PunjabTop News

ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਯੋਜਨਾ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ।
ਪਟੀਸ਼ਨਕਰਤਾ ਦੇ ਵਕੀਲ ਐੱਚ.ਸੀ. ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਨਹਿੱਤ ਪਟੀਸ਼ਨ (PIL) ਦਾਇਰ ਕਰਕੇ ਯੋਜਨਾ ਦੀਆਂ ਕੁਝ ਸ਼ਰਤਾਂ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਸਵਾਲ ਚੁੱਕਿਆ ਗਿਆ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਇਸ ਯੋਜਨਾ ਦੇ ਲਾਭਪਾਤਰੀ ਬਣ ਸਕਦੇ ਹਨ ਜਾਂ ਨਹੀਂ।
ਵਕੀਲ ਮੁਤਾਬਕ ਇਹ ਯੋਜਨਾ ਆਰਥਿਕ ਤੌਰ ‘ਤੇ ਕਮਜ਼ੋਰ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਬਣਾਈ ਗਈ ਹੈ, ਪਰ ਇਸ ਵਿੱਚ ਮੌਜੂਦਾ ਅਤੇ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਨੂੰ ਬਾਹਰ ਰੱਖਣ ਦੀ ਵਿਵਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ 1 ਤੋਂ 2 ਲੱਖ ਰੁਪਏ ਤੱਕ ਹੈ ਅਤੇ ਕਈਆਂ ਨੂੰ ਮੋਟੀ ਪੈਨਸ਼ਨ ਮਿਲਦੀ ਹੈ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰੀ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਦੀਆਂ ਪਤਨੀਆਂ ਨੂੰ ਯੋਜਨਾ ਦੇ ਲਾਭ ਤੋਂ ਬਾਹਰ ਰੱਖਿਆ ਜਾਵੇ। ਫਿਲਹਾਲ ਹਾਈਕੋਰਟ ਨੇ ਯੋਜਨਾ ਦੇ ਲਾਭ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਸੁਣਾਇਆ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ। ਸਰਕਾਰ ਨੂੰ ਇਹ ਦੱਸਣਾ ਹੋਵੇਗਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ ਜਾਂ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button