InternationalTop News

ਇਮਰਾਨ ‘ਤੇ ਹਮਲੇ ਦੇ ਮਾਮਲੇ ‘ਚ ਲੰਡਨ ਸ਼ਿਕਾਇਤ ਦਰਜ…

 ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਹੁਣ ਬ੍ਰਿਟੇਨ ‘ਚ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨਵਾਜ਼ ਸ਼ਰੀਫ ‘ਤੇ ਇਮਰਾਨ ਖਾਨ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ। ਪੀਟੀਆਈ ਮੁਖੀ ਇਮਰਾਨ ਖ਼ਾਨ ਦੀ ਹੱਤਿਆ ਦੀ ਕੋਸ਼ਿਸ਼ ਪਿੱਛੇ ਨਵਾਜ਼ ਸ਼ਰੀਫ਼ ਨੂੰ ‘ਮਾਸਟਰਮਾਈਂਡ’ ਦੱਸਦਿਆਂ ਵਿਦੇਸ਼ੀ ਪਾਕਿਸਤਾਨੀਆਂ ਵੱਲੋਂ ਲੰਡਨ ‘ਚ ਦਰਜ ਕਰਵਾਈ ਗਈ ਸ਼ਿਕਾਇਤ ‘ਚ ਕਿਹਾ ਗਿਆ ਹੈ, ‘ਇਮਰਾਨ ਖ਼ਾਨ ‘ਤੇ ਕਾਤਲਾਨਾ ਹਮਲਾ ਲੰਡਨ ‘ਚ ਯੋਜਨਾਬੱਧ ਕੀਤਾ ਗਿਆ ਸੀ ਙ ਪਟੀਸ਼ਨਕਰਤਾਵਾਂ ਦੇ ਵਕੀਲ ਨੇ ਕਿਹਾ ਕਿ ਪੀਐੱਮਐੱਲ-ਐੱਨ ਦੀ ਉਪ ਪ੍ਰਧਾਨ ਮਰੀਅਮ ਨਵਾਜ਼ ਅਤੇ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਨੂੰ ਵੀ ਸ਼ਿਕਾਇਤ ‘ਚ ਨਾਮਜ਼ਦ ਕੀਤਾ ਗਿਆ ਹੈ।ਉਨ੍ਹਾਂ ਕਿਹਾ, “ਲੰਡਨ ਪੁਲਿਸ ਨੇ ਅਪਰਾਧ ਦਾ ਹਵਾਲਾ ਨੰਬਰ ਦੇ ਕੇ ਕਾਰਵਾਈ ਦਾ ਭਰੋਸਾ ਦਿੱਤਾ ਹੈ।3 ਨਵੰਬਰ ਨੂੰ ਵਜ਼ੀਰਾਬਾਦ ‘ਚ ਇਮਰਾਨ ਖਾਨ ਦੇ ਮਾਰਚ ਦੌਰਾਨ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ ਸੀ। ਇਮਰਾਨ ਖਾਨ ਦੀ ਲੱਤ ‘ਚ ਗੋਲੀ ਲੱਗੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button