Breaking NewsPunjabTop News

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਧਰਮਸੋਤ ਨੂੰ ਮਿਲੀ ਜ਼ਮਾਨਤ

 ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ  5 ਜੂਨ ਤੱਕ ਧਰਮਸੋਤ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ।

ਹਾਈਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 5 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਧਰਮਸੋਤ ਨੂੰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਤਰਜ਼ ‘ਤੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ।

ਜ਼ਮਾਨਤ ਲਈ ਦਾਖਲ ਸਾਬਕਾ ਮੰਤਰੀ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ ਦਿੰਦਿਆਂ ਹੁਕਮਾਂ ‘ਚ ਕਿਹਾ ਹੈ ਕਿ ਧਰਮਸੋਤ ਨੂੰ 50,000 ਹਜ਼ਾਰ ਰੁਪਏ ਦਾ ਜ਼ਮਾਨਤੀ ਬਾਂਡ ਜਮ੍ਹਾ ਕਰਵਾਉਣਾ ਹੋਵੇਗਾ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button