Breaking NewsD5 specialNewsPunjabTop News

ਆਖ਼ਰ ਵਿਜੀਲੈਂਸ ਨੇ ਦੇਰ ਸ਼ਾਮ Ex DGP ਸੁਮੇਧ ਸੈਣੀ ਨੂੰ ਕੀਤਾ ਗ੍ਰਿਫ਼ਤਾਰ 

ਚੰਡੀਗੜ੍ਹ :- ਵਿਵਾਦਾਂ ਚ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਆਖ਼ਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸ਼ਿਕੰਜੇ ਚ ਲੈ ਹੀ ਲਿਆ ਹੈ । ਸੂਤਰਾਂ ਅਨੁਸਾਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅੱਜ ਦੇਰ ਸ਼ਾਮ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰੀ ਪਾਈ ਹੈ । ਇਹ ਵੀ ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ । ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਅਦਾਲਤ ਚ ਦਿੱਤੀ ਸੀ ਪਰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਇਹ ਸਖ਼ਤ ਫ਼ੈਸਲਾ ਸੁਣਾਇਆ ਸੀ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਪਾਸ ਪੁੱਛਗਿੱਛ ਚ ਸ਼ਾਮਲ ਹੋਣਾ ਪਵੇਗਾ । ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਬਰਗਾੜੀ ਘਟਨਾਵਾਂ ਸਮੇਤ ਹੋਰ ਕਈ ਮਾਮਲਿਆਂ ਚ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਵੀ ਪ੍ਰਾਪਤ ਕੀਤੀ ਹੋਈ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button