Breaking NewsD5 specialInternationalNewsTop News

ਆਸਟ੍ਰੇਲੀਆ 2 ਸਾਲ ਬਾਅਦ 21 ਫਰਵਰੀ ਤੋਂ ਸੈਲਾਨੀਆਂ ਲਈ ਖੋਲ੍ਹਣ ਜਾ ਰਿਹੈ ਅੰਤਰਰਾਸ਼ਟਰੀ ਸਰਹੱਦ

ਕੈਨਬਰਾ : ਆਸਟ੍ਰੇਲੀਆ 21 ਫਰਵਰੀ ਤੋਂ ਸੈਲਾਨੀਆਂ ਲਈ ਆਪਣੀ ਅੰਤਰਰਾਸ਼ਟਰੀ ਸਰਹੱਦ ਖੋਲ੍ਹਣ ਜਾ ਰਿਹਾ ਹੈ, ਹਾਲਾਂਕਿ ਉਨ੍ਹਾਂ ਲੋਕਾਂ ਨੂੰ ਦੇਸ਼ ‘ਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਮਿਲ ਚੁੱਕੀਆਂ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਬੈਠਕ ਤੋਂ ਬਾਅਦ ਕਿਹਾ , ‘ਮੈਨੂੰ ਪਤਾ ਹੈ ਕਿ ਸੈਰ – ਸਪਾਟਾ ਉਦਯੋਗ ਇਸ ਦਾ ਇੰਤਜ਼ਾਰ ਕਰ ਰਿਹਾ ਹੋਵੇਗਾ । ਅਗਲੇ 2 ਹਫ਼ਤਿਆਂ ‘ਚ ਉਨ੍ਹਾਂ ਨੂੰ ਆਸਟ੍ਰੇਲੀਆ ‘ਚ ਅੰਤਰਰਾਸ਼ਟਰੀ ਸੈਲਾਨੀਆਂ ਦਾ ਸਵਾਗਤ ਕਰਨ ਦਾ ਮੌਕਾ ਮਿਲੇਗਾ।’

Raja Sansi : ਚੋਣਾਂ ਤੋਂ ਪਹਿਲਾਂ ਮਿਲਿਆ ਅਜਿਹਾ ਸਮਾਨ, ਪਿਆ ਰੌਲਾ , ਐਕਸ਼ਨ ‘ਚ ਚੋਣ ਕਮਿਸ਼ਨ

ਉਨ੍ਹਾਂ ਕਿਹਾ ਕਿ 21 ਫਰਵਰੀ ਤੋਂ ਆਸਟਰੇਲੀਆ ਆਉਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈਣੀਆਂ ਲਾਜ਼ਮੀ ਹਨ। ਦੱਸਣਯੋਗ ਹੈ ਕਿ ਮੌਰੀਸਨ ਨੇ ਪਿਛਲੇ ਸਾਲ ਅਕਤੂਬਰ ‘ਚ ਕਿਹਾ ਸੀ ਕਿ ਵਿਦੇਸ਼ੀ ਨਾਗਰਿਕਾਂ ਲਈ ਆਸਟ੍ਰੇਲੀਆ ਦੀਆਂਂ ਸਰਹੱਦਾਂ 2022 ‘ਚ ਖੋਲ੍ਹ ਦਿੱਤੀਆਂਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸੈਲਾਨੀਆਂ ਨੂੰ ਲਗਭਗ 2 ਸਾਲਾਂ ਬਾਅਦ ਆਸਟ੍ਰੇਲੀਆ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਕਿਉਂਕਿ ਮਹਾਮਾਰੀ ਕਾਰਨ ਮਾਰਚ 2020 ਤੋਂ ਆਸਟ੍ਰੇਲੀਆ ਦੀਆਂ ਸਰਹੱਦਾਂ ਜ਼ਿਆਦਾਤਰ ਵਿਦੇਸ਼ੀ ਲੋਕਾਂ ਲਈ ਬੰਦ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button