PunjabTop News

ਆਮ ਆਦਮੀ ਕਲੀਨਿਕ ਕਰਮਚਾਰੀਆਂ ਦਾ ਮੁੜ ਸੰਘਰਸ਼, ਅੱਜ 25 ਅਗਸਤ ਨੂੰ OPD ਸੇਵਾਵਾਂ ਬੰਦ

ਆਮ ਆਦਮੀ ਕਲੀਨਿਕ ਪੰਜਾਬ ਨਾਲ ਜੁੜੇ ਕਰਮਚਾਰੀਆਂ ਦਾ ਸਾਂਝਾ ਫਰੰਟ ਇੱਕ ਵਾਰ ਮੁੜ ਸੰਘਰਸ਼ ਦੀ ਰਾਹ ’ਤੇ ਆ ਗਿਆ ਹੈ। ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਤੋਂ ਨਾਰਾਜ਼ ਫਰੰਟ ਨੇ ਅੱਜ 25 ਅਗਸਤ 2026 ਨੂੰ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਅੱਜ ਹੋਈ ਮੀਟਿੰਗ ਵਿੱਚ 27 ਜੁਲਾਈ ਨੂੰ ਕੀਤੀ ਗਈ ਹੜਤਾਲ ਤੋਂ ਬਾਅਦ ਸਰਕਾਰ ਅਤੇ ਸਿਹਤ ਵਿਭਾਗ ਨਾਲ ਹੋਈ ਸਹਿਮਤੀ ਦੀ ਸਮੀਖਿਆ ਕੀਤੀ ਗਈ। ਆਗੂਆਂ ਮੁਤਾਬਕ ਉਸ ਸਮੇਂ ਫਰੰਟ ਦੀਆਂ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ।ਇਨ੍ਹਾਂ ਵਿੱਚ ਇਨਸੈਂਟਿਵ ਵਿੱਚ ਵਾਧਾ, ਕਰਮਚਾਰੀਆਂ ਨੂੰ ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸਹੂਲਤ ਦੇਣਾ ਅਤੇ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਸ਼ਾਮਲ ਸੀ। ਇਸ ਦੇ ਨਾਲ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖਤਮ ਕਰਕੇ ਕਰਮਚਾਰੀਆਂ ਨੂੰ DHS ਦੇ ਅਧੀਨ ਕਾਂਟ੍ਰੈਕਟ ’ਤੇ ਲਿਆਉਣ ਦੀ ਮੰਗ ਵੀ ਕੀਤੀ ਗਈ ਸੀ।ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਹਿਮਤੀ ਬਣੇ ਲਗਭਗ ਇੱਕ ਮਹੀਨਾ ਬੀਤਣ ਦੇ ਬਾਵਜੂਦ ਇਨ੍ਹਾਂ ਵਿੱਚੋਂ ਕਿਸੇ ਵੀ ਮੰਗ ਨੂੰ ਅਜੇ ਤੱਕ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੁਤਾਬਕ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਮੰਗਾਂ ਨਾਲ ਸਬੰਧਤ ਫਾਈਲ ਇਸ ਸਮੇਂ ਕਿਸ ਪੱਧਰ ’ਤੇ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਹੋਰ ਕਿੰਨਾ ਸਮਾਂ ਲੱਗੇਗਾ।

ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ।

ਫਰੰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਕੋਈ ਠੋਸ ਸਪੱਸ਼ਟੀਕਰਨ ਜਾਂ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਅੱਜ 25 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ OPD ਸੇਵਾ ਪੂਰੀ ਤਰ੍ਹਾਂ ਬੰਦ ਰੱਖੀ ਜਾਵੇਗੀ। ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਵੀ ਲਿਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਸਾਂਝਾ ਫਰੰਟ ਨੇ 27 ਅਗਸਤ 2026 ਨੂੰ CHO ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ।

ਫਰੰਟ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਕਰਮਚਾਰੀਆਂ ਦੀਆਂ ਜਾਇਜ਼ ਅਤੇ ਪਹਿਲਾਂ ਹੀ ਸਹਿਮਤੀ ਨਾਲ ਮੰਨੀਆਂ ਜਾ ਚੁੱਕੀਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬਿਨਾਂ ਹੋਰ ਦੇਰੀ ਮੰਗਾਂ ਲਾਗੂ ਕੀਤੀਆਂ ਜਾਣ, ਤਾਂ ਜੋ ਕਰਮਚਾਰੀਆਂ ਵਿੱਚ ਪੈਦਾ ਹੋ ਰਹੀ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ।

Share:

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button