Breaking NewsD5 specialNewsPoliticsPunjab

ਆਜ਼ਾਦੀ ਦਿਵਸ 2020 : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ‘ਚ ਤਿਰੰਗਾ ਲਹਿਰਾਉਣ ਦੀ ਰਸਮ ਕੀਤੀ ਅਦਾ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 74ਵੇਂ ਆਜ਼ਾਦੀ ਦਿਵਸ ਮੌਕੇ ‘ਤੇ ਮੋਹਾਲੀ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਨ ਸਾਡੇ ਇੱਕ ਇਤਿਹਾਸ ਦਾ ਵੱਡਾ ਦਿਨ ਹੈ। ਕੋਰੋਨਾ ਵਾਇਰਸ ਦੇ ਕਹਿਰ ਦੇ ਕਾਰਨ ਇਸ ਸਾਲ ਜ਼ਿਆਦਾ ਵੱਡੇ ਪੱਧਰ ‘ਤੇ ਇਸ ਦਿਨ ਨੂੰ ਨਹੀਂ ਮਨਾਇਆ ਜਾ ਰਿਹਾ ਪਰ ਅਗਲੇ ਸਾਲ ਇਸ ਦਿਵਸ ਨੂੰ ਪੂਰੇ ਧੂਮਧਾਮ ਦੇ ਨਾਲ ਮਨਾਇਆ ਜਾਵੇਗਾ।

🔴 LIVE 🔴ਪੂਰੇ ਪੰਜਾਬ ‘ਚ ਕਰਫ਼ਿਊ ਦਾ ਐਲਾਨ ਦੇਖੋ ਕਦੋਂ ਤੋਂ ਕਦੋਂ ਤੱਕ ਰਹੇਗਾ ਕਰਫ਼ਿਊ ਬਣਾਏ ਗਏ ਨਿਯਮ

ਅੱਜ ਦੇ ਦਿਨ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦੀ ਦਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਪੂਰੇ ਵਿਸ਼ਵ ਭਰ ‘ਚ ਪੈਰ ਪਸਾਰੇ ਹੋਏ ਹਨ। ਇਸ ਦੇ ਮੱਦੇਨਾਜ਼ਰ ਇਸ ਦਿਹਾੜੇ ‘ਤੇ ਲੋਕਾਂ ਦਾ ਜ਼ਿਆਦਾ ਇਕੱਠ ਨਹੀਂ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਚੀਨ ਵਿਵਾਦ ‘ਤੇ ਬੋਲਦਿਆਂ ਕਿਹਾ ਕਿ ਚੀਨ ਨੇ ਸਰਹੱਦ ਦੇ ਹਲਾਤ ਵਿਗਾੜੇ ਹੋਏ ਹਨ। ਇਕ ਪਾਸੇ ਚੀਨ ‘ਹਿੰਦੀ ਚੀਨੀ ਬਾਈ-ਬਾਈ’ ਦੇ ਨਾਅਰੇ ਲਗਾ ਰਹੇ ਹਨ ਤੇ ਦੂਜੇ ਪਾਸੇ ਹਮਲੇ ਕਰ ਰਹੇ ਹਨ।

ਵੱਡੀ ਖ਼ਬਰ ਪੰਜਾਬ ਸਰਕਾਰ ਖਤਮ ਕਰ ਰਹੀ ਹੈ ਸਰਕਾਰੀ ਨੌਕਰੀਆਂ? ਭਗਵੰਤ ਮਾਨ ਦਾ ਵੱਡਾ ਖੁਲਾਸਾ

ਚੀਨੀਆ ਨੇ ਸਾਡੇ ਜਵਾਨਾਂ ‘ਤੇ ਸੀਖਾਂ ਵਾਲੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਦਾ ਮੁਕਾਬਲਾਂ ਭਾਰਤੀ ਜਵਾਨਾਂ ਖਾਲੀਂ ਹੱਥ ਕੀਤਾ ਸੀ। ਇਸ ਮੁਕਾਬਲੇ ‘ਚ ਸਾਡੇ 20 ਜਵਾਨ ਸ਼ਹੀਦ ਹੋ ਗਏ। ਇਸ ਹਮਲੇ ‘ਚ ਗੁਰਤੇਜ ਸਿੰਘ ਨੇ ਇਸ ਹਮਲੇ ‘ਚ ਇਕੱਲੇ ਨੇ ਬਿਨ੍ਹਾਂ ਕਿਸੇ ਹਥਿਆਰ ਕਈ ਚੀਨੀਆਂ ਨੂੰ ਸ਼ਹੀਦ ਕਰ ਦਿੱਤਾ ਪਰ ਇਸੇ ਦੌਰਾਨ ਇਕ ਚੀਨੀ ਨੇ ਉਸ ਦੀ ਪਿੱਛ ‘ਤੇ ਵਾਰ ਕਰਕੇ ਉਸ ਨੂੰ ਸ਼ਹੀਦ ਕਰ ਦਿੱਤਾ ਸੀ। ਇਹ ਲੋਕ ਕਾਇਰ ਹਨ।

ਮੋਗਾ ਖਾਲਿਸਤਾਨੀ ਝੰਡਾ ਕਾਂਡ ਦੀ CCTV ਫੁਟੇਜ ਆਈ ਸਾਹਮਣੇ, ਦੇਖੋ ਕਿਵੇਂ ਵਾਰਦਾਤ ਨੂੰ ਦਿੱਤਾ ਅੰਜਾਮ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ 6 ਲੱਖ ਬੱਚਿਆਂ ਨੂੰ ਨੌਕਰੀਆਂ ਦੇ ਚੁੱਕੇ ਹਨ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਸ ਤੋਂ ਇਲਾਵਾ ਜੋ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਉਹ ਵੀ ਪੂਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 2 ਸਾਲਾਂ ‘ਚ 750 ਰੂਰਲ ਸਟੇਡੀਅਮ ਬਣਾਏ ਜਾਣਗੇ। ਇਸ ਦੇ ਹੀ ਪੰਜਾਬ ‘ਚ ਇਡਸਟਰੀ ਲਈ 63 ਹਜ਼ਾਰ ਕਰੋੜ ਦੀ ਇਨਵੈਸਟਮੈਂਟ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button