InternationalTop News

ਇੰਟਰਨੈਸ਼ਨਲ ਸਟੂਡੈਂਟਸ ਵਾਸਤੇ ਕਈ ਨਵੇਂ ਐਲਾਨ ਕਰਦਿਆਂ ਹਫ਼ਤੇ ਵਿਚ 24 ਘੰਟੇ ਕੰਮ ਕਰਨ ਦੀ ਇਜਾਜ਼ਤ

ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇੰਟਰਨੈਸ਼ਨਲ ਸਟੂਡੈਂਟਸ ਵਾਸਤੇ ਕਈ ਨਵੇਂ ਐਲਾਨ ਕਰਦਿਆਂ ਹਫ਼ਤੇ ਵਿਚ 24 ਘੰਟੇ ਕੰਮ ਕਰਨ ਦੀ ਇਜਾਜ਼ਤ ਦੇ ਦਿਤੀਪਰ ਇਸ ਦੇ ਨਾਲ ਹੀ ਕਾਲਜ ਬਦਲਣ ਦੇ ਇੱਛਕ ਕੌਮਾਂਤਰੀ ਵਿਦਿਆਰਥੀਆਂ ਨੂੰ ਨਵੇਂ ਸਿਰੇ ਤੋਂ ਸਟੱਡੀ ਵੀਜ਼ਾ ਵਾਸਤੇ ਅਪਲਾਈ ਕਰਨ ਦਾ ਪਾਬੰਦ ਵੀ ਕਰ ਦਿਤਾ। ਨਿਯਮ ਤੋੜਨ ਵਾਲਿਆਂ ਨੂੰ ਇਕ ਸਾਲ ਵਾਸਤੇ ਕਿਸੇ ਵੀ ਕਾਲਜ-ਯੂਨੀਵਰਸਿਟੀ ਵਿਚ ਦਾਖਲਾ ਨਹੀਂ ਮਿਲੇਗਾ।

ਇਸ ਤੋਂ ਪਹਿਲਾਂ ਕੌਮਾਂਤਰੀ ਵਿਦਿਆਰਥੀਆਂ ਨੂੰ ਹਫ਼ਤੇ ਵਿਚ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ ਪਰ ਕਾਲਜ ਜਾਂ ਯੂਨੀਵਰਸਿਟੀ ਵਿਚ ਛੁੱਟੀਆਂ ਦੌਰਾਨ ਉਹ ਜਿੰਨਾ ਮਰਜ਼ੀ ਸਮਾਂ ਕੰਮ ਕਰ ਸਕਦੇ ਹਨ। ਇਸ ਬਾਰੇ ਕੋਈ ਬੰਦਿਸ਼ ਲਾਗੂ ਨਹੀਂ। ਮਾਰਕ ਮਿਲਰ ਨੇ ਕਿਹਾ ਕਿ ਹਫ਼ਤੇ ਵਿਚ ਕੰਮ ਦਾ ਸਮਾਂ 4 ਘੰਟੇ ਵਧਾਉਣ ਦਾ ਮਕਸਦ ਕੌਮਾਂਤਰੀ ਵਿਦਿਆਰਥੀਆਂ ਨੂੰ ਆਪਣੀਆਂ ਜ਼ਰੂਰਤ ਪੂਰੀਆਂ ਕਰਨ ਵਿਚ ਮਦਦ ਕਰਨਾ ਹੈ ਅਤੇ ਇਹ ਵੀ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਆਪਣੀ ਪੜ੍ਹਾਈ-ਲਿਖਾਈ ਨਾਲ ਕੋਈ ਸਮਝੌਤਾ ਨਾ ਕਰਨਾ ਪਵੇ। ਦੂਜੇ ਪਾਸੇ ਇੰਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਕਾਲਜ ਜਾਂ ਯੂਨੀਵਰਸਿਟੀ ਬਦਲਣ ਦੇ ਇੱਛਕ ਵਿਦਿਆਰਥੀਆਂ ਨੂੰ ਨਵੇਂ ਸਿਰੇ ਤੋਂ ਸਟੱਡੀ ਵੀਜ਼ਾ ਵਾਸਤੇ ਅਰਜ਼ੀ ਦਾਇਰ ਕਰਨੀ ਹੋਵੇਗੀ ਅਤੇ ਕੁਝ ਮਾਮਲਿਆਂ ਵਿਚ ਸਟੱਡੀ ਵੀਜ਼ਾ ਪ੍ਰਵਾਨ ਹੋਣ ਦੀ ਸ਼ਰਤ ਵੀ ਲਾਗੂ ਕੀਤੀ ਗਈ ਹੈ। ਹੁਣ ਤੱਕ ਕੌਮਾਂਤਰੀ ਵਿਦਿਆਰਥੀਆਂ ਉਤੇ ਅਜਿਹੀ ਕੋਈ ਬੰਦਿਸ਼ ਲਾਗੂ ਨਹੀਂ ਸੀ ਅਤੇ ਪਹਿਲਾਂ ਮਿਲੇ ਸਟੱਡੀ ਵੀਜ਼ਾ ‘ਤੇ ਹੀ ਕਿਸੇ ਹੋਰ ਵਿਦਿਅਕ ਅਦਾਰੇ ਵਿਚ ਦਾਖਲਾ ਲੈ ਸਕਦੇ ਸਨ। ਇਥੇ ਦਸਣਾ ਬਣਦਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੌਮਾਂਤਰੀ ਵਿਦਿਆਰਥੀਆਂ ਨੂੰ ਹਫ਼ਤੇ ਵਿਚ 40 ਘੰਟੇ ਕੰਮ ਕਰਨ ਦੀ ਆਰਜ਼ੀ ਰਿਆਇਤ ਦਿਤੀ ਗਈ ਸੀ ਜੋ ਹਾਲਾਤ ਕਾਬੂ ਹੇਠ ਆਉਣ ਮਗਰੋਂ 30 ਅਪ੍ਰੈਲ 2024 ਨੂੰ ਖ਼ਤਮ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button