Breaking NewsD5 specialNewsPunjab

ਆਹ ਕਿਸਾਨ ਨੇ ਮੋਦੀ ਨੂੰ ਕਹੀ ਸਿੱਧੀ ਗੱਲ,ਖੇਤੀ ਆਰਡੀਨੈਂਸ ਬਾਰੇ ਦੱਸੀ ਚੰਗੀ ਤਰਾਂ,ਹਰ ਕਿਸਾਨ ਦੇ ਸੁਣਨ ਵਾਲੀਆਂ ਗੱਲਾਂ

ਫਤਿਹਗੜ੍ਹ ਸਾਹਿਬ : ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਕੇ ਜਿਥੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਂਵਾਂ ‘ਤੇ ਕੌਮੀ ਮਾਰਗਾਂ ਸਮੇਤ ਹੋਰਨਾਂ ਕਈ ਮੁੱਖ ਮਾਰਗਾਂ ‘ਤੇ ਆਵਾਜਾਈ ਰੋਕ ਕੇ ਰਾਜ ਭਰ ‘ਚ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਦੌਰਾਨ ਕੌਮੀ ਮਾਰਗ ਤੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨ ਦੌਰਾਨ ਉੱਥੇ ਟੈਂਟ ਲਗਾ ਕੇ ਪੱਕਾ ਮੋਰਚਾ ਵੀ ਲਗਾ ਦਿੱਤਾ ਗਿਆ ਹੈ।

🔴 LIVE 🔴 ਲਓ ਪੰਜਾਬ ‘ਚ ਫੇਰ ਲੱਗੇ ਖਾਲਿਸਤਾਨ ਦੇ ਪੋਸਟਰ,ਕਿਸਾਨਾਂ ਦੇ ਹੱਕ ‘ਚ ਡਟਿਆ ਨਵਜੋਤ ਸਿੱਧੂ

ਨਾਲ ਹੀ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੇ ਜਿੱਥੇ ਸਮੁੱਚੇ ਦੇਸ਼ ਦੇ ਕਿਸਾਨਾਂ ‘ਚ ਬੇਚੈਨੀ, ਰੋਸ ਅਤੇ ਅਸੁਰੱਖਿਆ ਪੈਦਾ ਕੀਤੀ ਹੈ, ਉਥੇ ਵਿਸ਼ੇਸ਼ ਤੌਰ ‘ਤੇ ਪੰਜਾਬ, ਹਰਿਆਣਾ ਤੇ ਹੋਰਨਾ ਕਈ ਰਾਜਾ ਦੇ ਕਿਸਾਨਾਂ ਦੇ ਮਨ੍ਹਾਂ ‘ਚ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਕਾਰਨ ਕੇਂਦਰ ਸਰਕਾਰ ਵਿਰੁੱਧ ਗੁੱਸੇ ਦਾ ਰੋਹ ਵਧਦਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button