Breaking NewsD5 specialNewsPunjabTop News

ਆਮ ਆਦਮੀ ਪਾਰਟੀ ਵਲੋਂ ਨੌਜਵਾਨ ਆਗੂ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਸੰਦੀਪ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੇ ਇਕ ਮਿਹਨਤੀ ਅਤੇ ਨਿਰਧਡ਼ਕ ਆਗੂ ਗਵਾ ਲਿਆ- ਭਗਵੰਤ ਮਾਨ

ਪਾਰਟੀ ਸਿੰਗਲਾ ਪਰਿਵਾਰ ਦੇ ਨਾਲ ਦੁੱਖ ਚ ਸ਼ਰੀਕ- ਹਰਪਾਲ ਸਿੰਘ ਚੀਮਾ  

ਚੰਡੀਗੜ/ਸੰਗਰੂਰ : ਆਮ ਆਦਮੀ ਪਾਰਟੀ ਨੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਾਰਟੀ ਅਤੇ ਸਮਾਜ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਿੰਗਲਾ ਅਤੇ ਸਾਥੀਆਂ ਦੀ ਬੇਵਕਤੀ ਮੌਤ ਉੱਤੇ ਦੁੱਖ ਜ਼ਾਹਿਰ ਕਰਦਿਆਂ ਇਸ ਨੂੰ ਪਰਿਵਾਰ ਅਤੇ ਪਾਰਟੀ ਲਈ ਅਸਹਿਣ ਯੋਗ ਪੀੜ ਕਰਾਰ ਦਿੱਤਾ ਹੈ।

ਇੱਕੋ ਪਰਿਵਾਰ ਦੇ ਜੀਆਂ ਨਾਲ ਵਾਪਰਿਆ ਭਾਣਾ ! ਪਿੰਡ ਦੀਆਂ ਗਲੀਆਂ ਹੋਈਆਂ ਸੁੰਨੀਆਂ ! ਲੋਕ ਘਰਾਂ ‘ਚ ਹੋਏ ਬੰਦ !

ਮਾਨ ਨੇ ਕਿਹਾ ਕਿ ਸਿੰਗਲਾ ਪਾਰਟੀ ਦੇ ਇਕ ਨਿਰਧਡ਼ਕ ਅਤੇ ਮਿਹਨਤੀ ਆਗੂ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਦੇ ਜਾਣ ਨਾਲ ਪਾਰਟੀ ਦੇ ਧਰਾਤਲ ਨਾਲ ਜੁੜੇ ਹੋਏ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਆਗੂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਹਰਪਾਲ ਸਿੰਘ ਚੀਮਾ ਨੇ ਸਿੰਗਲਾ ਦੀ ਬੇਵਕਤੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਸਿੰਗਲਾ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਜਿਹੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੋਂ ਪਰਿਵਾਰ ਨੂੰ ਇਸ ਅਸਹਿ ਅਤੇ ਅਕਹਿ ਦੁੱਖ ਨੂੰ ਝੱਲਣ ਦਾ ਬਲ ਬਖਸ਼ੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button