Press ReleasePunjabTop News

ਆਰ.ਪੀ.ਜੀ. ਹਮਲੇ ਸਬੰਧੀ ਮਾਮਲਾ: ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ  ਦੇ ਅਧਾਰ ’ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗ੍ਰਿਫ਼ਤਾਰੀ ਹੋਈ

ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਦੋਸ਼ੀ ਮੁਹੰਮਦ ਤੌਸੀਫ ਚਿਸ਼ਤੀ ਕੈਨੇਡਾ ਸਥਿਤ ਲਖਬੀਰ ਲੰਡਾ ਦਾ ਹੈ ਨਜ਼ਦੀਕੀ 

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ : ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਤੋਂ ਕੁਝ ਹੀ ਸਮੇਂ ਬਾਅਦ ਪੰਜਾਬ ਪੁਲਿਸ ਨੇ ਉਕਤ ਦੋਸ਼ੀ ਦੇ ਖੁਲਾਸਿਆਂ ਦੇ ਅਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਦੀ ਬਰਾਮਦਗੀ  ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਉਕਤ ਨੂੰ ਪਨਾਹ ਦਿੰਦੇ  ਸਨ। ਜ਼ਿਕਰਯੋਗ ਹੈ ਕਿ  9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰਪੀਜੀ ਹਮਲਾ ਕੀਤਾ ਗਿਆ ਸੀ।

Deep Sidhu ਦਾ ਪਰਿਵਾਰ ਪਹੁੰਚਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ, CM Bhagwant Mann ਦਰਬਾਰ ਸਾਹਿਬ ਹੋਏ ਨਤਮਸਤਕ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ। ਇਹ ਕਾਰਵਾਈ , ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਚੜਤ ਸਿੰਘ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਇੱਕ ਏਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।

Shamlat Zameen: ਕਿਸਾਨਾਂ ਦੀ ਜ਼ਮੀਨ ’ਤੇ ਹੋ ਗਿਆ ਕਬਜ਼ਾ, ਕੰਪਨੀ ਨੇ ਅੰਗਰੇਜ਼ ਵੀ ਛੱਡਤੇ ਪਿੱਛੇ | D5 Channel Punjabi

ਉਨ੍ਹਾਂ ਦੱਸਿਆ ਕਿ ਚੜਤ ਸਿੰਘ ਦੀ  ਪੁੱਛਗਿੱਛ ਤੋਂ ਬਾਅਦ ਹੀ ਉਕਤ  ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਨੂੰ ਗਿ੍ਰਫਤਾਰ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ‘ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ।

ਪੰਜਾਬੀਆਂ ਲਈ ਵੱਡੀ ਖੁਸ਼ਖ਼ਬਰੀ, PM Modi ਨੇ ਮੰਨੀ CM Mann ਦੀ ਮੰਗ, Punjab ਨੂੰ ਦਿੱਤੀ ਵੱਡੀ ਸੌਗਾਤ

ਉਨ੍ਹਾਂ ਦੱਸਿਆ ਕਿ ਚੜਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ ਰੂਪ ਦੇ ਨਿਰਦੇਸ਼ਾਂ ‘ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।

ਬਿਜਲੀ ਬੋਰਡ ਦਾ ਵੱਡਾ ਕਾਰਨਾਮਾ, Shaheed Bhagat Singh ਦੇ ਘਰ ‘ਤੇ ਕਰਤੀ ਕਾਰਵਾਈ, ਵਿਵਾਦਾਂ ’ਚ Mann ਸਰਕਾਰ

ਜ਼ਿਕਰਯੋਗ ਹੈ ਕਿ ਮੁਲਜਮ ਚੜਤ  ਜੋ ਇੱਕ ਆਦਤਨ ਅਪਰਾਧੀ ਹੈ ਅਤੇ ਪੰਜਾਬ ਵਿੱਚ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਰਾਹੀਂ ਪਾਕਿਸਤਾਨ ਆਈਐੱਸਆਈ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰ.ਪੀ.ਜੀ. ਹਮਲੇ ਦੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। ਆਪਣੀ ਪੈਰੋਲ ਦੀ ਮਿਆਦ ਦੇ ਦੌਰਾਨ, ਚੜਤ ਨੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸਾਨ ਕੁੱਲਾ ਅਤੇ ਹੋਰਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸਦਾ ਉਦੇਸ਼ ਰਾਜ ਵਿੱਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button