ਇਮਰਾਨ ਖਾਨ ਨਹੀਂ ਰਹੇ ਪਾਕਿਸਤਾਨ ਦੇ ‘ਕਪਤਾਨ’, ਖੁੱਸਿਆ PM ਅਹੁਦਾ
ਇਸਲਾਮਾਬਾਦ : ਪਾਕਿ ਸਰਕਾਰ ਵੱਲੋਂ ਜਾਰੀ ਨਵੇਂ ਸਰਕੂਲਰ ‘ਚ ਦਾਅਵਾ ਕੀਤਾ ਗਿਆ ਹੈ ਕਿ ਇਮਰਾਨ ਖਾਨ ਅਧਿਕਾਰਤ ਤੌਰ ਤੇ ਹੁਣ ਪਾਕਿਸਤਨ ਦੇ ਪ੍ਰਧਾਨ ਮੰਤਰੀ ਨਹੀਂ ਹਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਮੰਤਰੀ ਫ਼ਵਾਦ ਚੌਧਰੀ ਨੇ ਕਿਹਾ ਸੀ ਕਿ ਧਾਰਾ 224 ਤਹਿਤ ਇਮਰਾਨ ਖਾਨ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਕਾਂਗਰਸ ਪ੍ਰਧਾਨ ਨੇ ਫੜਿਆ ਕੇਜਰੀਵਾਲ ਦਾ ਹੱਥ! ਛੱਡੀ ਪਾਰਟੀ? D5 Channel Punjabi
ਐਤਵਾਰ ਦੇਰ ਸ਼ਾਮ ਪਾਕਿਸਤਾਨ ਸਰਕਾਰ ਵੱਲੋਂ ਨਵਾਂ ਸਰਕੂਲਰ ਜਾਰੀ ਕੀਤਾ ਗਿਆ, ਜਿਸ ‘ਚ ਲਿਖਿਆ ਗਿਆ ਹੈ ਕਿ ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਪਾਕਿਸਤਾਨ ਵਿਧਾਨ ਸਭਾ ਨੂੰ ਭੰਗ ਕਰਨ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰਾਲੇ, ਮਿਤੀ 3 ਅਪ੍ਰੈਲ 2022, ਪਾਕਿਸਤਾਨ ਦੇ ਇਸਲਾਮੀ ਗਣਰਾਜ ਦੇ ਸੰਵਿਧਾਨ ਦੀ ਧਾਰਾ 48 ( 1 ) ਨਾਲ ਪੜ੍ਹੇ ਗਈ ਧਾਰਾ 58 ( 1 ) ਮੁਤਾਬਕ, ਇਮਰਾਨ ਅਹਿਮਦ ਖਾਨ ਨਿਆਜ਼ੀ ਦੇ ਪਾਕਿਸਤਾਨ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.