PunjabTop News

ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਵੱਡਾ ਫ਼ੈਸਲਾ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਲਜੀਤ ਚੀਮਾ ਨੇ ਕਿਹਾ ਕਿ ਕੱਲ੍ਹ ਜੋ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ੍ਰੀ ਗਿਆਨੀ ਰਘਬੀਰ ਸਿੰਘ ਦਾ ਆਇਆ ਸੀ ਕਿ ਕੋਈ ਵੀ ਤਨਖ਼ਾਹੀਆ ਸਿੱਖ ਤਨਖ਼ਾਹ ਪੂਰੀ ਕਰਨ ਤਕ ਤਨਖ਼ਾਹੀਆ ਹੀ ਰਹਿੰਦਾ ਹੈ।

ਤਨਖ਼ਾਹੀਆ ਹੋਣ ਤੱਕ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਨਹੀਂ ਕਰ ਸਕਦੇ ਹਨ ਤਾਂ ਕੁਦਰਤੀ ਗੱਲ ਹੈ ਕਿ ਜੇਕਰ ਪ੍ਰਚਾਰ ਨਹੀਂ ਹੋਵੇਗਾ ਤਾਂ ਜ਼ਿਮਨੀ ਚੋਣ ਵੀ ਪਾਰਟੀ ਨਹੀਂ ਲੜੇਗੀ। ਇਸ ਸਬੰਧੀ ਸਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਵਰਕਰਾਂ ਦੀ ਇੱਛਾ ਸੀ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ। ਮੈਂ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਡਟ ਕੇ ਲੜਾਂਗੇ। ਪੰਥਕ ਹਿੱਤਾਂ ਨੂੰ ਵੇਖਦੇ ਹੋਏ ਚੋਣਾਂ ਵਿਚ ਹਿੱਸਾ ਨਹੀਂ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button