Breaking NewsD5 specialNewsPoliticsPunjab

ਆਹ ਵੱਡੇ ਲੀਡਰ ਨੇ ਜਥੇਦਾਰ ਨੂੰ ਕਰਤਾ ਮਜ਼ਬੂਰ, ਹੁਣ ਚੁੱਕਣਾ ਪਊਗਾ ਵੱਡਾ ਕਦਮ, ਬਾਦਲ ਜਾਣਗੇ ਪੰਥ ‘ਚੋਂ ਛੇਕੇ ?

ਅੰਮ੍ਰਿਤਸਰ : ਕੋਟਕਪੁਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਸੰਬੰਧੀ ਐੱਫਆਈਆਰ ਦਰਜ ਕਰਵਾਈ ਜਾਵੇ। ਨਾਲ ਹੀ ਉਨਾਂ ਸਰੂਪਾਂ ਦੇ ਗੁੰਮ ਹੋਣ ਪਿਛੇ ਬਾਦਲਾਂ ਨੂੰ ਜਿੰਮੇਵਾਰ ਠਹਿਰਾਉਂਦਿਆਂ ਪੰਥ ‘ਚੋਂ ਛੇਕਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਐਸਜੀਪੀਸੀ ਅਤੇ ਹੋਰਨਾਂ ਸੰਸਥਾਵਾਂ ‘ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਣ ਦੀ ਗੱਲ ਆਖੀ ਹੈ।

ਕਿਤੇ ਤਾਂ ਅਫਸਰ ਸੜਕਾਂ ‘ਤੇ ਰੋਲ ਰਹੇ ਨੇ ਆਪਣੀ ਮਾਂ ਨੂੰ,ਹੁਣ ਆਹ ਬਜ਼ੁਰਗ ਔਰਤ ਨਾਲ ਵਾਪਰਿਆ ਭਾਣਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਗਾਇਬ ਹੋਣ ਮਾਮਲਾ ਦਿਨੋਂ ਦਿਨ ਭਖਦਾ ਨਜ਼ਰ ਆ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਸਰੂਪਾਂ ਦੇ ਗੁੰਮ ਹੋਣ ਪਿਛੇ ਬਾਦਲ ਪਰਿਵਾਰ ਨੂੰ ਜਿੰਮੇਵਾਰ ਠਹਿਰਾਇਆ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੋਲੋਂ ਮੰਗ ਕੀਤੀ ਹੈ ਕਿ ਬਾਦਲ ਪਰਿਵਾਰ ਨੂੰ ਪੰਥ ‘ਚੋ ਛੇਕਿਆ ਜਾਵੇ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ‘ਚ ਬਾਦਲ ਪਰਿਵਾਰ ਕੀ ਪ੍ਰਤੀਕਰਮ ਦਿੰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button