Press ReleasePunjabTop News

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸਰਾਹਨਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ।
ਕਿਸਾਨਾਂ ਨੇ ਘੇਰ ਲਿਆ Kejriwal ! Police ਦਾ ਐਕਸ਼ਨ ! ਚੱਲਦੇ ਸਮਾਗਮ ’ਚ ਹੰਗਾਮਾ ! | D5 Channel Punjabi
ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ।
‘AAP’ ਵਿਧਾਇਕ ਦਾ ਅਸਤੀਫ਼ਾ, Beadbi Case ’ਤੇ ਫਸੀ ਸਰਕਾਰ, ਵੱਡੇ ਲੀਡਰ ਦਾ ਖੁਲਾਸਾ, ਹੋਈ ਹਿਲਜੁੱਲ | D5 Channel
ਗੌਰਤਲਬ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ  ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਸ. ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button