NewsBreaking NewsD5 specialPoliticsPunjab

ਆਰਡੀਐਫ ਰੋਕ ਕੇ ਮੋਦੀ ਨੇ ਪੰਜਾਬ ‘ਤੇ ਥੋਪਣੇ ਸ਼ੁਰੂ ਕੀਤੇ ਕਾਲੇ ਕਾਨੂੰਨ : ਹਰਪਾਲ ਚੀਮਾ

ਸੰਘੀ ਢਾਂਚੇ ਦੇ ਖ਼ਿਲਾਫ਼ ਹੈ ਕੇਂਦਰ ਦਾ ਪੰਜਾਬ ਦੇ ਅੰਦਰੂਨੀ ਮਾਮਲਿਆਂ ‘ਚ ਦਖ਼ਲ – ‘ਆਪ’

ਬਾਦਲਾਂ ਵਾਂਗ ਆਰਡੀਐਫ ਦੀ ਦੁਰਵਰਤੋਂ ਕਰਕੇ ਕੈਪਟਨ ਨੇ ਮੋਦੀ ਨੂੰ ਦਿੱਤਾ ਬਾਂਹ ਮਰੋੜਨ ਦਾ ਮੌਕਾ

ਫ਼ੰਡ ਰੋਕਣ ਦੀ ਥਾਂ ਕੇਂਦਰ ਕੈਗ ਕੋਲੋਂ ਜਾਂਚ ਕਰਵਾਏ ਅਤੇ ਕੈਪਟਨ ਵਾਈਟ ਪੇਪਰ ਜਾਰੀ ਕਰਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕਣ ਦੀ ਕਾਰਵਾਈ ਨੂੰ ਪੰਜਾਬ ਦੇ ਅੰਦਰੂਨੀ ਮਾਮਲਿਆਂ ‘ਚ ਨਜਾਇਜ਼ ਦਖ਼ਲਅੰਦਾਜ਼ੀ ਅਤੇ ਕਾਲੇ ਕਾਨੂੰਨਾਂ ਨੂੰ ਧੋਖੇ ਨਾਲ ਲਾਗੂ ਕਰਨ ਦੀ ਸ਼ੁਰੂਆਤ ਦੱਸੀ ਹੈ। ਵੀਰਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਵੱਲੋਂ 20 ਅਕਤੂਬਰ 2020 ਨੂੰ ਪੰਜਾਬ ਸਰਕਾਰ ਨੂੰ ਭੇਜੀ ਚਿੱਠੀ ਨਸ਼ਰ ਕੀਤੀ ਅਤੇ ਆਰਡੀਐਫ ਰੋਕਣ ਬਾਰੇ ਲਾਇਆ ਗਿਆ ਬਹਾਨਾ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।

🔴LIVE🔴ਕੈਪਟਨ ਦਾ ਕਿਸਾਨਾਂ ਲਈ ਵੱਡਾ ਬਿਆਨ!ਕੇਂਦਰ ਨੇ ਕਿਸਾਨਾਂ ਲਈ ਜਾਰੀ ਕੀਤਾ ਨਵਾਂ ਫਰਮਾਨ!

ਹਰਪਾਲ ਸਿੰਘ ਚੀਮਾ ਨੇ ਕਿਹਾ, ”ਜਿੰਨਾ ਚੁਨੌਤੀ ਭਰੇ ਹਲਾਤਾਂ ‘ਚ ਮੋਦੀ ਸਰਕਾਰ ਨੇ ਆਰਡੀਐਫ ਦਾ 1000 ਕਰੋੜ ਰੁਪਏ ਦਾ ਫ਼ੰਡ ਰੋਕਿਆ ਹੈ, ਇਹ ਕਿਸਾਨੀ ਸੰਘਰਸ਼ ਤੋਂ ਬੁਖਲਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਨਾਲ ਸਿੱਧੀ ਬਦਲੇਖ਼ੋਰੀ ਹੈ। ਪੰਜਾਬ ਪੰਜਾਬ ਦੇ ਅੰਦਰੂਨੀ ਮਾਮਲਿਆਂ ‘ਚ ਨਜਾਇਜ਼ ਦਖ਼ਲ ਹੈ। ਸੰਘੀ ਢਾਂਚੇ ਅਤੇ ਰਾਜ ਦੇ ਅਧਿਕਾਰਾਂ ‘ਤੇ ਹਮਲਾ ਹੈ। ਸਭ ਤੋਂ ਵੱਡੀ ਗੱਲ ਖੇਤੀ ਬਾਰੇ ਕਾਲੇ ਕਾਨੂੰਨ ਲਾਗੂ ਕਰਨ ਦੀ ਸ਼ੁਰੂਆਤ ਹੈ। ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ।”
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੱਲੋਂ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਦੀ ਕੀਤੀ ਜਾ ਰਹੀ ਅੰਨ੍ਹੀ ਦੁਰਵਰਤੋਂ ਨੇ ਮੋਦੀ ਸਰਕਾਰ ਨੂੰ ਆਰਡੀਐਫ ਰੋਕਣ ਦਾ ਬਹਾਨਾ ਦੇ ਦਿੱਤਾ।

