Breaking NewsD5 specialIndiaNewsPunjab

ਇਸ ਕਰਕੇ Fatehgarh Sahib ਆ ਕੇ ਨਹੀਂ ਮਹਿਸੂਸ ਹੁੰਦੀ ਠੰਢ

ਫਤਿਹਗੜ੍ਹ ਸਾਹਿਬ : ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਵੀਰਵਾਰ ਤੋਂ ਸ਼ੁਰੂ ਹੋਈ ਸੀ। ਕੜਾਕੇ ਦੀ ਠੰਡ ਦੀ ਵੀ ਪ੍ਰਵਾਹ ਨਾ ਕਰਦਿਆਂ ਲੱਖਾਂ ਦੀ ਗਿਣਤੀ ‘ਚ ਸੰਗਤ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਦੂਰੋਂ-ਨੇੜਿਓਂ ਬੇਹੱਦ ਉਤਸ਼ਾਹ ਤੇ ਸ਼ਰਧਾ ਨਾਲ ਪਹੁੰਚ ਰਹੀਆਂ ਹਨ।

ਇਸ ਕਰਕੇ Fatehgarh Sahib ਆ ਕੇ ਨਹੀਂ ਮਹਿਸੂਸ ਹੁੰਦੀ ਠੰਢ

ਸਵੇਰ ਤੋਂ ਸਰਹਿੰਦ ਤੋਂ ਫ਼ਤਹਿਗੜ੍ਹ ਸਾਹਿਬ ਵਾਲੀ ਮੁੱਖ ਸੜਕ ‘ਤੇ ਵੱਡੀ ਗਿਣਤੀ ‘ਚ ਸੰਗਤ ਨਜ਼ਰ ਆ ਰਹੀ ਸੀ, ਸ਼ਾਮ ਵੇਲੇ ਭਾਵੇਂ ਕਾਂਬਾ ਛੇੜਨ ਵਾਲੀ ਠੰਢ ਪੈ ਰਹੀ ਸੀ, ਪਰ ਸ਼ਹੀਦਾਂ ਨੂੰ ਸਮਰਪਿਤ ਸੰਗਤ ਦੀ ਸ਼ਰਧਾ ‘ਚ ਕੋਈ ਢਿੱਲ ਨਜ਼ਰ ਨਹੀਂ ਆ ਰਹੀ ਸੀ। ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੋ ਤੋਂ ਢਾਈ ਘੰਟੇ ਤੱਕ ਉਡੀਕ ਕਰਨੀ ਪੈ ਰਹੀ ਸੀ।

ਫ਼ਤਿਹਗੜ੍ਹ ਸਾਹਿਬ ਤੋਂ ਸ਼ਹੀਦੀ ਕੰਧ ਦੇ ਕਰੋ ਦਰਸ਼ਨ | Exclusive | Fatehgarh Sahib (Video)

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸੰਗਤ ਦੇ ਇਕੱਠ ਦੇ ਇਸ ਵਾਰ ਸਾਰੇ ਰਿਕਾਰਡ ਟੁੱਟ ਰਹੇ ਹਨ, ਉਨ੍ਹਾਂ ਦਾ ਅੰਦਾਜ਼ਾ ਹੈ ਕਿ ਇਸ ਵਾਰ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਆਉਣ ਵਾਲੀ ਸੰਗਤ ਦੀ ਗਿਣਤੀ 20 ਲੱਖ ਤੋਂ ਵੀ ਟੱਪ ਸਕਦੀ ਹੈ। ਗੁਰਦੁਆਰਾ ਸਾਹਿਬ ਦੇ ਅੰਦਰ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਲਈ ਪ੍ਰਬੰਧਕਾਂ ਵਲੋਂ ਬੇਹੱਦ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button