PunjabTop News

ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਰਾਜਦੀਪ ਸਿੰਘ ਦੇ ਸੁਸਾਈਡ ਕੇਸ ‘ਚ FIR ਦਰਜ

ਸੈਕਟਰ-68 ਦੇ ਐੱਚਡੀਐੱਫਸੀ ਬੈਂਕ ਦੇ ਪਖ਼ਾਨੇ ਵਿਚ ਖ਼ੁਦ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਰਾਜਦੀਪ ਸਿੰਘ ਦੇ ਸੁਸਾਈਡ ਕੇਸ ਵਿਚ ਨਵਾਂ ਮੋੜ ਆਇਆ ਹੈ। ਰਾਜਦੀਪ ਸਿੰਘ ਦੇ ਖ਼ੁਦ ਨੂੰ ਗੋਲ਼ੀ ਮਾਰਨ ਤੋਂ ਪਹਿਲਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਆਪਣੀ ਮੌਤ ਲਈ ਏਆਈਜੀ ਪੰਜਾਬ ਪੁਲਿਸ ਗੁਰਜੋਤ ਸਿੰਘ ਕਲੇਰ ਅਤੇ ਹੋਰਨਾਂ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ। ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਦੇ ਆਧਾਰ ‘ਤੇ, ਰਾਜਦੀਪ ਸਿੰਘ ਦਾ ਲਿਖਿਆ ਹੋਇਆ ਦੋ ਪੰਨਿਆਂ ਦਾ ਸੁਸਾਈਡ ਨੋਟ ਵੀ ਪੇਸ਼ ਕੀਤਾ ਗਿਆ ਹੈ। ਇਸ ਸੁਸਾਈਡ ਨੋਟ ਵਿਚ ਵੀ ਰਾਜਦੀਪ ਨੇ ਏਆਈਜੀ ਗੁਰਜੋਤ ਸਿੰਘ ਕਲੇਰ ਅਤੇ ਹੋਰਨਾਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਗੱਲ ਲਿਖੀ ਹੈ। ਇਸ ਸਬੰਧੀ ਥਾਣਾ ਫੇਜ਼-8 ਪੁਲਿਸ ਨੇ ਏਆਈਜੀ ਗੁਰਜੋਤ ਸਿੰਘ ਕਲੇਰ, ਸਮੀਰ ਅਗਰਵਾਲ (ਸੀਏ), ਰਿੰਕੂ ਕ੍ਰਿਸ਼ਨਾ, ਸ਼ਾਇਨਾ ਅਰੋੜਾ ਅਤੇ ਰਿਸ਼ੀ ਰਾਣਾ ਸਣੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button