EntertainmentTop News

ਇਸ ਮਸ਼ਹੂਰ ਸਾਊਥ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ

ਮੁੰਬਈ : ਤਮਿਲ ਫ਼ਿਲਮ ਇੰਡਸਟਰੀ ਤੋਂ ਇਸ ਸਮੇਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਤਮਿਲ ਅਦਾਕਾਰਾ ਪੌਲੀਨ ਜੈਸਿਕਾ ਨੇ ਚੇਨਈ ‘ਚ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਵਿਰੁਗਮਬੱਕਮ ਵਿਖੇ ਉਸ ਦੇ ਕਮਰੇ ‘ਚ ਲਟਕਦੀ ਮਿਲੀ। ਪੌਲੀਨ ਜੈਸਿਕਾ ਦੀ ਪਛਾਣ ਦੀਪਾ ਵਜੋਂ ਹੋਈ ਹੈ। ਉਸ ਨੇ ਇਹ ਲੀਡ ਰੋਲ ‘ਵੈਦਿਆ’ ਫ਼ਿਲਮ ‘ਚ ਕੀਤਾ ਸੀ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੌਲੀਨ ਜੈਸਿਕਾ ਨੇ ਨਿੱਜੀ ਜ਼ਿੰਦਗੀ ਦੀਆਂ ਪਰੇਸ਼ਾਨੀਆਂ ਕਾਰਨ ਖ਼ੁਦਕੁਸ਼ੀ ਕੀਤੀ ਹੈ। 29 ਸਾਲ ਦੀ ਉਮਰ ‘ਚ ਪੌਲਿਨ ਜੈਸਿਕਾ ਦੀ ਮੌਤ ਨਾਲ ਪ੍ਰਸ਼ੰਸਕਾਂ ਦੇ ਨਾਲ-ਨਾਲ ਇੰਡਸਟਰੀ ‘ਚ ਵੀ ਸੋਗ ਦੀ ਲਹਿਰ ਹੈ।

SGPC ਹੱਥੋਂ ਗਈ ਕਮਾਂਡ, Supreme Court ਦਾ ਵੱਡਾ ਫੈਸਲਾ | D5 Channel Punjabi

ਦੱਸ ਦਈਏ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਮੌਕੇ ਤੋਂ ਸੁਸਾਈਡ ਨੋਟ ਮਿਲਿਆ ਹੈ, ਜਿਸ ‘ਚ ਪੌਲੀਨ ਜੈਸਿਕਾ ਨੇ ਲਿਖਿਆ ਹੈ ਕਿ ਮੇਰੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਉਸ ਨੇ ਲਿਖਿਆ ਹੈ ਕਿ ਉਹ ਜ਼ਿੰਦਗੀ ਭਰ ਸਿਰਫ਼ ਇੱਕ ਵਿਅਕਤੀ ਨੂੰ ਪਿਆਰ ਕਰਦੀ ਹੈ। ਹਾਲਾਂਕਿ ਪੱਤਰ ‘ਚ ਵਿਅਕਤੀ ਦਾ ਜ਼ਿਕਰ ਨਹੀਂ ਹੈ। ਦੀਪਾ ਉਰਫ ਪੌਲੀਨ ਜੈਸਿਕਾ ਨੇ ਕੁਝ ਫ਼ਿਲਮਾਂ ‘ਚ ਕੰਮ ਕੀਤਾ ਹੈ, ਜਿਸ ‘ਚ ਮਾਈਸਕਿਨ ਦੀ ‘ਥੁਪਰੀਵਲਨ’ ਵੀ ਸ਼ਾਮਲ ਹੈ। ਕਿਹਾ ਜਾ ਰਿਹਾ ਹੈ ਕਿ ਅਦਾਕਾਰਾ ਨੂੰ ਕਿਸੇ ਨਾਲ ਪਿਆਰ ਹੋ ਗਿਆ ਸੀ ਅਤੇ ਅਜਿਹੀਆਂ ਸਮੱਸਿਆਵਾਂ ਸਨ, ਜੋ ਉਹ ਸੰਭਾਲ ਨਹੀਂ ਸਕੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button