇ ਫੜ੍ਹਿਆ ਸਰਕਾਰ ਦਾ ਵੱਡਾ ਝੂਠ, ਮੌਕੇ ‘ਤੇ ਦਿੱਤੇ ਸਬੂਤ | D5 Channel Punjabi

ਉਨ੍ਹਾਂ ਕਿਹਾ ਕਿ ਇਸ ਕਾਰਨ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਲਈ ਤਿਆਰ ਰਹਿਣ ਦੇ ਬਾਵਜੂਦ ਵੀ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ।  ‘ਆਪ’ ਦੇ ਸੀਨੀਅਰ ਨੇਤਾ ਨੇ ਕੇਂਦਰੀ ਮੰਤਰੀ ਨੂੰ ਆਪਣੇ ਪੱਤਰ ਵਿੱਚ ਕਿਹਾ, “ਮੈਂ ਇਸ ਮਾਮਲੇ ਵਿੱਚ ਫੌਰੀ ਤੁਹਾਨੂੰ ਦਖਲ ਦੇਣ ਦੀ ਅਪੀਲ ਕਰਦਾ ਹਾਂ ਅਤੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਤ ਕਰਨ ਲਈ ਦੁਬਈ ਵਿੱਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕਰਦਾ ਹਾਂ।”

ਡੇਰਾ ਮੁਖੀ ਦੇ ਪਿੱਛੇ ਪਿਆ ਵਕੀਲ, ਰਾਸ਼ਟਰਪਤੀ ਤੇ PM ਮੋਦੀ ਨੂੰ ਲਿਖੀ ਚਿੱਠੀ, ਦਿੱਤੇ ਗੁਪਤ ਸਬੂਤ, ਫਸਾਇਆ ਕਸੂਤਾ

ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, “ਮੈਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਯੂਏਈ ਦੇ ਆਬੂਧਾਬੀ ਵਿੱਚ ਫਸੇ ਪੰਜਾਬ ਦੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਡਾ ਐੱਸ ਜੈਸ਼ੰਕਰ ਨੂੰ ਤੁਰੰਤ ਇਸ ਮਾਮਲੇ ‘ਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button