
ਸੈਕਟਰ-17 ਸਥਿਤ ਪੀ.ਐੱਸ.ਆਈ.ਡੀ.ਸੀ. (ਪੰਜਾਬ ਸਟੇਟ ਇੰਡਸਟਰੀਜ ਡਿਵਲਪਮੈਂਟ ਕਾਰਪੋਰੇਸ਼ਨ) ਦੇ ਦਫ਼ਤਰ ਵਿਚ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ ਇਹ ਕਾਰਵਾਈ ਸਾਬਕਾ ਪੰਜਾਬ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਿਲਸਿਲੇ ਵਿਚ ਕੀਤੀ ਗਈ। ਈ.ਡੀ. ਦੀਆਂ ਟੀਮਾਂ ਨੇ ਦਫ਼ਤਰ ਤੋਂ ਕੁਝ ਅਹਿਮ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲਏ ਹਨ, ਹਾਲਾਂਕਿ ਏਜੰਸੀ ਵਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।
ਦੂਜੇ ਪਾਸੇ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਦੀਆਂ ਫਰਜ਼ੀ ਅਤੇ ਬੰਦ ਹੋ ਚੁੱਕੀਆਂ ਸ਼ੈੱਲ ਕੰਪਨੀਆਂ ਰਾਹੀਂ ਕਰੀਬ 103 ਕਰੋੜ ਰੁਪਏ ਦੇ ਲੈਣ-ਦੇਣ ਨੂੰ ਜਾਇਜ਼ ਦਿਖਾਉਣ, ਫਰਜ਼ੀ ਇਨਪੁੱਟ ਟੈਕਸ ਕਰੈਡਿਟ ਅਤੇ ਜੀ. ਐੱਸ. ਟੀ. ਰਿਫੰਡ ਦਾ ਲਾਭ ਲੈਣ ਦੀ ਸਾਜ਼ਿਸ਼ ਰਚੀ ਗਈ। ਇਸ ਮਾਮਲੇ ਵਿਚ ਸੰਜੀਵ ਅਰੋੜਾ ਨੂੰ 9 ਮਈ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਈ.ਡੀ. ਉਨ੍ਹਾਂ ਖ਼ਿਲਾਫ਼ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿਚ ਚਾਰਜਸ਼ੀਟ ਵੀ ਦਾਖ਼ਲ ਕਰ ਚੁੱਕੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




