NewsBreaking NewsD5 specialPoliticsPunjab

ਆਹ ਸੁਣਲੋ ! ਕਿਉਂ ਆ ਰਹੀ ਹੈ ਕਰੋਨਾ ਦੀ ਰਿਪੋਰਟ ਪੌਜ਼ੀਟਿਵ !

ਚੰਡੀਗੜ੍ਹ : ਐਮ.ਐਲ.ਏ ਮਨਜੀਤ ਸਿੰਘ ਬਿਲਾਸਪੁਰ ਜਿਸ ਦੀ ਕੋਰੋਨਾ ਰਿਪੋਰਟ ਦੀ ਨੈਗੇਟਿਵ ਆਈ ਸੀ ਪਰ ਕੁਝ ਸਮੇਂ ਬਾਅਦ ਉਸ ਦੀ ਰਿਪੋਰਟ ਪੌਜ਼ੀਟਿਵ ਆ ਗਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਝਾੜੂ ਦੇ ਸੀਨੀਅਰ ਲੀਡਰ ਅਮਨ ਅਰੋੜਾ ਨੇ ਮੁਖ ਮੰਤਰੀ ‘ਤੇ ਨਿਸ਼ਾਨੇ ਸਾਧੇ। ਅਮਨ ਅਰੋੜਾ ਦਾ ਕਹਿਣਾ ਹੈ ਇਹ ਸਭ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ ਨਜ਼ਦੀਕ ਹੋਣ ਕਾਰਨ ਹੈ ਕਿਉਂਕਿ ਬਿਲਾਸਪੁਰ ਦੀ ਕੋਰੋਨਾ ਰਿਪੋਰਟ ਪਹਿਲਾਂ ਨੈਗੇਟਿਵ ਅਤੇ ਫਿਰ ਪੌਜ਼ੀਟਿਵ ਆਉਣਾ ਕਿਤੇ ਨਾ ਕਿਤੇ ਵਿਰੋਧੀ ਧਿਰ ਨੂੰ ਸਦਨ ਤੋਂ ਬਾਹਰ ਰੱਖਣ ਦੀ ਸਾਜ਼ਿਸ਼ ਤਾਂ ਨਹੀਂ।

🔴 LIVE 🔴ਭਾਈ ਢੱਡਰੀਆਂ ਵਾਲਿਆਂ ਨੇ ਕਿਉਂ ਦਿੱਤਾ ਜਥੇਦਾਰ ਸਾਹਿਬ ਨੂੰ ਜਵਾਬ?328 ਸਰੂਪ ਗੁੰਮ ਕਰਨ ਵਾਲਿਆਂ ‘ਤੇ ਕਾਰਵਾਈ

ਦੱਸ ਦੇਈਏ ਕਿ ਫਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਵੀ ਪਿਛਲੇ ਦਿਨੀਂ ਫਰੀਦਕੋਟ ਮੈਡੀਕਲ ਹਸਪਤਾਲ ‘ਚ ਕੋਰੋਨਾ ਵਾਰਡ ਦੇ ਪ੍ਰਬੰਧਾਂ ਦੇ ਸਵਾਲ ਚੁੱਕੇ ਸਨ। ਅਜਿਹੇ ‘ਚ ਜਦੋਂ ਸਰਕਾਰ ਦੇ ਆਪਣੇ ਨੁਮਾਇੰਦੇ ਹੀ ਸਿਹਤ ਸੇਵਾਵਾਂ ‘ਤੇ ਸਵਾਲ ਚੁੱਕ ਰਹੇ ਹਨ ਤਾਂ ਵਿਰੋਧੀ ਧਿਰਾਂ ਦੇ ਆਗੂ ਕਿਵੇਂ ਪਿੱਛੇ ਰਹਿ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਵਿਧਾਨ ਸਭਾ ਦੇ ਇੱਕ ਦਿਨਾ ਸੈਸ਼ਨ ਤੋਂ ਪਹਿਲਾਂ ਹੋਰ ਕਿਹੜੇ-ਕਿਹੜੇ ਵਿਧਾਇਕ ਕੋਰੋਨਾ ਦੀ ਚਪੇਟ ‘ਚ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button