IndiaPunjabTop News

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸੱਦਿਆ ਦਿੱਲੀ 

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉਤੇ ਲਗਾਏ ਵਿਧਾਇਕਾਂ ਦੇ ਖਰੀਦੋ ਫ਼ਰੋਖ਼ਤ ਦੇ ਦੋਸ਼ਾਂ ਤੋਂ ਬਾਅਦ ਹੁਣ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ। ਪੰਜਾਬ ਦੇ ਸਾਰੇ ਵਿਧਾਇਕ ਹੁਣ ਐਤਵਾਰ ਨੂੰ ਦਿੱਲੀ ਜਾਣਗੇ। ਇਸ ਸਬੰਧੀ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਟਸਐਪ ਗਰੁੱਪ ਦੇ ਰਾਹੀਂ ਮੈਸਜ਼ ਮਿਲੇ ਹਨ। ਵਿਧਾਇਕਾਂ ਨੇ ਕਿਹਾ ਕਿ ਇਹ ਨਹੀਂ ਦੱਸਿਆ ਗਿਆ ਕਿ ਕਿਸ ਸਬੰਧੀ ਮੀਟਿੰਗ ਬੁਲਾਈ ਗਈ ਹੈ, ਇਸ ਤਰ੍ਹਾਂ ਦੀਆਂ ਮੀਟਿੰਗ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ। ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਭਾਜਪਾ ਉਤੇ ਦੋਸ਼ ਲਗਾਏ ਹਨ ਕਿ ਭਾਜਪਾ ਪੰਜਾਬ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।

ਵਿਧਾਇਕ ਖਰੀਦਣ ਦਾ ਅਸਲ ਸੱਚ, MLA ਨੂੰ ਧਮਕੀ DGP ਦਾ ਐਕਸ਼ਨ ! BJPਲੀਡਰ ‘ਤੇ ਕਾਰਵਾਈ ਮਾਨ ਸਰਕਾਰ ਨੂੰ ਕੋਰਟ ਦਾ ਝਟਕਾ,

ਓਧਰ ਆਮ ਆਦਮੀ ਪਾਰਟੀ ਨੇ ਅੱਜ ‘ਆਪਰੇਸ਼ਨ ਲੋਟਸ’ ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। ‘ਆਪ’ ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ‘ਆਪ’ ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ ‘ਆਪਰੇਸ਼ਨ ਲੋਟਸ’ ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।

ਖੇਤਾਂ ‘ਚ ਅੱਧੀ ਰਾਤ ਨੂੰ ਹੁੰਦਾ ਆਹ ਕੰਮ,ਕਿਸਾਨ ਦੇ ਵੀ ਉੱਡੇ ਹੋਸ਼, ਨਵਾਂ ਪੰਗਾ D5 Channel Punjabi

ਹਰਪਾਲ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ ‘ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button