Breaking NewsD5 specialIndiaNewsPunjabTop News

ਇਕ ਵਾਰ ਫਿਰ ਪੰਜਾਬ ਆਉਣਗੇ ਰਾਹੁਲ ਗਾਂਧੀ 

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਕਾਫੀ ਹੱਦ ਤੱਕ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਨੂੰ ਧਿਆਨ ‘ਚ ਰੱਖਦਿਆਂ ਕਾਂਗਰਸ ਦੇ ਪੱਖ ‘ਚ ਮਾਹੌਲ ਬਣਾਉਣ ਲਈ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਇਕ ਵਾਰ ਹੋਰ ਪੰਜਾਬ ਆਉਣਗੇ। ਹੁਣ ਤਕ ਰਾਹੁਲ ਗਾਂਧੀ ਪੰਜਾਬ ਦੇ 2 ਚੋਣ ਦੌਰੇ ਕਰ ਚੁੱਕੇ ਹਨ, ਜਿਸ ਦੇ ਤਹਿਤ ਉਨ੍ਹਾਂ ਨੇ ਜਲੰਧਰ ਅਤੇ ਲੁਧਿਆਣਾ ਵਿਚ ਵਰਚੂਅਲ ਤੌਰ ’ਤੇ 2 ਚੋਣ ਬੈਠਕਾਂ ਨੂੰ ਸੰਬੋਧਨ ਕੀਤਾ ਸੀ।

ਬਾਰਡਰ ਏਰੀਏ ‘ਚ ਗਰਜਿਆ ਭਗਵੰਤ ਮਾਨ, ਲੋਕਾਂ ਦਾ ਵੱਡਾ ਇਕੱਠ, ਹੋਈ ਮਾਨ-ਮਾਨ D5 Channel Punjabi

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਰੀਸ਼ ਚੌਧਰੀ ਨੇ ਦੱਸਿਆ ਕਿ ਰਾਹੁਲ ਗਾਂਧੀ ਦਾ ਇਕ ਹੋਰ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਪ੍ਰਿਯੰਕਾ ਗਾਂਧੀ ਵੀ ਪੰਜਾਬ ਦੌਰੇ ’ਤੇ ਆਉਣਗੇ ਤਾਂ ਉਨ੍ਹਾਂ ਕਿਹਾ ਕਿ ਅੰਤਿਮ ਪੜਾਅ ’ਚ ਪ੍ਰਿਯੰਕਾ ਗਾਂਧੀ ਵੀ ਪੰਜਾਬ ਵਿਚ ਚੋਣ ਬਿਗੁਲ ਵਜਾਏਗੀ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਜਲਦ ਹੀ ਪੰਜਾਬ ਵਿਚ ਕਾਂਗਰਸ ਸ਼ਾਸਿਤ ਸੂਬਿਆਂ ਜਿਵੇਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਆਦਿ ਸੂਬੇ ਦੇ ਦੌਰੇ ’ਤੇ ਆ ਸਕਦੇ ਹਨ। ਕਾਂਗਰਸ ਵੱਲੋਂ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਸਚਿਨ ਪਾਇਲਟ ਵਰਗੇ ਨੇਤਾਵਾਂ ਨੂੰ ਵੀ ਪੰਜਾਬ ਭੇਜਿਆ ਜਾ ਸਕਦਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button