Breaking NewsD5 specialNewsPress ReleasePunjabTop News

ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਸਥਿਤੀ ਦਾ ਲਿਆ ਜਾਇਜ਼ਾ

ਉੱਚ ਪੁਲਿਸ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ; ਡੀਜੀਪੀ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ

ਕਿਹਾ ਕਿਸੇ ਨੂੰ ਵੀ ਰਾਜ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ। ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ।

CM Mann Live : ਗੁੱਸੇ ‘ਚ ਆਇਆ Bhagwant Mann, ਲਿਆ ਬਹੁਤ ਵੱਡਾ ਫੈਸਲਾ | CM Bhagwant Mann Speech Today

ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਹੋਰ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤੱਕ ਪਹੁੰਚ ਸਕੇ। ਇਸ ‘ਤੇ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾਵੇਗਾ ਅਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹੋਰ ਅਜਿਹੇ ਸਮਾਜ ਵਿਰੋਧੀ ਅਨਸਰ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ। ਮੀਟਿੰਗ ਵਿੱਚ ਸ਼ਾਮਿਲ ਹੋਰ ਪ੍ਰਮੁੱਖ ਹਸਤੀਆਂ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡੀਜੀਪੀ ਵੀ.ਕੇ. ਭਾਵਰਾ, ਏਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਐਸ.ਐਸ. ਸ੍ਰੀਵਾਸਤਵਾ ਸ਼ਾਮਲ ਸਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button