Breaking NewsD5 specialNewsPress ReleasePunjabTop News

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਨਤਮਸਤਕ

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣਨ ‘ਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਤੇ ਗੋਲੀਕਾਂਡ ਲਈ ਜ਼ਿੰਮੇਵਾਰ ਦੋਸੀਆਂ ਨੂੰ ਵਿਸੇਸ ਜਾਂਚ ਕਮੇਟੀਆਂ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਬਚਾਉਣ ਦਾ ਕੰਮ ਕੀਤਾ

ਐਡਵੋਕੇਟ ਅਤੁਲ ਨੰਦਾ ਨੇ ਕੈਪਟਨ ਅਤੇ ਬਾਦਲਾਂ ਵਿਚਕਾਰ ਇੱਕ ਵਿਚੋਲੇ ਵਜੋਂ ਕੰਮ ਕਰਦਾ

ਫਰੀਦਕੋਟ/ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਜਦੋਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਬਣੇਗੀ ਤਾਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸਿੱਖਾਂ ਉਤੇ ਅੱਤਿਆਚਾਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਸੁਟਿਆ ਜਾਵੇਗਾ ਅਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਇਨਸਾਫ ਲੈਣ ਲਈ ਕੀਤੀ ਗਈ ਅਰਦਾਸ ਵਿੱਚ ਸਮੂਲੀਅਤ ਕੀਤੀ।

ਕਾਂਗਰਸ ਦੀ ਮੀਟਿੰਗ ਤੋਂ ਬਾਅਦ ਵੱਡੇ ਖੁਲਾਸੇ!ਆਹ ਮੰਤਰੀ ਨੇ ਦੱਸਤੀਆਂ ਅੰਦਰਲੀਆਂ ਗੱਲਾਂ! ਆਇਆ ਸਿਆਸੀ ਭੂਚਾਲ!

ਇਸ ਤੋਂ ਬਾਅਦ ਸਮੁਚੀ ਟੀਮ ਨੇ ਪਿੰਡ ਸਰਾਵਾਂ ਜਾ ਕੇ ਗੋਲੀਕਾਂਡ ਵਿੱਚ ਮਾਰੇ ਗਏ ਇੱਕ ਨੌਜਵਾਨ ਦੇ ਪਰਿਵਾਰ ਨੇ ਮੁਲਾਕਤ ਕੀਤੀ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਦੋ ਸਿੱਖ ਨੌਜਵਾਨਾਂ ਨੂੰ ਪੁਲੀਸ ਵੱਲੋ ਕਤਲ ਕੀਤੇ ਜਾਣ ਨੂੰ ਛੇ ਸਾਲ ਤੋਂ ਜਅਿਾਦਾ ਦਾ ਸਮਾਂ ਹੋ ਗਿਆ ਹੈ, ਪਰ ਗੁਰੂ ਨਾਨਕ ਨਾਮ ਲੇਵਾ ਸੰਗਤ, ਪੀੜਤ ਪਰਿਵਾਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਇਨਾਂ ਮਾਮਲਿਆਂ ਵਿੱਚ ਇਨਸਾਫ ਨਹੀਂ ਮਿਲਿਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਸਾਲ 2015 ਵਿੱਚ ਗੁਰੂ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਲਈ ਉਸ ਸਮੇਂ ਦੀ ਸਮੁੱਚੀ ਸਰਕਾਰ, ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ, ਪੰਜਾਬ ਪੁਲੀਸ ਦਾ ਮੁੱਖੀ ਅਤੇ ਜ਼ਿਲ੍ਹੇ ਦਾ ਐਸ.ਐਸ.ਪੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਸੁਟਿਆ ਜਾਵੇਗਾ, ਲੇਕਿਨ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਦੁਰਘਟਨਾਵਾਂ ਲਈ ਜ਼ਿੰਮੇਵਾਰ ਦੋਸੀਆਂ ਨੂੰ ਵਿਸੇਸ ਜਾਂਚ ਕਮੇਟੀਆਂ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਬਚਾਉਣ ਦਾ ਹੀ ਕੰਮ ਕੀਤਾ ਹੈ।

ਕਿਸਾਨਾਂ ਨੂੰ ਪਈ ਇੱਕ ਹੋਰ ਮਾਰ !ਮੰਡੀ ਪਹੁੰਚ ਕੇ ਉੱਡੇ ਹੋਸ਼! ਅੱਕੇ ਕਿਸਾਨਾਂ ਦਾ ਵੱਡਾ ਐਲਾਨ!

ਹਰਪਾਲ ਸਿੰਘ ਚੀਮਾ ਨੇ ਦੋਸ ਲਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਵਿੱਚ ਆ ਕੇ ਇੱਕ ਦੂਜੇ ਨੂੰ ਬਚਾਉਣ ਦਾ ਹੀ ਕੰਮ ਕਰਦੇ ਹਨ। ਕੈਪਟਨ ਦੀ ਸਰਕਾਰ ਅਤੇ ਸਾਰੀ ਸਰਕਾਰੀ ਮਸੀਨਰੀ ਗੁਰੂ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰਾ ਪੰਜਾਬ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ‘ਚ ਇਨਸਾਫ ਹੋਣ ਦੀ ਉਮੀਦ ਲਾਈ ਬੈਠਾ ਸੀ, ਉਸੇ ਸਮੇਂ ਕੈਪਟਨ ਦਾ ਐਡਵੋਕੇਟ ਜਨਰਲ ਅਤੁਲ ਨੰਦਾ ਛੁੱਟੀ ਲੈ ਕੇ ਘਰ ਬੈਠ ਗਿਆ ਅਤੇ ਬਾਹਰੋਂ ਲਿਆ ਕੇ ਕੋਈ ਸਧਾਰਨ ਵਕੀਲ ਅਦਾਲਤ ਵਿੱਚ ਭੇਜ ਦਿੱਤਾ, ਜਿਸ ਕਾਰਨ ਸਿੱਖ ਸੰਗਤਾਂ ਅਤੇ ਪੰਜਾਬ ਦੇ ਪੱਲੇ ਨਿਰਾਸਾ ਹੀ ਪਈ। ਚੀਮਾ ਨੇ ਕਿਹਾ ਕਿ ਇਹ ਸਭ ਕੁੱਝ ਕੈਪਟਨ ਨੇ ਇੱਕ ਸਾਜਿਸ ਤਹਿਤ ਕੀਤਾ ਹੈ।  ਐਡਵੋਕੇਟ ਅਤੁਲ ਨੰਦਾ ਕੈਪਟਨ ਅਤੇ ਬਾਦਲਾਂ ਵਿਚਕਾਰ ਇੱਕ ਵਿਚੋਲੇ ਵਜੋਂ ਕੰਮ ਕਰਦਾ ਹੈ, ਇਸੇ ਲਈ ਹੁਣ ਤੱਕ ਬਣਾਈਆਂ ਗਈਆਂ ਸਿੱਟਾਂ ਬੇਸਿੱਟਾਂ ਸਾਬਤ ਹੋਈਆਂ ਹਨ। ਇਸ ਸਮੇਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਬਲਦੇਵ ਸਿੰਘ ਜੈਤੋ,  ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਜਗਤਾਰ ਸਿੰਘ ਜੱਗਾ ਰਾਏਕੋਟ ਅਤੇ ਹੋਰ ਸੀਨੀਅਰ ਆਗੂ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button