PunjabTop News

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਮਜੀਠੀਆ ਵਿਰੁੱਧ ਸੁਣਵਾਈ 29 ਤੱਕ ਮੁਲਤਵੀ, ਹੜਤਾਲ ਕਾਰਨ ਅਦਾਲਤ ਨੇ ਸੁਣਵਾਈ ਪਾਈ ਅੱਗੇ

 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਦਾਲਤੀ ਕਾਰਵਾਈ ਅੱਗੇ ਨਹੀਂ ਵਧ ਸਕੀ। ਮੁਹਾਲੀ ਬਾਰ ਐਸੋਸੀਏਸ਼ਨ ਵੱਲੋਂ ਐਲਾਨੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅਦਾਲਤ ਵਿਚ ਇਸ ਕੇਸ ਦੀ ਸੁਣਵਾਈ ਨੂੰ ਅੱਗੇ ਪਾਉਣਾ ਪਿਆ। ਇਸ ਦੇ ਨਾਲ ਹੀ ਕੇਸ ਨਾਲ ਜੁੜੇ ਕਈ ਅਹਿਮ ਪਹਿਲੂਆਂ ‘ਤੇ ਸੁਣਵਾਈ ਹੁਣ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਮਾਮਲੇ ਵਿਚ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਦਾ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿਚ ਲਿਆ ਗਿਆ ਸੀ, ਜੋ ਇਸ ਸਮੇਂ ਵੀ ਵਿਜੀਲੈਂਸ ਕੋਲ ਹੀ ਹੈ। ਇਸ ਤੋਂ ਇਲਾਵਾ, ਇਕ ਫਾਰਮ ਹਾਊਸ ਦੀਆਂ ਚਾਬੀਆਂ ਸਪੁਰਦ ਕਰਨ ਨਾਲ ਸਬੰਧਤ ਮਾਮਲਾ ਵੀ ਇਸ ਵੇਲੇ ਅਦਾਲਤ ਦੇ ਵਿਚਾਰ ਅਧੀਨ ਹੈ। ਵਕੀਲਾਂ ਦੀ ਹੜਤਾਲ ਕਾਰਨ ਇਨ੍ਹਾਂ ਦੋਵਾਂ ਅਹਿਮ ਅਰਜ਼ੀਆਂ ‘ਤੇ ਕੋਈ ਬਹਿਸ ਜਾਂ ਫ਼ੈਸਲਾ ਨਹੀਂ ਹੋ ਸਕਿਆ। ਇਸੇ ਕੇਸ ਦੇ ਵਿਚ ਨਾਮਜ਼ਦ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵੱਲੋਂ ਵੀ ਅਦਾਲਤ ਵਿਚ ਆਪਣੀ ਅਗਾਂਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਦਾਲਤ ਨੇ ਹੁਣ ਗਜਪਤ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਵੀ 29 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਜਾਂਚ ਨੂੰ ਤੇਜ਼ ਕੀਤਾ ਗਿਆ ਹੈ, ਪਰ ਮੁਹਾਲੀ ਅਦਾਲਤ ਵਿਚ ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਫਿਲਹਾਲ ਇਸ ਕਾਨੂੰਨੀ ਪ੍ਰਕਿਰਿਆ ਨੂੰ ਬਰੇਕ ਲੱਗ ਗਈ ਹੈ। ਹੁਣ ਸਭ ਦੀਆਂ ਨਜ਼ਰਾਂ 29 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button