IndiaTop News

ਆਬਕਾਰੀ ਘੁਟਾਲਾ ਮਾਮਲਾ : ਮਨੀਸ਼ ਸਿਸੋਦੀਆ ਪਹੁੰਚੇ CBI ਹੈੱਡਕੁਆਰਟਰ

ਨਵੀਂ ਦਿੱਲੀ : ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ਮਾਮਲੇ ‘ਚ ਪੁੱਛਗਿੱਛ ਲਈ ਸੀ.ਬੀ.ਆਈ. ਹੈੱਡਕੁਆਰਟਰ ਪਹੁੰਚੇ ਹਨ। ਮਨੀਸ਼ ਸਿਸੋਦੀਆ ਨੂੰ ਛਭੀ ਵੱਲੋਂ ਸਵੇਰੇ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਸੀ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ।

ਸਰਕਾਰ ਦੀ ਵੱਡੀ ਸਾਜ਼ਿਸ਼ ਬੇਨਕਾਬ ! ਸਿੱਖਾਂ ਨਾਲ ਹੋਊ ਆਹ ਕੰਮ, ਵੱਡਾ ਲੀਡਰ ਕੱਢ ਲਿਆਇਆ ਸਬੂਤ D5 Channel Punjabi

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ “ਮਨੀਸ਼ ਦੇ ਘਰ ਛਾਪੇਮਾਰੀ ‘ਚ ਬੈਂਕ ਦੇ ਲਾਕਰ ‘ਚੋਂ ਕੁਝ ਨਹੀਂ ਮਿਲਿਆ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਬਿਲਕੁਲ ਝੂਠਾ ਹੈ। ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਪਿਆ। ਉਸ ਨੂੰ ਰੋਕਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪਰ ਚੋਣ ਪ੍ਰਚਾਰ ਨਹੀਂ ਰੁਕੇਗਾ। ਗੁਜਰਾਤ ਦਾ ਹਰ ਵਿਅਕਤੀ ਅੱਜ “ਆਪ” ਦਾ ਪ੍ਰਚਾਰ ਕਰ ਰਿਹਾ ਹੈ।”

Ferozepur ’ਚ ਦਿਨ-ਦਿਹਾੜੇ ਸੜਕ ਤੋਂ ਅਗਵਾ ਕੀਤਾ ਵਿਅਕਤੀ, ਪੁਲਿਸ ਨੇ ਮਗਰ ਲਾਈਆਂ ਗੱਡੀਆਂ | D5 Channel Punjabi

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ। ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, “ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ, ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ-ਏ-ਕਾਤਿਲ ਮੇਂ ਹੈ ,ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ…।”

Congress President Election 2022 : ਰਾਤੋ-ਰਾਤ ਪਲਟੀ ਸਿਆਸਤ ਵੱਡਾ ਫੇਰਬਦਲ, BJP ਹੋਈ ਖੁਸ਼ | D5 Channel Punjabi

ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਲਈ ਰਵਾਨਾ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਇੱਥੋਂ ਉਹ ‘ਆਪ’ ਆਗੂਆਂ ਨਾਲ ਰਾਜਘਾਟ ਪੁੱਜੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਸਿਸੋਦੀਆ ਨੇ ਪਹਿਲਾਂ ਕਿਹਾ ਕਿ ਇਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ। ਘਰ ਰੇਡ ਕੀਤੀ , ਪਿੰਡ ਵਿੱਚ ਰੇਡ ਕੀਤੀ ਪਰ ਕੁਝ ਨਹੀਂ ਮਿਲਿਆ। ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਸਿਸੋਦੀਆ ਨੇ ਮਾਂ ਦਾ ਆਸ਼ੀਰਵਾਦ ਲਿਆ ਅਤੇ ਪਤਨੀ ਤੋਂ ਤਿਲਕ ਲਗਵਾਇਆ।

Screenshot 2022 10 17 120732

Screenshot 2022 10 17 120822

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button