ਲਓ ਜੀ! ਹੁਣ ਨਹੀਂ ਹੋ ਸਕਦੀ ਬੇਅਦਬੀ! ਤਰੁੰਤ ਫੜਿਆ ਜਾਵੇਗਾ ਦੋਸ਼ੀ, ਲੱਭ ਲਿਆ ਪੱਕਾ ਹੱਲ !

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੈਸੇ ਕੇਂਦਰ ਸਰਕਾਰ ਕੋਲ ਆਰਡੀਐਫ ਖ਼ਰਚਣ ਦਾ ਹਿਸਾਬ-ਕਿਤਾਬ ਮੰਗਣ ਦਾ ਕੋਈ ਹੱਕ ਨਹੀਂ, ਕਿਉਂਕਿ ਇਹ ਕਿਸੇ ਕਿਸਮ ਦੀ ਕੇਂਦਰੀ ਗ੍ਰਾਂਟ ਨਹੀਂ ਹੈ, ਫਿਰ ਵੀ ਕੇਂਦਰ ਸਰਕਾਰ ਨੂੰ ਆਰਡੀਐਫ ਰੋਕਣ ਦੀ ਥਾਂ ਇਸ ਦੀ ਕੈਗ ਤੋਂ ਜਾਂਚ ਕਰਵਾਉਣੀ ਚਾਹੀਦੀ ਸੀ। ਆਰਡੀਐਫ ਦਾ ਸੂਬਾ ਸਰਕਾਰ ਤੋਂ ਹਿਸਾਬ-ਕਿਤਾਬ ਲੈਣ ਦਾ ਅਧਿਕਾਰ ਸਿਰਫ਼ ਪੰਜਾਬ ਦੇ ਲੋਕਾਂ ਨੂੰ ਹੈ। ਹਰਪਾਲ ਸਿੰਘ ਚੀਮਾ ਨੇ ਅਮਰਿੰਦਰ ਸਿੰਘ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਬਾਦਲਾਂ ਵਾਂਗ ਅਮਰਿੰਦਰ ਸਿੰਘ ਸਰਕਾਰ ਨੇ ਵੀ ਆਰਡੀਐਫ ਦੀ ਰੱਜ ਕੇ ਦੁਰਵਰਤੋਂ ਕੀਤੀ ਹੈ।

ਕਿਸਾਨਾਂ ਨੇ ਕੱਢਲਿਆ ਮੋਦੀ ਦੇ ਕਾਨੂੰਨਾਂ ਦਾ ਹੱਲ?ਕੇਂਦਰ ਨੇ ਝਟਕੇ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ? #Farmer

ਇੱਥੋਂ ਤੱਕ ਕਿ ਕਰਜ਼ਿਆਂ ਦਾ ਵਿਆਜ ਚੁਕਾਉਣ ਲਈ ਆਰਡੀਐਫ ਦੇ ਫ਼ੰਡ ਵਰਤੇ ਜਾ ਰਹੇ ਹਨ। ਜਦਕਿ ਇਹ ਪੈਸਾ ਕਿਸਾਨਾਂ, ਮਜ਼ਦੂਰਾਂ ਦੇ ਕਲਿਆਣ ਅਤੇ ਪਿੰਡਾਂ, ਲਿੰਕ ਸੜਕਾਂ ਅਤੇ ਮੰਡੀਆਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ‘ਤੇ ਖ਼ਰਚਿਆ ਜਾਣਾ ਚਾਹੀਦਾ ਸੀ। ਇਸੇ ਦੁਰਵਰਤੋਂ ਨੂੰ ਕੇਂਦਰ ਨੇ ਹਥਿਆਰ ਵਜੋਂ ਪੰਜਾਬ ਦੇ ਵਿਰੁੱਧ ਵਰਤਿਆ ਹੈ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾ ਕੇਵਲ ਆਪਣੀ ਬਲਕਿ ਪਿਛਲੀ ਬਾਦਲ ਸਰਕਾਰ ਵੱਲੋਂ ਵਰਤੀ ਗਈ ਆਰਡੀਐਫ ਉੱਤੇ ਤੁਰੰਤ ਵਾਈਟ ਪੇਪਰ ਜਾਰੀ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button