NewsBreaking NewsD5 specialPoliticsPunjab

ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ‘ਆਪ’ ਪੰਜਾਬ ਦਾ ਸਹਿ ਇੰਚਾਰਜ ਥਾਪਿਆ

ਰਾਘਵ ਚੱਢਾ ਦੀ ਨਿਯੁਕਤੀ ਨਾਲ ਪੰਜਾਬ ਯੂਨਿਟ ਵਿੱਚ ਨਵਾਂ ਜੋਸ਼ ਭਰੇਗਾ-ਭਗਵੰਤ ਮਾਨ

ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ : ਰਾਘਵ ਚੱਢਾ

ਚੰਡੀਗੜ੍ਹ  : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਨੌਜਵਾਨ ਵਿਧਾਇਕ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਸਹਿ ਇੰਚਾਰਜ ਲਗਾਇਆ ਗਿਆ। ਜਰਨੈਲ ਸਿੰਘ ਪਾਰਟੀ ਦੇ ਇੰਚਾਰਜ ਵਜੋਂ ਕੰਮ ਕਰਦੇ ਰਹਿਣਗੇ, ਉਨਾਂ ਨਾਲ ਰਾਘਵ ਚੱਢਾ ਨੂੰ ਸਹਿ ਇੰਚਾਰਜ ਵਜੋਂ ਲਗਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਜਵਾਨ ਆਗੂ ਰਾਘਵ ਚੱਢਾ ਦੇ ਤਜ਼ਰਬੇ ਤੋਂ ਹੁਣ ਪੰਜਾਬ ਵਿੱਚ ਕੰਮ ਲਿਆ ਜਾਵੇਗਾ। ਉਨਾਂ ਕਿਹਾ ਕਿ ਰਾਘਵ ਚੱਢਾ ਪਾਰਟੀ ਲਈ ਦਿਨ-ਰਾਤ ਇਕ ਕਰਕੇ ਮਿਹਨਤ ਕਰਨ ਵਾਲੇ ਜਾਝਰੂ ਅਤੇ ਮਿਹਨਤੀ ਆਗੂ ਹਨ।

ਸਿੰਘੂ ਬਾਰਡਰ ਤੋਂ ਘਰਾਂ ‘ਚ ਬੈਠੇ ਪੰਜਾਬੀਆਂ ਲਈ ਆਇਆ ਸੰਦੇਸ਼, ਸੁਣ ਘਰਾਂ ਤੋਂ ਬਾਹਰ ਨਿਕਲੇ ਲੋਕ

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰਾਘਵ ਚੱਢਾ ਨੂੰ ਸਹਿ ਇੰਚਾਰਜ ਲਗਾਉਣ ’ਤੇ ਖੁਸ਼ੀ ਪ੍ਰਗਟਾਉਂਦੇ ਹੋਏ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਸਹਿ ਇੰਚਾਰਜ ਬਣਨ ਉੱਤੇ ਉਨਾਂ ਰਾਘਵ ਚੱਢਾ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਰਾਘਵ ਚੱਢਾ ਦੇ ਸਹਿ ਇੰਚਾਰਜ ਬਣਨ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨਾਂ ਕਿਹਾ ਕਿ ਸਿਰੜੀ ਅਤੇ ਮਿਹਨਤੀ ਆਗੂ ਪੰਜਾਬ ਦੇ ਨੌਜਵਾਨਾਂ ਵਿਚ ਇਕ ਨਵੀਂ ਰੂਹ ਭਰਨਗੇ। ਉਨਾਂ ਕਿਹਾ ਕਿ ਰਾਘਵ ਚੱਢਾ ਪੰਜਾਬ ਅਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰਾਂ ਸਮਝਦੇ ਹਨ।

ਪੰਜਾਬ ਤੋਂ ਸਾਇਕਲ ਲੈਕੇ ਨਿਕਲਿਆ ਵੱਡਾ ਵਕੀਲ,ਹੁਣ ਸਾਹਮਣੇ ਆਊ ਖੇਤੀ ਕਾਨੂੰਨਾਂ ਦਾ ਸੱਚ!

ਰਾਘਵ ਚੱਢਾ ਨੇ ਪੰਜਾਬ ਦਾ ਸਹਿ ਇੰਚਾਰਜ ਨਿਯੁਕਤ ਕਰਨ ’ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਪਾਰਟੀ ਨੇ ਜਿਹੜੀਆਂ ਉਮੀਦਾਂ ਦੇ ਨਾਲ ਉਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਉਨਾਂ ਨੂੰ ਉਹ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੋਰ ਸਖਤ ਮਿਹਨਤ ਕੀਤੀ ਜਾਵੇਗੀ। ਪੰਜਾਬ ਵਿਚ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀ ਨੇ ਵਾਰੋ-ਵਾਰੀ ਸੱਤਾ ’ਤੇ ਰਹਿੰਦੇ ਹੋਏ ਭ੍ਰਿਸ਼ਟਾਚਾਰ ਕਰਕੇ ਲੁੱਟਿਆ ਹੈ।

🔴LIVE| ਰਾਤੋ-ਰਾਤ ਕਿਸਾਨ ਜਥੇਬੰਦੀਆਂ ਨੇ ਬਣਾਈ ਨਵੀਂ ਰਣਨੀਤੀ,ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ

ਉਨਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਬੁਲੰਦੀਆਂ ਉਤੇ ਲੈ ਕੇ ਜਾਣ ਲਈ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਰਾਘਵ ਚੱਢਾ ਵਿਧਾਨ ਸਭਾ ਖੇਤਰ ਰਾਜਿੰਦਰ ਨਗਰ ਤੋਂ ਵਿਧਾਇਕ, ਪਾਰਟੀ ਦੇ ਬੁਲਾਰੇ, ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਹਨ। ਕਿੱਤੇ ਵਜੋਂ ਇਕ ਚਾਰਟਡ ਅਕਾਉਂਟੈਂਟ (ਸੀਏ) ਹਨ। ਉਹ ਸਭ ਤੋਂ ਨੌਜਵਾਨ ਰਾਸ਼ਟਰੀ ਬੁਲਾਰੇ ਅਤੇ ਪਾਰਟੀ ’ਚ ਸਭ ਤੋਂ ਘੱਟ ਉਮਰ ਦੇ ਬੁਲਾਰੇ ਹਨ। ਉਹ ਪਾਰਟੀ ਵਿਚ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੇ ਹੋਏ ਇਕ ਮਜ਼ਬੂਤ ਰਾਜਨੀਤਿਕ ਆਗੂ ਵਜੋਂ ਉਭਰੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button