PunjabPunjabTop News

ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਅਪਰਾਧੀ ਨੂੰ ਲਿਆਂਦਾ ਪੰਜਾਬ

ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ , ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ ਡੀਜੀਪੀ  ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ ਆਸਟਰੀਆ ਤੋਂ ਭਾਰਤ ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button