Breaking NewsD5 specialNewsPress ReleasePunjabTop News

ਆਮ ਆਦਮੀ ਪਾਰਟੀ ਨੇ 21 ਲੱਖ ਰੁਪਏ ਕਾਗਜ਼ ਰਹਿਤ ਬਜਟ ਪੇਸ਼ ਕਰ ਕੇ ਬਚਾਉਣ ਦਾ ਪ੍ਰਚਾਰ ਕੀਤਾ ਜਦੋਂ ਕਿ 5 ਕਰੋੜ ਰੁਪਏ ਖੋਖਲੇ ਦਾਅਵਿਆਂ ਦੇ ਇਸ਼ਤਿਹਾਰਾਂ ’ਤੇ ਖਰਚ ਕੀਤੇ : ਬਲਵਿੰਦਰ ਸਿੰਘ ਭੂੰਦੜ

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਰਾਂ ’ਤੇ ਬਰਬਾਦ ਕੀਤੇ ਪੈਸਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦੇਸ਼ ਭਰ ਵਿਚ ਇਸ਼ਤਿਹਾਰਾਂ ’ਤੇ ਬਰਬਾਦ ਕੀਤੇ ਪੈਸੇ ਬਾਰੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਸਰਕਾਰ ਇਹ ਦਾਅਵਾ ਕਰ ਕੇ ਸਸਤੀ ਸ਼ੌਹਰਤ ਹਾਸਲ ਕਰਨ ਦਾ ਯਤਨ ਕਰ ਰਹੀ ਹੈ ਕਿ ਉਸਨੇ ਕਾਗਜ਼ਰਹਿਤ ਬਜਟ ਪੇਸ਼ ਕਰ ਕੇ 21 ਲੱਖ ਰੁਪਏ ਦੀ ਬੱਚਤ ਕੀਤੀ ਹੈ ਜਦੋਂ ਕਿ ਇਸਨੇ ਖੋਖਲੇ ਦਾਅਵਿਆਂ ਬਾਰੇ ਇਸ਼ਤਿਹਾਰਾਂ ’ਤੇ 5 ਕਰੋੜ ਰੁਪਏ ਖਰਚ ਕੀਤੇ ਹਨ।

ਮੂਸੇਵਾਲਾ ਮਾਮਲੇ ’ਚ ਆਇਆ ਨਵਾਂ ਮੋੜ, ਅੰਸਾਰੀ ’ਤੇ ਖੜ੍ਹੇ ਹੋਏ ਵੱਡੇ ਸਵਾਲ, ਸਾਬਕਾ ਜੇਲ੍ਹ ਮੰਤਰੀ ’ਤੇ ਅੱਖ!

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਿੱਤ ਮੰਤਰੀ ਇਹ ਦਾਅਵੇ ਕਰ ਰਹੇ ਹਨ ਕਿ ਉਸਨੇ ਕਾਗਜ਼ ਰਹਿਤ ਬਜਟ ਪੇਸ਼ ਕਰ ਕੇ 21 ਲੱਖ ਰੁਪਏ ਦੀ ਬੱਚਤ ਕਰ ਲਈ ਜਦੋਂ ਕਿ ਇਸਨੇ ਖਿੱਤੇ ਦੇ ਸਾਰੇ ਅਖ਼ਬਾਰਾਂ ਵਿਚ ਇਸ਼ਤਿਹਾਰਾਂ ਰਾਹੀਂ 5 ਕਰੋੜ ਰੁਪਏ ਬਰਬਾਦ ਕਰ ਦਿੱਤੇ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਦਾਅਵਾ ਕੀਤਾ ਸੀਕਿ ਕਾਗਜ਼ਰਹਿਤ ਬਜਟ ਪੇਸ਼ ਕਰਨ ਨਾਲ 800 ਦਰੱਖਤਾਂ ਦੀ ਬੱਚਤ ਹੋਈ ਹੈ ਪਰ ਅਸਲ ਵਿਚ ਆਮ ਆਦਮੀ ਪਾਰਟੀ ਸਰਕਾਰ ਨੇ ਸਸਤੀ ਸ਼ੌਹਰਤ ਹਾਸਲ ਕਰਨ ਵਾਸਤੇ ਅਖ਼ਬਾਰਾਂ ਵਿਚ ਪੂਰੇ ਸਫੇ ਦੇ ਇਸ਼ਤਿਹਾਰ ਦੇ ਕੇ ਹਜ਼ਾਰਾਂ ਦਰੱਖਤਾਂ ਦੀ ਕੁਰਬਾਨੀ ਦੇ ਦਿੱਤੀ ਹੈ।

Punjab Bulletin : (28-06-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel Punjabi

ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਮੰਗ ਕੀਤੀ ਕਿ ਸਰਕਾਰ ਵ੍ਹਾਈਟ ਪੇਪਰ ਨੁੰ ਲੈ ਕੇ ਰਿਕਾਰਡ ਦਰੁੱਸਤ ਕਰੇ। ਉਹਨਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ, ਇਸਨੇ ਕਰੋੜਾਂ ਰੁਪਏ ਇਸ਼ਤਿਹਾਬਾਜ਼ੀ ’ਤੇ ਖਰਚ ਕੀਤੇ ਹਨ। ਉਹਨਾਂ ਕਿਹਾ ਕਿ ਉਪਲਬਧ ਨਵੇਂ ਆਰ ਟੀ ਆਈ ਰਿਕਾਰਡ ਮੁਤਾਬਕ ਇਸਨੇ ਸਿਰਫ ਇਕ ਮਹੀਨੇ ਵਿਚ ਹੀ 24 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਖਰਚ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਤਿੰਨ ਮਹੀਨਿਆਂ ਵਿਚ ਇਹ ਇਸ਼ਤਿਹਾਰਬਾਜ਼ੀ ਦਾ ਬਿੱਲ ਇਸ ਨਾਲੋਂ ਦੁੱਗਣੇ ਤੋਂ ਵੱਧ ਹੋਣਾ ਹੈ।

Budget 2022 : ਵਿਰੋਧੀਆਂ ਨੇ ਘੇਰੀ ‘AAP’ ਸਰਕਾਰ, Vidhan Sabha ਦੇ ਬਾਹਰ ਆ ਕੇ ਕੀਤਾ ਵੱਡਾ ਐਲਾਨ!

ਸਰਦਾਰ ਭੂੰਦੜ ਨੇ ਕਿਹਾ ਕਿ ਵ੍ਹਾਈਟ ਪੇਪਰ ਵਿਚ ਇਹ ਵੀ ਦੱਸਿਆ ਜਾਣਾ ਸੀ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਦੇਸ਼ ਭਰ ਦੇ ਨਾਲ ਖੇਤਰੀ ਭਾਸ਼ਾਵਾਂ ਦੇ ਦੱਖਣੀ ਭਾਰਤ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਸਮੇਤ ਹੋਰ ਇਲਾਕਿਆਂ ਵਿਚ ਵਿਚ ਇਸ਼ਤਿਹਾਰ ਕਿਉਂ ਜਾਰੀ ਕੀਤੇ। ਉਹਨਾਂ ਕਿਹਾ ਕਿ ਵ੍ਹਾਈਟ ਪੇਪਰ ਜਾਰੀ ਕਰਨ ਸਮੇਤ ਦਿੱਤੀ ਕਮਿਸ਼ਨ ਤੇ ਰਿਸ਼ਵਤਖੋਰੀ ਦੀ ਜਾਂਚ ਵੀ ਹੋਣੀ ਚਾਹੀਦੀ ਹੈ।

Moosewala ਦੇ ਪਿੰਡ ਪਹੁੰਚੇ Haryana ਤੋਂ ਬੰਦੇ | D5 Channel Punjabi

ਅਕਾਲੀ ਦਲ ਦੇ ਸਕੱਤਰ ਜਨਲ ਨੇ ਇਹ ਵੀ ਮੰਗ ਕੀਤੀਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਬੇਸ਼ਕੀਮਤੀ ਸਰੋਤਾਂ ਨੂੰ ਇਸ਼ਤਿਹਾਰਬਾਜ਼ੀ ’ਤੇ ਬਰਬਾਦ ਨਾ ਕਰੇ ਸਗੋਂ ਹਿਹ ਪੈਸਾ ਸੂਬੇ ਦੀਆਂ ਸਾਰੀਆਂ ਔਰਤਾਂ ਨੁੰ 1000 ਰੁਪਏ ਪ੍ਰਤੀ ਮਹੀਨਾ ਦੇਣ, ਨੌਜਵਾਨਾਂ ਨੁੰ ਰੋਜ਼ਗਾਰ ਦੇਣ ਸਮੇਤ ਹੋਰ ਸਕੀਮਾਂ ’ਤੇ ਖਰਚ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਕੱਖ ਨਹੀਂ ਕੀਤਾ ਜਾ ਰਿਹਾ ਜਦੋਂ ਕਿ ਬੇਸ਼ਕੀਮਤੀ ਸਰੋਤ ਆਮ ਆਦਮੀ ਪਾਰਟੀ ਦੀ ਆਪਣੀ ਵਡਿਆਈ ਤੇ ਪ੍ਰਾਪੇਗੰਡੇ ’ਤੇ ਖਰਚ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button