Breaking NewsD5 specialIndiaNewsTop News

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੇ ਖਿਲਾਫ ਪਟੀਸ਼ਨ ‘ਤੇ ਸੁਪ੍ਰੀਮ ਕੋਰਟ 16 ਮਾਰਚ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੇ ਖਿਲਾਫ ਪਟੀਸ਼ਨ ‘ਤੇ ਸੁਪ੍ਰੀਮ ਕੋਰਟ ਹੁਣ 16 ਮਾਰਚ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮੰਗਲਵਾਰ ਨੂੰ ਇਸ ਮਾਮਲੇ ਨੂੰ 16 ਮਾਰਚ ਲਈ ਸੂਚੀਬੱਧ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ‘ਤੇ ਕੱਲ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ 11 ਮਾਰਚ ਨੂੰ ਕਿਹਾ ਸੀ ਕਿ 15 ਮਾਰਚ ਨੂੰ ਉਪਯੁਕਤ ਬੈਂਚ ਦੇ ਸਾਹਮਣੇ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਨਾਲ ਸੰਬੰਧਤ ਹੋਰ ਪਟੀਸ਼ਨਾਂ ‘ਤੇ ਸੁਣਵਾਈ ਕਰ ਚੁਕੇ ਬੈਂਚ ‘ਚ ਸ਼ਾਮਲ ਜੱਜ ਸੂਰੀਆਕਾਂਤ ਅੱਜ ਉਪਲੱਬਧ ਨਹੀਂ ਸੀ।

ਦੋਸਤਾਂ ਦੀ ਜੋੜੀ ਕਰ ਗਈ ਕਮਾਲ, ਦੇਸੀ ਜੁਗਾੜ ਨੇ ਬਣਾਇਆ ਅਜਿਹਾ ਮੋਟਰਸਾਈਕਲ, ਪੈਟਰੋਲ ਪਵਾਉਣ ਦੀ ਨਹੀਂ ਪਵੇਗੀ ਲੋੜ!

ਪਟੀਸ਼ਨ ਕਰਤਾਵਾਂ- ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅੱਜ ਵੀ ਪਟੀਸ਼ਨ ਨੂੰ ਬੇਹੱਦ ਜ਼ਰੂਰੀ ਦੱਸਦੇ ਹੋਏ ਜਲਦ ਸੁਣਵਾਈ ਦੀ ਗੁਹਾਰ ਲਗਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ 11 ਅਤੇ 4 ਮਾਰਚ ਨੂੰ ਵੀ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਸ਼੍ਰੀ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਇਕ ਗਵਾਹ ‘ਤੇ ਵੀਰਵਾਰ ਰਾਤ ਉੱਥੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਵਲੋਂ ਧਮਕੀ ਦਿੱਤੀ ਜਾ ਰਹੀ ਹੈ ਕਿ ਹੁਣ ਉਨ੍ਹਾਂ ਦੀ ਪਾਰਟੀ ਰਾਜ ਦੀ ਸੱਤਾ ‘ਚ ਵਾਪਸ ਆ ਗਈ ਹੈ। ਸ਼੍ਰੀ ਭੂਸ਼ਣ ਨੇ ਕਿਹਾ ਕਿ ਅਜਿਹੀਆਂ ਸਥਿਤੀਆਂ ‘ਚ ਗਵਾਹਾਂ ਅਤੇ ਪਟੀਸ਼ਨਕਰਤਾਵਾਂ ਲਈ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ।

‘Lakha Sidhana’ ਨੇ ਚੱਕਿਆ ਵੱਡਾ ਕਦਮ, ‘AAP’ ਨਾਲ ਮਿਲਾਇਆ ਹੱਥ? | D5 Channel Punjabi

ਮੁੱਖ ਦੋਸ਼ੀ ਆਸ਼ੀਸ਼ ਤੋਂ ਇਲਾਵਾ ਹੋਰ ਦੋਸ਼ੀ ਵੀ ਇਲਾਹਾਬਾਦ ਹਾਈ ਕੋਰਟ ‘ਚ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਨੂੰ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦਿੱਤੀ ਸੀ। ਕਿਸਾਨਾਂ ਦੇ ਪਰਿਵਾਰਾਂ ਵਲੋਂ ਸ਼੍ਰੀ ਭੂਸ਼ਣ ਨੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦੇ ਹੋਏ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਸ਼੍ਰੀ ਭੂਸ਼ਣ ਨੇ 4 ਮਾਰਚ ਨੂੰ ਵੀ ਜਲਦ ਸੁਣਵਾਈ ਦੀ ਗੁਹਾਰ ਲਗਾਈ ਸੀ। ਉਦੋਂ ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਸ ਮਾਮਲੇ ‘ਤੇ 11 ਮਾਰਚ ਨੂੰ ਉਪਯੁਕਤ ਬੈਂਚ ਦੇ ਸਾਹਮਣੇ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ ਪਰ ਉਸ ਦਿਨ ਪਟੀਸ਼ਨ ਸੂਚੀਬੱਧ ਨਹੀਂ ਕੀਤੀ ਗਈ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button