Breaking NewsD5 specialNewsPoliticsPunjab

‘ਆਪ’ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਵੀ ਪੀਐਮ ਮੋਦੀ ਦਾ ਪੁਤਲਾ ਫੂਕ ਕੀਤੀ ਕਿਸਾਨਾਂ ਦੀ ਹਮਾਇਤ

ਤਲਵੰਡੀ ਸਾਬੋ:ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ।ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਆਪ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਕਾਲਾ ਦਿਵਸ ਮਨਾਉਂਦਿਆਂ ਕਿਸਾਨਾਂ ਦੇ ਹੱਕ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਲਈ ਆਵਾਜ਼ ਬੁਲੰਦ ਕੀਤੀ।

ਕਿਸਾਨਾਂ ਦੇ ਹੱਕ ਡਟੇ ਆਹ ਲੋਕ ! ਵਧੀ ਤਾਕਤ ! ਬਾਰਡਰਾਂ ‘ਤੇ ਬੈਠੇ ਕਿਸਾਨ ਵੀ ਹੋਏ ਖੁਸ਼ !

ਤਾਂ ਉਥੇ ਹੀ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਵੀ ਪੀਐਮ ਮੋਦੀ ਦਾ ਪੁਤਲਾ ਫੂਕ ਕਿਸਾਨਾਂ ਦੀ ਹਮਾਇਤ ਕਾਲਾ ਦਿਵਸ ਮਨਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਕਿਸਾਨਾਂ ਦੀਆਂ ਮੰਗਾਂ ਉਨ੍ਹਾਂ ਨਾ ਮਸਲਾ ਹੱਲ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 6 ਮਹੀਨੇ ਬੀਤ ਗਏ ਹਨ ਅਤੇ 450 ਤੋਂ ਜ਼ਿਆਦਾ ਕਿਸਾਨ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ਼ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ਼ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।

ਲਓ ਜੀ ! ਰਾਜੇਵਾਲ ਦਾ ਪ੍ਰਧਾਨ ਮੰਤਰੀ ਨੂੰ ਖੁੱਲ੍ਹਾ ਚੈਲੰਜ ! ਹੁਣ ਆਹ ਤਰੀਕੇ ਨਾਲ ਨਿਕਲੂ ਖੇਤੀ ਕਾਨੂੰਨਾਂ ਦਾ ਹੱਲ !

ਦੇਸ਼ ਦਾ ਕਿਸਾਨ ਜਿਥੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ 6 ਮਹੀਨਿਆਂ ਤੋਂ ਅੰਦੋਲਨ ਕਰ  ਰਿਹਾ ਹੈ, ਉਥੇ ਹੀ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਵੀ ਕਰ ਰਿਹਾ ਹੈ।ਇਸ ਅੰਦੋਲਨ ਅਧੀਨ 450 ਤੋਂ ਜ਼ਿਆਦਾ ਅੰਦੋਲਨਕਾਰੀ ਸ਼ਹੀਦ ਹੋ ਚੁੱਕੇ ਹਨ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਬੱਚਾ ਬੱਚਾ ਕਿਸਾਨੀ ਅੰਦੋਲਨ ਦੇ ਨਾਲ ਖੜ੍ਹਾ ਹੈ, ਇਸ ਲਈ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੀ ਗੱਲ ਮੰਨ ਕੇ ਤਿੰਨੋਂ ਕਾਲੇ ਕਾਨੂੰਨ ਵਾਪਸ ਲਵੇ, ਤਾਂ ਜੋ ਦੇਸ਼ ਦੇ ਵਿਕਾਸ ਦੀ ਗਤੀ ਬਣੀ ਰਹੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button