Breaking NewsD5 specialNewsPunjab

ਆਹ ਕੁੜੀ ਨੇ ਮੁੱਖ ਮੰਤਰੀ ਦੀ ਹਿਲਾਈ ਕੁਰਸੀ! ਵੀਡੀਓ ਵੇਖ ਕੇ ਪੂਰੇ ਪੰਜਾਬ ਦੇ ਉੱਡਣਗੇ ਹੋਸ਼!

ਪਟਿਆਲਾ : ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਇਹ ਐੱਸ.ਐੱਸ.ਏ ਅਤੇ ਰਸਮਾ ਦੇ ਅਧਿਆਪਕ ਹਨ, ਜੋ ਪਿਛਲੇ 36 ਦਿਨ ਤੋਂ ਪਟਿਆਲਾ ‘ਚ ਡਟੇ ਹੋਏ ਨੇ ਅਤੇ ਸੂਬਾ ਸਰਕਾਰ ‘ਤੇ ਲਗਾਤਾਰ ਦਬਾਅ ਬਣਾ ਰਹੇ ਨੇ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਐਤਵਾਰ ਨੂੰ ਵੀ ਲੜੀਵਾਰ 13 ਅਧਿਆਪਕਾਂ ਨੇ ਭੁੱਖ ਹੜਤਾਲ ਜਾਰੀ ਰੱਖੀ ਅਤੇ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ ਮਾਨਸਾ ਦੀ ਗੱਲ ਕਰੀਏ ਤਾਂ ਇੱਥੇ ਵੀ ਆਪਣੇ ਛੋਟੇ-ਛੋਟੇ ਬੱਚਿਆਂ ਨੂੰ ਨਾਲ ਲੈ ਕੇ ਅਧਿਆਪਕਾਂ ਨੇ ਸੂਬਾ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

Read Also ਧਰਨੇ ‘ਤੇ ਅਧਿਆਪਕਾਂ ਦੀ ਜਾਨ ਨੂੰ ਖ਼ਤਰਾ

ਧਰਨਾਕਾਰੀ ਅਧਿਆਪਕਾਂ ਨੇ ਆਪਣੇ ਹੱਥਾਂ ‘ਚ ਤਖ਼ਤੀਆਂ ਲੈਕੇ ਤਨਖ਼ਾਹਾਂ ‘ਚ ਕਟੌਤੀ, ਰੈਗੁਲਰ ਕਰਨ ਅਤੇ ਅਧਿਆਪਕਾਂ ਤੇ ਦਰਜ਼ ਮੁਕੱਦਮਿਆਂ ਨੂੰ ਰੱਦ ਕਰਨ ਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਸਾਂਝਾ ਅਧਿਆਪਕ ਮੋਰਚਾ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੂੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰੇ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੀਟਿੰਗ ਕਰਨ ਦੀ ਵੀ ਕਈ ਵਾਰ ਕੋਸ਼ਿਸ਼ ਕੀਤੀ ਗਈ ਹੈ ਪਰ ਅਜੇ ਤੱਕ ਮੁੱਖ ਮੰਤਰੀ ਨਾਲ ਇਨ੍ਹਾਂ ਅਧਿਆਪਕਾਂ ਦੀ ਮੀਟਿੰਗ ਨਹੀਂ ਹੋ ਸਕੀ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਕਦੋਂ ਇਨ੍ਹਾਂ ਅਧਿਆਪਕਾਂ ਨਾਲ ਮੁਲਾਕਾਤ ਕਰਦੀ ਹੈ ਅਤੇ ਕਦੋਂ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button